ਸੂਹੀ ਮਹਲਾ ੫ ॥
Soohee, Fifth Mehl:
ਲੋਭਿ ਮੋਹਿ ਮਗਨ ਅਪਰਾਧੀ ॥
ਹੇ ਪ੍ਰਭੂ! ਅਸੀ ਭੁੱਲਣਹਾਰ ਜੀਵ ਲੋਭ ਵਿਚ ਮੋਹ ਵਿਚ ਮਸਤ ਰਹਿੰਦੇ ਹਾਂ
The sinner is absorbed in greed and emotional attachment.
ਕਰਣਹਾਰ ਕੀ ਸੇਵ ਨ ਸਾਧੀ ॥੧॥
ਤੂੰ ਸਾਨੂੰ ਪੈਦਾ ਕਰਨ ਵਾਲਾ ਹੈਂ, ਅਸੀ ਤੇਰੀ ਸੇਵਾ-ਭਗਤੀ ਨਹੀਂ ਕਰਦੇ ।੧
He has not performed any service to the Creator Lord. ||1||
ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥
ਹੇ ਪ੍ਰਭੂ! ਤੇਰਾ ਨਾਮ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ
O God, Your Name is the Purifier of sinners.
ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਰਹਾਉ ॥
ਮੈਨੂੰ ਗੁਣ-ਹੀਨ ਨੂੰ (ਆਪਣਾ ਨਾਮ ਦੇ ਕੇ) ਵਿਕਾਰਾਂ ਤੋਂ ਬਚਾਈ ਰੱਖ ।੧।ਰਹਾਉ।
I am worthless - please save me! ||1||Pause||
ਤੂੰ ਦਾਤਾ ਪ੍ਰਭ ਅੰਤਰਜਾਮੀ ॥
ਹੇ ਪ੍ਰਭੂ! ਤੂੰ ਸਾਨੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਡੇ ਦਿਲ ਦੀ ਜਾਣਨ ਵਾਲਾ ਹੈਂ
O God, You are the Great Giver, the Inner-knower, the Searcher of hearts.
ਕਾਚੀ ਦੇਹ ਮਾਨੁਖ ਅਭਿਮਾਨੀ ॥੨॥
ਪਰ ਅਸੀ ਜੀਵ ਇਸ ਨਾਸਵੰਤ ਸਰੀਰ ਦਾ ਹੀ ਮਾਣ ਕਰਦੇ ਰਹਿੰਦੇ ਹਾਂ (ਤੇ, ਤੈਨੂੰ ਯਾਦ ਨਹੀਂ ਕਰਦੇ) ।੨।
The body of the egotistical human is perishable. ||2||
ਸੁਆਦ ਬਾਦ ਈਰਖ ਮਦ ਮਾਇਆ ॥
ਹੇ ਪ੍ਰਭੂ! (ਦੁਨੀਆ ਦੇ ਪਦਾਰਥਾਂ ਦੇ) ਚਸਕੇ, ਝਗੜੇ, ਸਾੜਾ, ਮਾਇਆ ਦਾ ਮਾਣ
Tastes and pleasures, conflicts and jealousy, and intoxication with Maya
ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥
ਅਸੀ ਜੀਵ ਇਹਨਾਂ ਵਿਚ ਹੀ ਲੱਗ ਕੇ ਕੀਮਤੀ ਮਨੁੱਖਾ ਜਨਮ ਨੂੰ ਗਵਾ ਰਹੇ ਹਾਂ ।੩।
- attached to these, the jewel of human life is wasted. ||3||
ਦੁਖ ਭੰਜਨ ਜਗਜੀਵਨ ਹਰਿ ਰਾਇਆ ॥
ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਜਗਤ ਦੇ ਜੀਵਨ! ਹੇ ਪ੍ਰਭੂ ਪਾਤਿਸ਼ਾਹ!
The Sovereign Lord King is the Destroyer of pain, the Life of the world.
ਸਗਲ ਤਿਆਗਿ ਨਾਨਕੁ ਸਰਣਾਇਆ ॥੪॥੧੩॥੧੯॥
ਹੋਰ ਸਾਰੇ (ਆਸਰੇ ਛੱਡ ਕੇ ਨਾਨਕ ਤੇਰੀ ਸਰਨ ਆਇਆ ਹੈ ।੪।੧੩।੧੯।
Forsaking everything, Nanak has entered His Sanctuary. ||4||13||19||