ਸੂਹੀ ਮਹਲਾ ੫ ॥
Soohee, Fifth Mehl:
ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥
ਹੇ ਭਾਈ! (ਭਗਤ ਜਨਾਂ ਦੇ ਅੰਗ-ਸੰਗ ਰਹਿਣ ਵਾਲੇ) ਉਸ (ਪ੍ਰਭੂ ਦੇ ਨਾਮ) ਨੂੰ ਮੈਂ ਸਦਾ ਸਿਮਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ
Meditating, meditating in remembrance on Him, I live.
ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥੧॥
ਹੇ ਪ੍ਰਭੂ! ਮੈਂ ਤੇਰੇ ਸੋਹਣੇ ਚਰਨ ਧੋ ਧੋ ਕੇ (ਨਿੱਤ) ਪੀਂਦਾ ਹਾਂ ।੧।
I wash Your Lotus Feet, and drink in the wash water. ||1||
ਸੋ ਹਰਿ ਮੇਰਾ ਅੰਤਰਜਾਮੀ ॥
ਹੇ ਭਾਈ! ਮਾਲਕ-ਪ੍ਰਭੂ ਆਪਣੇ ਭਗਤ ਜਨਾਂ ਦੇ ਨਾਲ ਵੱਸਦਾ ਹੈ
He is my Lord, the Inner-knower, the Searcher of hearts.
ਭਗਤ ਜਨਾ ਕੈ ਸੰਗਿ ਸੁਆਮੀ ॥੧॥ ਰਹਾਉ ॥
ਮੇਰਾ ਉਹ ਹਰੀ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ।੧।ਰਹਾਉ।
My Lord and Master abides with His humble devotees. ||1||Pause||
ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥
ਹੇ ਪ੍ਰਭੂ! ਮੁੜ ਮੁੜ (ਇਹ) ਸੁਣ ਕੇ (ਕਿ ਤੇਰਾ) ਨਾਮ ਆਤਮਕ ਜੀਵਨ ਦੇਣ ਵਾਲਾ (ਹੈ,) ਮੈਂ (ਤੇਰਾ ਨਾਮ) ਸਿਮਰਦਾ ਰਹਿੰਦਾ ਹਾਂ,
Hearing, hearing Your Ambrosial Naam, I meditate on it.
ਆਠ ਪਹਰ ਤੇਰੇ ਗੁਣ ਗਾਵਾ ॥੨॥
ਅੱਠੇ ਪਹਰ ਮੈਂ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹਾਂ ।੨।
Twenty-four hours a day, I sing Your Glorious Praises. ||2||
ਪੇਖਿ ਪੇਖਿ ਲੀਲਾ ਮਨਿ ਆਨੰਦਾ ॥
ਹੇ ਸਭ ਤੋਂ ਉੱਚੇ ਆਨੰਦ ਦੇ ਮਾਲਕ ਪ੍ਰਭੂ
Beholding, beholding Your divine play, my mind is in bliss.
ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥
ਤੇਰੇ ਗੁਣ ਬੇਅੰਤ ਹਨ, ਤੇਰੇ ਕੌਤਕ ਵੇਖ ਵੇਖ ਕੇ ਮੇਰੇ ਮਨ ਵਿਚ ਆਨੰਦ ਪੈਦਾ ਹੁੰਦਾ ਹੈ ।
Your Glorious Virtues are infinite, O God, O Lord of supreme bliss. ||3||
ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥
ਹੇ ਨਾਨਕ! ਤੂੰ ਭੀ ਸਦਾ ਹੀ ਉਸ ਹਰੀ ਦਾ ਨਾਮ ਜਪਿਆ ਕਰ
Meditating in remembrance on Him, fear cannot touch me.
ਸਦਾ ਸਦਾ ਨਾਨਕ ਹਰਿ ਜਾਪੈ ॥੪॥੧੧॥੧੭॥
ਜਿਸ ਦੇ ਸਿਮਰਨ ਦੀ ਬਰਕਤਿ ਨਾਲ ਕੋਈ ਡਰ ਪੋਹ ਨਹੀਂ ਸਕਦਾ ।੪।੧੧।੧੭।
Forever and ever, Nanak meditates on the Lord. ||4||11||17||