ਸੂਹੀ ਮਹਲਾ ੫ ॥
Soohee, Fifth Mehl:
ਜੀਵਤ ਮਰੈ ਬੁਝੈ ਪ੍ਰਭੁ ਸੋਇ ॥
ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ (ਦੁਨੀਆ ਦਾ) ਮੋਹ ਤਿਆਗ ਦੇਂਦਾ ਹੈ
One who remains dead while yet alive understands God.
ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥
ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ । ਉਸ ਮਨੁੱਖ ਨੂੰ (ਪਰਮਾਤਮਾ ਦੀ) ਕਿਰਪਾ ਨਾਲ (ਪਰਮਾਤਮਾ ਦਾ ਮਿਲਾਪ) ਪ੍ਰਾਪਤ ਹੋ ਜਾਂਦਾ ਹੈ ।੧।
He meets that humble being according to the karma of his past actions. ||1||
ਸੁਣਿ ਸਾਜਨ ਇਉ ਦੁਤਰੁ ਤਰੀਐ ॥
ਹੇ ਸੱਜਣ! (ਮੇਰੀ ਬੇਨਤੀ) ਸੁਣ । ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ
Listen, O friend - this is how to cross over the terrifying world-ocean.
ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥
ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ (ਕਿ) ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ ।੧।ਰਹਾਉ।
Meet with the Holy, and chant the Lord's Name||1||Pause||
ਏਕ ਬਿਨਾ ਦੂਜਾ ਨਹੀ ਜਾਨੈ ॥
ਹੇ ਭਾਈ! ਜੇਹੜਾ ਮਨੁੱਖ ਇਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਦਿਲੀ ਸਾਂਝ ਨਹੀਂ ਪਾਂਦਾ
There is no other to know, except for the One Lord.
ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥
ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲੈਂਦਾ ਹੈ ।੨।
So realize that the Supreme Lord God is within each and every heart. ||2||
ਜੋ ਕਿਛੁ ਕਰੈ ਸੋਈ ਭਲ ਮਾਨੈ ॥
ਜੋ ਕੁਝ ਭੀ ਪਰਮਾਤਮਾ ਕਰਦਾ ਹੈ ਜੇਹੜਾ ਮਨੁੱਖ ਹਰੇਕ ਉਸ ਕੰਮ ਨੂੰ (ਦੁਨੀਆ ਵਾਸਤੇ) ਭਲਾ ਮੰਨਦਾ ਹੈ
Whatever He does, accept that as good.
ਆਦਿ ਅੰਤ ਕੀ ਕੀਮਤਿ ਜਾਨੈ ॥੩॥
ਉਹ ਮਨੁੱਖ ਸਦਾ ਹੀ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਕਦਰ ਸਮਝ ਲੈਂਦਾ ਹੈ ।੩।
Know the value of the beginning and the end. ||3||
ਕਹੁ ਨਾਨਕ ਤਿਸੁ ਜਨ ਬਲਿਹਾਰੀ ॥
ਹੇ ਨਾਨਕ! ਆਖ—ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਤੂੰ ਵੱਸਦਾ ਹੈਂ (ਜਿਸ ਨੂੰ ਸਦਾ ਤੂੰ ਚੇਤੇ ਰਹਿੰਦਾ ਹੈਂ)
Says Nanak, I am a sacrifice to that humble being,
ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥
ਉਸ ਮਨੁੱਖ ਤੋਂ (ਮੈਂ) ਕੁਰਬਾਨ ਜਾਂਦਾ ਹਾਂ ।੪।੧੫।੨੧।
within whose heart the Lord dwells. ||4||15||21||