ਸੂਹੀ ਮਹਲਾ ੫ ॥
Soohee, Fifth Mehl:
ਦੀਨੁ ਛਡਾਇ ਦੁਨੀ ਜੋ ਲਾਏ ॥
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨਾਮ-ਧਨ ਵਿਹਾਝਣ ਵਲੋਂ ਹਟਾ ਕੇ ਦੁਨੀਆ ਦੇ ਧਨ ਵਲ ਲਾ ਦੇਂਦਾ ਹੈ
One who withdraws from God's Path, and attaches himself to the world,
ਦੁਹੀ ਸਰਾਈ ਖੁਨਾਮੀ ਕਹਾਏ ॥੧॥
ਉਹ ਮਨੁੱਖ ਦੋਹਾਂ ਜਹਾਨਾਂ ਵਿਚ (ਇਸ ਲੋਕ ਤੇ ਪਰਲੋਕ ਵਿਚ) ਗੁਨਹਗਾਰ ਅਖਵਾਂਦਾ ਹੈ ।੧।
is known as a sinner in both worlds. ||1||
ਜੋ ਤਿਸੁ ਭਾਵੈ ਸੋ ਪਰਵਾਣੁ ॥
ਹੇ ਭਾਈ! ਪਰਮਾਤਮਾ ਆਪਣੀ ਰਚੀ ਸ੍ਰਿਸ਼ਟੀ ਬਾਰੇ ਆਪ ਹੀ ਸਭ ਕੁਝ ਜਾਣਨ ਵਾਲਾ ਹੈ
He alone is approved, who pleases the Lord.
ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥
ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਜੀਵਾਂ ਨੂੰ ਉਹੀ ਕੁਝ ਸਿਰ-ਮੱਥੇ ਮੰਨਣਾ ਪੈਂਦਾ ਹੈ (ਉਹੀ ਕੁਝ ਜੀਵ ਕਰਦੇ ਹਨ) ।੧।ਰਹਾਉ।
Only He Himself knows His creative omnipotence. ||1||Pause||
ਸਚਾ ਧਰਮੁ ਪੁੰਨੁ ਭਲਾ ਕਰਾਏ ॥
ਹੇ ਭਾਈ! (ਜਿਸ ਮਨੁੱਖ ਪਾਸੋਂ ਪਰਮਾਤਮਾ) ਸਦਾ-ਥਿਰ ਰਹਿਣ ਵਾਲਾ (ਨਾਮ-ਸਿਮਰਨ-) ਧਰਮ ਕਰਾਂਦਾ ਹੈ
One who practices truth, righteous living, charity and good deeds,
ਦੀਨ ਕੈ ਤੋਸੈ ਦੁਨੀ ਨ ਜਾਏ ॥੨॥
(ਨਾਮ-ਸਿਮਰਨ ਦਾ) ਨੇਕ ਭਲਾ ਕੰਮ ਕਰਾਂਦਾ ਹੈ, ਨਾਮ-ਧਨ ਇਕੱਠਾ ਕਰਦਿਆਂ ਉਸ ਦੀ ਇਹ ਦੁਨੀਆ ਭੀ ਨਹੀਂ ਵਿਗੜਦੀ ।੨।
has the supplies for God's Path. Worldly success shall not fail him. ||2||
ਸਰਬ ਨਿਰੰਤਰਿ ਏਕੋ ਜਾਗੈ ॥
ਹੇ ਭਾਈ! (ਜੀਵਾਂ ਦੇ ਕੀਹ ਵੱਸ?) ਹਰੇਕ ਜੀਵ ਉਸੇ ਉਸੇ ਕੰਮ
Within and among all, the One Lord is awake.
ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥
ਵਿਚ ਲੱਗਦਾ ਹੈ ਜਿਸ ਜਿਸ ਕੰਮ ਵਿਚ ਪਰਮਾਤਮਾ ਲਾਂਦਾ ਹੈ ।੩।
As He attaches us, so are we attached. ||3||
ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥
ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਮੇਰਾ ਮਾਲਕ ਹੈਂ, ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚਿਆ ਨਹੀਂ ਜਾ ਸਕਦਾ
You are inaccessible and unfathomable, O my True Lord and Master.
ਨਾਨਕੁ ਬੋਲੈ ਬੋਲਾਇਆ ਤੇਰਾ ॥੪॥੨੩॥੨੯॥
ਤੇਰਾ ਦਾਸ) ਨਾਨਕ ਤੇਰਾ ਪ੍ਰੇਰਿਆ ਹੋਇਆ ਹੀ ਤੇਰਾ ਨਾਮ ਉਚਾਰ ਸਕਦਾ ਹੈ ।੪।੨੩।੨੯।
Nanak speaks as You inspire him to speak. ||4||23||29||