ਸੂਹੀ ਮਹਲਾ ੫ ॥
Soohee, Fifth Mehl:
 
ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥
ਕੋਈ ਭੀ ਇਥੇ ਸਦਾ ਲਈ ਟਿਕੇ ਨਹੀਂ ਰਹਿ ਸਕਦੇ ।
The angelic beings and demi-gods are not permitted to remain here.
 
ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥
ਹੇ ਭਾਈ! (ਅਨੇਕਾਂ ਮਨੁੱਖ ਆਪਣੇ ਆਪ ਨੂੰ) ਦੈਵੀ ਮਨੁੱਖ, ਦੇਵਤੇ (ਅਖਵਾ ਗਏ, ਅਨੇਕਾਂ ਆਪਣੇ ਆਪ ਨੂੰ) ਰਿਸ਼ੀ ਮੁਨੀ (ਅਖਵਾ ਗਏ, ਅਨੇਕਾਂ ਹੀ ਉਹਨਾਂ ਦੀ) ਸੇਵਾ ਕਰ ਕੇ (ਜਗਤ ਤੋਂ ਆਖ਼ਰ ਆਪੋ ਆਪਣੀ ਵਾਰੀ) ਚਲੇ ਜਾਂਦੇ ਰਹੇ,
The silent sages and humble servants also must arise and depart. ||1||
 
ਜੀਵਤ ਪੇਖੇ ਜਿਨ੍ਹੀ ਹਰਿ ਹਰਿ ਧਿਆਇਆ ॥
ਹੇ ਭਾਈ! ਆਤਮਕ ਜੀਵਨ ਵਾਲੇ (ਸਫਲ ਜੀਵਨ ਵਾਲੇ ਸਿਰਫ਼ ਉਹੀ) ਵੇਖੇ ਜਾਂਦੇ ਹਨ ਜਿਨ੍ਹਾਂ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ,
Only those who meditate on the Lord, Har, Har, are seen to live on.
 
ਸਾਧਸੰਗਿ ਤਿਨ੍ਹੀ ਦਰਸਨੁ ਪਾਇਆ ॥੧॥ ਰਹਾਉ ॥
ਉਹਨਾਂ ਨੇ ਹੀ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਦਰਸਨ ਕੀਤਾ ਹੈ ।੧।ਰਹਾਉ।
In the Saadh Sangat, the Company of the Holy, they obtain the Blessed Vision of the Lord's Darshan. ||1||Pause||
 
ਬਾਦਿਸਾਹ ਸਾਹ ਵਾਪਾਰੀ ਮਰਨਾ ॥
ਹੇ ਭਾਈ! ਸ਼ਾਹ, ਵਾਪਾਰੀ, ਬਾਦਸ਼ਾਹ (ਸਭਨਾਂ ਨੇ ਆਖ਼ਰ) ਮਰਨਾ ਹੈ ।
Kings, emperors and merchants must die.
 
ਜੋ ਦੀਸੈ ਸੋ ਕਾਲਹਿ ਖਰਨਾ ॥੨॥
ਜੇਹੜਾ ਭੀ ਕੋਈ (ਇਥੇ) ਦਿੱਸਦਾ ਹੈ, ਹਰੇਕ ਨੂੰ ਮੌਤ ਨੇ ਲੈ ਜਾਣਾ ਹੈ ।੨।
Whoever is seen shall be consumed by death. ||2||
 
ਕੂੜੈ ਮੋਹਿ ਲਪਟਿ ਲਪਟਾਨਾ ॥
ਹੇ ਭਾਈ! ਮਨੁੱਖ ਝੂਠੇ ਮੋਹ ਵਿਚ ਸਦਾ ਫਸਿਆ ਰਹਿੰਦਾ ਹੈ (ਤੇ, ਪਰਮਾਤਮਾ ਨੂੰ ਭੁਲਾਈ ਰੱਖਦਾ ਹੈ,
Mortal beings are entangled, clinging to false worldly attachments.
 
ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥
ਪਰ ਜਦੋਂ ਦੁਨੀਆ ਦੇ ਪਦਾਰਥ) ਛੱਡ ਕੇ ਤੁਰਦਾ ਹੈ, ਤਾਂ ਤਦੋਂ ਪਛੁਤਾਂਦਾ ਹੈ ।੩।
And when they must leave them behind, then they regret and grieve. ||3||
 
ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! (ਮੈਨੂੰ) ਨਾਨਕ ਨੂੰ (ਇਹ) ਦਾਤਿ ਦੇਹ ।
O Lord, O treasure of mercy, please bless Nanak with this gift,
 
ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥
ਮੈਂ (ਨਾਨਕ) ਦਿਨ ਰਾਤ ਤੇਰਾ ਨਾਮ ਜਪਦਾ ਰਹਾਂ ।੪।੮।੧੪।
that he may chant Your Name, day and night. ||4||8||14||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by