ਮਾਝ ਮਹਲਾ ੫ ॥
Maajh, Fifth Mehl:
ਕਹਿਆ ਕਰਣਾ ਦਿਤਾ ਲੈਣਾ ॥
ਹੇ ਪ੍ਰਭੂ ! ਜੋ ਕੁਝ ਤੂੰ ਹੁਕਮ ਕਰਦਾ ਹੈਂ ਉਹੀ ਜੀਵ ਕਰਦੇ ਹਨ, ਜੋ ਕੁਝ ਤੂੰ ਦੇਂਦਾ ਹੈਂ, ਉਹੀ ਜੀਵ ਹਾਸਲ ਕਰ ਸਕਦੇ ਹਨ
As You command, I obey; as You give, I receive.
ਗਰੀਬਾ ਅਨਾਥਾ ਤੇਰਾ ਮਾਣਾ ॥
ਗਰੀਬਾਂ ਤੇ ਅਨਾਥ ਜੀਵਾਂ ਨੂੰ ਤੇਰਾ ਹੀ ਸਹਾਰਾ ਹੈ
You are the Pride of the meek and the poor.
ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥
ਹੇ ਮੇਰੇ ਪਿਆਰੇ ਪ੍ਰਭੂ ! (ਜਗਤ ਵਿਚ) ਸਭ ਕੁਝ ਤੂੰ ਹੀ ਕਰ ਰਿਹਾ ਹੈਂ ਤੂੰ ਹੀ ਕਰ ਰਿਹਾ ਹੈਂ । ਮੈਂ ਤੇਰੀ ਸਮਰਥਾ ਤੋਂ ਸਦਕੇ ਜਾਂਦਾ ਹਾਂ ।੧।
You are everything; You are my Beloved. I am a sacrifice to Your Creative Power. ||1||
ਭਾਣੈ ਉਝੜ ਭਾਣੈ ਰਾਹਾ ॥
ਪਰਮਾਤਮਾ ਦੀ ਰਜ਼ਾ ਵਿਚ ਹੀ ਜੀਵ (ਜ਼ਿੰਦਗੀ ਦਾ) ਗ਼ਲਤ ਰਸਤਾ ਫੜ ਲੈਂਦੇ ਹਨ ਤੇ ਕਈ ਸਹੀ ਰਸਤਾ ਫੜਦੇ ਹਨ
By Your Will, we wander in the wilderness; by Your Will, we find the path.
ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥
ਪਰਮਾਤਮਾ ਦੀ ਰਜ਼ਾ ਵਿਚ ਹੀ ਕਈ ਜੀਵ ਗੁਰੂ ਦੀ ਸਰਨ ਪੈ ਕੇ ਹਰੀ ਦੇ ਗੁਣ ਗਾਂਦੇ ਹਨ
By Your Will, we become Gurmukh and sing the Glorious Praises of the Lord.
ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥
ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ (ਮਾਇਆ ਦੇ ਮੋਹ ਦੀ) ਭਟਕਣਾ ਵਿਚ ਫਸ ਕੇ ਅਨੇਕਾਂ ਜੂਨਾਂ ਵਿਚ ਭੌਂਦਾ ਫਿਰਦਾ ਹੈ । (ਇਹ) ਸਭ ਕੁਝ ਉਸ ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਿਹਾ ਹੈ ।੨।
By Your Will, we wander in doubt through countless lifetimes. Everything happens by Your Will. ||2||
ਨਾ ਕੋ ਮੂਰਖੁ ਨਾ ਕੋ ਸਿਆਣਾ ॥
(ਆਪਣੀ ਸਮਰੱਥਾ ਨਾਲ) ਨਾਹ ਕੋਈ ਜੀਵ ਮੂਰਖ ਹੈ ਤੇ ਨਾਹ ਹੀ ਕੋਈ ਸਿਆਣਾ ਹੈ
No one is foolish, and no one is clever.
ਵਰਤੈ ਸਭ ਕਿਛੁ ਤੇਰਾ ਭਾਣਾ ॥
(ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਹੁਕਮ ਹੀ ਚੱਲ ਰਿਹਾ ਹੈ
Your Will determines everything;
ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥
ਹੇ ਅਪਹੁੰਚ ਪ੍ਰਭੂ ! ਹੇ ਇੰਦ੍ਰੀਆਂ ਦੀ ਪਹੁੰਚ ਤੋਂ ਪਰੇ ਪ੍ਰਭੂ ! ਹੇ ਬੇਅੰਤ ਪ੍ਰਭੂ ! ਹੇ ਅਥਾਹ ਪ੍ਰਭੂ !। ਤੇਰੇ ਬਰਾਬਰ ਦੀ ਕੋਈ ਸ਼ੈ ਦੱਸੀ ਨਹੀਂ ਜਾ ਸਕਦੀ ।
You are Inaccessible, Incomprehensible, Infinite and Unfathomable. Your Value cannot be expressed. ||3||
ਖਾਕੁ ਸੰਤਨ ਕੀ ਦੇਹੁ ਪਿਆਰੇ ॥
ਹੇ ਪਿਆਰੇ ਹਰੀ ! ਮੈਨੂੰ ਆਪਣੇ ਸੰਤਾਂ ਦੇ ਚਰਨਾਂ ਦੀ ਧੂੜ ਦੇਹ
Please bless me with the dust of the Saints, O my Beloved.
ਆਇ ਪਇਆ ਹਰਿ ਤੇਰੈ ਦੁਆਰੈ ॥
ਮੈਂ ਤੇਰੇ ਦਰ ਤੇ ਆ ਡਿੱਗਾ ਹਾਂ,
I have come and fallen at Your Door, O Lord.
ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥
ਹੇ ਨਾਨਕ ! (ਆਖ—ਪਰਮਾਤਮਾ ਦਾ) ਦਰਸਨ ਕੀਤਿਆਂ ਮਨ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ ਤੇ ਉਸ ਦੀ ਰਜ਼ਾ ਅਨੁਸਾਰ ਉਸ ਨਾਲ ਮਿਲਾਪ ਹੋ ਜਾਂਦਾ ਹੈ ।੪।੭।੧੪।
Gazing upon the Blessed Vision of His Darshan, my mind is fulfilled. O Nanak, with natural ease, I merge into Him. ||4||7||14||