ਸੂਹੀ ਮਹਲਾ ੫ ॥
Soohee, Fifth Mehl:
ਸੇ ਸੰਜੋਗ ਕਰਹੁ ਮੇਰੇ ਪਿਆਰੇ ॥
ਹੇ ਮੇਰੇ ਪਿਆਰੇ! (ਮੇਰੇ ਵਾਸਤੇ) ਉਹ ਢੋ ਢੁਕਾ
May there be such an auspicious time, O my Beloved,
ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥
ਜਿਸ ਦੀ ਰਾਹੀਂ (ਮੇਰੀ) ਜੀਭ ਤੇਰਾ ਨਾਮ ਉਚਾਰਦੀ ਰਹੇ ।੧।
when, with my tongue, I may chant the Lord's Name||1||
ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੀ) ਬੇਨਤੀ ਸੁਣ
Hear my prayer, O God, O Merciful to the meek.
ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥
ਜਿਵੇਂ) ਸੰਤ ਜਨ ਸਦਾ ਤੇਰੇ ਰਸ-ਭਰੇ ਗੁਣ ਗਾਂਦੇ ਰਹਿੰਦੇ ਹਨ (ਤਿਵੇਂ ਮੈਂ ਭੀ ਗਾਂਦਾ ਰਹਾਂ) ।੧।ਰਹਾਉ।
The Holy Saints ever sing the Glorious Praises of the Lord, the Source of Nectar. ||1||Pause||
ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥
ਹੇ ਪ੍ਰਭੂ! ਤੇਰਾ ਨਾਮ ਸਿਮਰਨਾ (ਅਸਾਂ ਜੀਵਾਂ ਵਾਸਤੇ) ਆਤਮਕ ਜੀਵਨ ਦੇ ਬਰਾਬਰ ਹੈ
Your meditation and remembrance is life-giving, God.
ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥
ਜਿਸ ਮਨੁੱਖ ਉੱਤੇ ਤੂੰ ਕਿਰਪਾ ਕਰਦਾ ਹੈਂ, ਉਸ ਦੇ ਹਿਰਦੇ ਵਿਚ ਆ ਵੱਸਦਾ ਹੈਂ ।੨।
You dwell near those upon whom You show mercy. ||2||
ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥
ਹੇ ਪ੍ਰਭੂ! ਤੇਰੇ ਸੰਤ ਜਨਾਂ ਦੀ (ਆਤਮਕ) ਭੁਖ (ਦੂਰ ਕਰਨ ਲਈ) ਤੇਰਾ ਨਾਮ ਖ਼ੁਰਾਕ ਹੈ
Your Name is the food to satisfy the hunger of Your humble servants.
ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥
ਇਹ ਖ਼ੁਰਾਕ ਤੂੰ ਹੀ ਦੇਂਦਾ ਹੈਂ, ਤੂੰ ਹੀ ਦੇ ਸਕਦਾ ਹੈਂ ।੩।
You are the Great Giver, O Lord God. ||3||
ਰਾਮ ਰਮਤ ਸੰਤਨ ਸੁਖੁ ਮਾਨਾ ॥
ਹੇ ਨਾਨਕ! ਸੰਤ ਜਨ ਉਸ ਪਰਮਾਤਮਾ ਦਾ ਨਾਮ ਸਿਮਰ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ
The Saints take pleasure in repeating the Lord's Name.
ਨਾਨਕ ਦੇਵਨਹਾਰ ਸੁਜਾਨਾ ॥੪॥੨੬॥੩੨॥
ਜੋ ਸਭ ਕੁਝ ਦੇਣ ਦੇ ਸਮਰਥ ਹੈ ਅਤੇ ਜੋ (ਹਰ ਗੱਲੇ) ਸਿਆਣਾ ਹੈ ।੪।੨੬।੩੨।
O Nanak, the Lord, the Great Giver, is All-knowing. ||4||26||32||