ਸੂਹੀ ਮਹਲਾ ੫ ॥
Soohee, Fifth Mehl:
 
ਗੁਰ ਪੂਰੇ ਜਬ ਭਏ ਦਇਆਲ ॥
ਹੇ ਭਾਈ! ਜਦੋਂ (ਕਿਸੇ ਮਨੁੱਖ ਉਤੇ) ਪੂਰੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ (ਉਹ ਮਨੁੱਖ ਹਰਿ-ਨਾਮ ਸਿਮਰਦਾ ਹੈ,
When the Perfect Guru becomes merciful,
 
ਦੁਖ ਬਿਨਸੇ ਪੂਰਨ ਭਈ ਘਾਲ ॥੧॥
ਉਸ ਦੀ ਇਹ) ਮੇਹਨਤ ਸਫਲ ਹੋ ਜਾਂਦੀ ਹੈ ਤੇ ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ।੧।
my pains are taken away, and my works are perfectly completed. ||1||
 
ਪੇਖਿ ਪੇਖਿ ਜੀਵਾ ਦਰਸੁ ਤੁਮ੍ਹਾਰਾ ॥
ਹੇ ਪ੍ਰਭੂ! (ਮੇਹਰ ਕਰ) ਤੇਰਾ ਦਰਸਨ ਸਦਾ ਕਰ ਕਰ ਕੇ
Gazing upon, beholding the Blessed Vision of Your Darshan, I live;
 
ਚਰਣ ਕਮਲ ਜਾਈ ਬਲਿਹਾਰਾ ॥
ਮੈਨੂੰ ਆਤਮਕ ਜੀਵਨ ਮਿਲਦਾ ਰਹੇ
I am a sacrifice to Your Lotus Feet.
 
ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥੧॥ ਰਹਾਉ ॥
ਮੈਂ ਤੇਰੇ ਸੋਹਣੇ ਚਰਨਾਂ ਤੋਂ ਸਦਕੇ ਹੁੰਦਾ ਰਹਾਂ ।੧।ਰਹਾਉ।
Without You, O my Lord and Master, who belongs to me? ||1||Pause||
 
ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥
ਹੇ ਭਾਈ! ਪੂਰਬਲੇ ਜਨਮਾਂ ਦੇ ਕੀਤੇ ਕਰਮ ਅਨੁਸਾਰ ਧੁਰ ਦਰਗਾਹ ਤੋਂ ਜਿਸ ਮਨੁੱਖ ਦੇ ਉਤੇ ਲਿਖਿਆ ਲੇਖ ਉੱਘੜਦਾ ਹੈ
I have fallen in love with the Saadh Sangat, the Company of the Holy,
 
ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥
ਉਸ ਮਨੁੱਖ ਦਾ ਪਿਆਰ ਗੁਰੂ ਦੀ ਸੰਗਤਿ ਨਾਲ ਬਣ ਜਾਂਦਾ ਹੈ ।੨।
by the karma of my past actions and my pre-ordained destiny. ||2||
 
ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ ਅਜੇਹਾ ਹੈਰਾਨ ਕਰਨ ਵਾਲਾ ਆਤਮਕ ਤੇਜ ਪ੍ਰਾਪਤ ਹੁੰਦਾ ਹੈ ਕਿ
Chant the Name of the Lord, Har, Har; how wondrous is His glory!
 
ਜਾਲਿ ਨ ਸਾਕਹਿ ਤੀਨੇ ਤਾਪ ॥੩॥
(ਆਧਿ, ਬਿਆਧਿ, ਉਪਾਧਿ—ਇਹ) ਤਿੰਨੇ ਹੀ ਤਾਪ (ਆਤਮਕ ਜੀਵਨ ਨੂੰ) ਸਾੜ ਨਹੀਂ ਸਕਣਗੇ ।੩।
The three types of illness cannot consume it. ||3||
 
ਨਿਮਖ ਨ ਬਿਸਰਹਿ ਹਰਿ ਚਰਣ ਤੁਮ੍ਹਾਰੇ ॥
ਹੇ ਹਰੀ! ਹੇ ਪਿਆਰੇ! (ਤੇਰੇ ਦਰ ਤੋਂ ਤੇਰਾ ਦਾਸ)
May I never forget, even for an instant, the Lord's Feet.
 
ਨਾਨਕੁ ਮਾਗੈ ਦਾਨੁ ਪਿਆਰੇ ॥੪॥੨੫॥੩੧॥
ਨਾਨਕ (ਇਹ) ਦਾਨ ਮੰਗਦਾ ਹੈ ਕਿ ਤੇਰੇ ਚਰਨ (ਨਾਨਕ ਨੂੰ) ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁੱਲਣ ।੪।੨੫।੩੧।
Nanak begs for this gift, O my Beloved. ||4||25||31||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by