ਸੂਹੀ ਮਹਲਾ ੫ ॥
Soohee, Fifth Mehl:
ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥
ਹੇ ਭਾਈ! ਅੰਮ੍ਰਿਤ ਵੇਲੇ (ਉੱਠ ਕੇ) ਪਰਮਾਤਮਾ ਦਾ ਨਾਮ ਸਿਮਰਿਆ ਕਰ
In the early hours of the morning, I chant the Lord's Name.
ਈਤ ਊਤ ਕੀ ਓਟ ਸਵਾਰੀ ॥੧॥
ਇਸ ਤਰ੍ਹਾਂ) ਇਸ ਲੋਕ ਅਤੇ ਪਰਲੋਕ ਵਾਸਤੇ ਸੋਹਣਾ ਆਸਰਾ ਬਣਾਂਦਾ ਰਿਹਾ ਕਰ ।੧।
I have fashioned a shelter for myself, hear and hereafter. ||1||
ਸਦਾ ਸਦਾ ਜਪੀਐ ਹਰਿ ਨਾਮ ॥
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ ਚਾਹੀਦਾ ਹੈ
Forever and ever, I chant the Lord's Name,
ਪੂਰਨ ਹੋਵਹਿ ਮਨ ਕੇ ਕਾਮ ॥੧॥ ਰਹਾਉ ॥
ਸਿਮਰਨ ਦੀ ਬਰਕਤਿ ਨਾਲ) ਮਨ ਦੇ ਚਿਤਵੇ ਹੋਏ ਸਾਰੇ ਕੰਮ ਸਫਲ ਹੋ ਜਾਂਦੇ ਹਨ ।੧।ਰਹਾਉ।
and the desires of my mind are fulfilled. ||1||Pause||
ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥
ਹੇ ਭਾਈ! ਰਾਤ ਦਿਨ ਅਬਿਨਾਸ਼ੀ ਪ੍ਰਭੂ (ਦੀ ਸਿਫ਼ਤਿ-ਸਾਲਾਹ ਦੇ ਗੀਤ) ਗਾਇਆ ਕਰ
Sing the Praises of the Eternal, Imperishable Lord God, night and day.
ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥੨॥
ਇਸ ਤਰ੍ਹਾਂ) ਦੁਨੀਆ ਦੀ ਕਾਰ ਕਰਦਾ ਹੋਇਆ ਨਿਰਮੋਹ ਰਹਿ ਕੇ ਤੂੰ (ਪ੍ਰਭੂ-ਚਰਨਾਂ ਵਿਚ) ਸਦਾ ਕਾਇਮ ਰਹਿਣ ਵਾਲੀ ਥਾਂ ਪ੍ਰਾਪਤ ਕਰ ਲਏਂਗਾ ।੨।
In life, and in death, you shall find your eternal, unchanging home. ||2||
ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥
ਹੇ ਭਾਈ! ਨਾਮ-ਧਨ ਦੇ ਮਾਲਕ ਉਸ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ, (ਉਸ ਪਾਸੋਂ ਐਸਾ ਧਨ ਮਿਲਦਾ ਹੈ) ਜਿਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ
So serve the Sovereign Lord, and you shall never lack anything.
ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥੩॥
ਉਸ ਧਨ ਨੂੰ ਆਪ ਵਰਤਦਿਆਂ ਹੋਰਨਾਂ ਵਿਚ ਵਰਤਾਂਦਿਆਂ ਜ਼ਿੰਦਗੀ ਸੁਖ ਆਨੰਦ ਨਾਲ ਬੀਤਦੀ ਹੈ ।੩।
While eating and consuming, you shall pass your life in peace. ||3||
ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥
ਹੇ ਨਾਨਕ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ
O Life of the World, O Primal Being, I have found the Saadh Sangat, the Company of the Holy.
ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥੪॥੨੪॥੩੦॥
ਉਸ ਨੇ ਜਗਤ ਦੇ ਜੀਵਨ ਸਰਬ-ਵਿਆਪਕ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ।੪।੨੪।੩੦।
By Guru's Grace, O Nanak, I meditate on the Naam, the Name of the Lord. ||4||24||30||