ਸੂਹੀ ਮਹਲਾ ੫ ॥
Soohee, Fifth Mehl:
ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥
ਹੇ ਸਹੇਲੀਏ! ਗੋਪਾਲ ਪ੍ਰਭੂ ਦੇ ਗੁਣ ਸਦਾ ਗਾਂਦੇ ਰਹੀਏ
Where the Glorious Praises of God, the Lord of the world are continually sung,
ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥
(ਜੇਹੜੇ ਗਾਂਦੇ ਹਨ) ਉਹਨਾਂ ਨੂੰ ਸੁਖ ਆਨੰਦ ਚਾਉ ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ ।੧।
there is bliss, joy, happiness and peace. ||1||
ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥
ਹੇ ਸਹੇਲੀਏ! ਉੱਠ
Come, O my companions - let us go and enjoy God.
ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ ॥
ਪ੍ਰਭੂ ਦਾ ਸਿਮਰਨ ਕਰਨ ਚੱਲੀਏ, ਸੰਤ ਜਨਾਂ ਦੇ ਚਰਨਾਂ ਵਿਚ ਜਾ ਪਈਏ ।੧।ਰਹਾਉ।
Let us fall at the feet of the holy, humble beings. ||1||Pause||
ਕਰਿ ਬੇਨਤੀ ਜਨ ਧੂਰਿ ਬਾਛਾਹਾ ॥
ਹੇ ਸਹੇਲੀਏ! (ਪ੍ਰਭੂ ਅੱਗੇ) ਬੇਨਤੀ ਕਰ ਕੇ (ਉਸ ਪਾਸੋਂ) ਸੰਤ ਜਨਾਂ ਦੀ ਚਰਨ-ਧੂੜ ਮੰਗੀੲ
I pray for the dust of the feet of the humble.
ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥
ਅਤੇ ਆਪਣੇ) ਅਨੇਕਾਂ ਜਨਮਾਂ ਦੇ ਪਾਪ ਦੂਰ ਕਰ ਲਈਏ ।੨।
It shall wash away the sins of countless incarnations. ||2||
ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥
ਹੇ ਸਹੇਲੀਏ! ਆਪਣਾ ਮਨ ਤਨ ਜਿੰਦ ਜਾਨ ਭੇਟਾ ਕਰ ਦੇਈਏ
I dedicate my mind, body, breath of life and soul to God.
ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥
ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ (ਆਪਣੇ ਅੰਦਰੋਂ) ਅਹੰਕਾਰ ਤੇ ਮੋਹ ਦੂਰ ਕਰ ਲਈਏ ।੩।
Remembering the Lord in meditation, I have eradicated pride and emotional attachment. ||3||
ਦੀਨ ਦਇਆਲ ਕਰਹੁ ਉਤਸਾਹਾ ॥
ਹੇ ਨਾਨਕ! (ਆਖ—) ਹੇ ਦੀਨਾਂ ਉਤੇ ਦਇਆ ਕਰਨ ਵਾਲੇ ਹਰੀ
O Lord, O Merciful to the meek, please give me faith and confidence,
ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥
ਮੇਰੇ ਅੰਦਰ) ਚਾਉ ਪੈਦਾ ਕਰ (ਕਿ) ਮੈਂ ਤੇਰੇ ਦਾਸਾਂ ਦੀ ਸਰਨ ਪਿਆ ਰਹਾਂ ।੪।੨੦।੨੬।
so that slave Nanak may remain absorbed in Your Sanctuary. ||4||20||26||