ਸੂਹੀ ਮਹਲਾ ੫ ॥
Soohee, Fifth Mehl:
ਗੁਰ ਅਪੁਨੇ ਊਪਰਿ ਬਲਿ ਜਾਈਐ ॥
ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ
I am a sacrifice to my True Guru.
ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥
ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ ।੧।
Twenty-four hours a day, I sing the Praises of the Lord, Har, Har. ||1||
ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥
ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ
Meditate in remembrance on God, your Lord and Master.
ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ।੧।ਰਹਾਉ।
He is the Inner-knower, the Searcher of all hearts. ||1||Pause||
ਚਰਣ ਕਮਲ ਸਿਉ ਲਾਗੀ ਪ੍ਰੀਤਿ ॥
ਹੇ ਭਾਈ! (ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ
So love the Lord's Lotus Feet,
ਸਾਚੀ ਪੂਰਨ ਨਿਰਮਲ ਰੀਤਿ ॥੨॥
ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ ।੨।
and live a lifestyle which is true, perfect and spotless. ||2||
ਸੰਤ ਪ੍ਰਸਾਦਿ ਵਸੈ ਮਨ ਮਾਹੀ ॥
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ
By the Grace of the Saints, the Lord comes to dwell within the mind,
ਜਨਮ ਜਨਮ ਕੇ ਕਿਲਵਿਖ ਜਾਹੀ ॥੩॥
ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ ।੩।
and the sins of countless incarnations are eradicated. ||3||
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ
Please be Merciful, O God, O Merciful to the meek.
ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥
ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ ।੪।੧੭।੨੩।
Nanak begs for the dust of the Saints. ||4||17||23||