ਸੂਹੀ ਮਹਲਾ ੫ ॥
Soohee, Fifth Mehl:
ਘਟ ਘਟ ਅੰਤਰਿ ਤੁਮਹਿ ਬਸਾਰੇ ॥
ਹੇ ਪ੍ਰਭੂ! ਹਰੇਕ ਸਰੀਰ ਵਿਚ ਤੂੰ ਹੀ ਵੱਸਦਾ ਹੈਂ
You dwell deep within the heart of each and every being.
ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥
(ਦੁਨੀਆ ਦੀਆਂ) ਸਾਰੀਆਂ ਚੀਜ਼ਾਂ ਤੇਰੀ ਹੀ ਮਰਯਾਦਾ ਦੇ ਧਾਗੇ ਵਿਚ (ਪ੍ਰੋਤੀਆਂ ਹੋਈਆਂ) ਹਨ ।੧।
The entire universe is strung on Your Thread. ||1||
ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥
ਹੇ ਪ੍ਰਭੂ! ਤੂੰ ਸਾਡਾ ਪ੍ਰੀਤਮ ਹੈਂ, ਤੂੰ ਸਾਡੀ ਜਿੰਦ ਦਾ ਆਸਰਾ ਹੈਂ
You are my Beloved, the Support of my breath of life.
ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥
ਤੈਨੂੰ ਹੀ ਵੇਖ ਵੇਖ ਕੇ (ਸਾਡਾ) ਮਨ ਖ਼ੁਸ਼ ਹੁੰਦਾ ਹੈ ।੧।ਰਹਾਉ।
Beholding You, gazing upon You, my mind blossoms forth. ||1||Pause||
ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥
ਹੇ ਪ੍ਰਭੂ! (ਤੈਥੋਂ ਵਿਛੁੜ ਕੇ ਜੀਵ) ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ ਥੱਕ ਜਾਂਦੇ ਹਨ ।
Wandering, wandering, wandering through countless incarnations, I have grown so weary.
ਓਟ ਗਹੀ ਅਬ ਸਾਧ ਸੰਗਾਰੇ ॥੨॥
ਮਨੁੱਖਾ ਜਨਮ ਵਿਚ ਆ ਕੇ (ਤੇਰੀ ਮੇਹਰ ਨਾਲ) ਸਾਧ ਸੰਗਤਿ ਦਾ ਆਸਰਾ ਲੈਂਦੇ ਹਨ ।੨।
Now, I hold tight to the Saadh Sangat, the Company of the Holy. ||2||
ਅਗਮ ਅਗੋਚਰੁ ਅਲਖ ਅਪਾਰੇ ॥
ਹੇ ਭਾਈ! (ਸਾਧ ਸੰਗਤਿ ਦੀ ਬਰਕਤਿ ਨਾਲ) ਨਾਨਕ ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਦਾ ਹੈ ਜੋ ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ,
You are inaccessible, incomprehensible, invisible and infinite.
ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥
ਜੋ ਮਨੁੱਖ ਦੀ ਸਮਝ ਤੋਂ ਪਰੇ ਹੈ, ਅਤੇ ਜੋ ਬੇਅੰਤ ਹੈ ।੩।੯।੧੫।
Nanak remembers You in meditation, day and night. ||3||9||15||