ਸੂਹੀ ਮਹਲਾ ੫ ॥
Soohee, Fifth Mehl:
ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥
ਹੇ ਭਾਈ! (ਤੇਰੀ ਉਮਰ ਦੀ ਨਦੀ) ਵਹਿੰਦੀ ਜਾ ਰਹੀ ਹੈ, ਪਰ ਤੂੰ ਇਧਰ ਧਿਆਨ ਨਹੀਂ ਕਰਦਾ ।
Your life is slipping away, but you never even notice.
ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥
ਤੰੂ ਨਾਸਵੰਤ ਪਦਾਰਥਾਂ ਦੇ ਮੋਹ ਦੇ ਬਾਨ੍ਹਣੂ ਹੀ ਸਦਾ ਬੰਨ੍ਹਦਾ ਰਹਿੰਦਾ ਹੈਂ ।੧।
You are constantly entangled in false attachments and conflicts. ||1||
ਮਾਧਵੇ ਭਜੁ ਦਿਨ ਨਿਤ ਰੈਣੀ ॥
ਹੇ ਭਾਈ! ਦਿਨ ਰਾਤ ਸਦਾ ਮਾਇਆ ਦੇ ਪਤੀ ਪ੍ਰਭੂ ਦਾ ਨਾਮ ਜਪਿਆ ਕਰ ।
Meditate, vibrate constantly, day and night, on the Lord.
ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥
ਪ੍ਰਭੂ ਦੀ ਸਰਨ ਪੈ ਕੇ ਕੀਮਤੀ ਮਨੁੱਖਾ ਜਨਮ ਦਾ ਲਾਭ ਖੱਟ ਲੈ ।੧।
You shall be victorious in this priceless human life, in the Protection of the Lord's Sanctuary. ||1||Pause||
ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥
ਹੇ ਭਾਈ! ਤੂੰ ਹਾਣ ਲਾਭ ਵਿਚਾਰਨ ਤੋਂ ਬਿਨਾ ਹੀ ਵਿਕਾਰ ਕਰੀ ਜਾ ਰਿਹਾ ਹੈਂ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆਪਣੇ ਹਿਰਦੇ ਵਿਚ ਤੂੰ ਇਕ ਛਿਨ ਵਾਸਤੇ ਭੀ ਨਹੀਂ ਟਿਕਾਂਦਾ ।੨।
You eagerly commit sins and practice corruption, but you do not enshrine the jewel of the Lord's Name within your heart, even for an instant. ||2||
ਭਰਣ ਪੋਖਣ ਸੰਗਿ ਅਉਧ ਬਿਹਾਣੀ ॥
ਹੇ ਭਾਈ! (ਆਪਣਾ ਸਰੀਰ) ਪਾਲਣ ਪੋਸਣ ਵਿਚ ਹੀ ਤੇਰੀ ਉਮਰ ਲੰਘਦੀ ਜਾ ਰਹੀ ਹੈ ।
Feeding and pampering your body, your life is passing away,
ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਆਨੰਦ ਦੀ ਅਵਸਥਾ ਤੂੰ (ਹੁਣ ਤਕ) ਸਮਝੀ ਹੀ ਨਹੀਂ ।੩।
but you do not experience the state of victory of the Lord of the Universe. ||3||
ਸਰਣਿ ਸਮਰਥ ਅਗੋਚਰ ਸੁਆਮੀ ॥
ਹੇ ਸਭ ਤਾਕਤਾਂ ਦੇ ਮਾਲਕ! ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਹੇ ਮਾਲਕ!
So enter the Sanctuary of the All-powerful, Unfathomable Lord and Master.
ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥
ਹੇ ਨਾਨਕ! ਮੈਂ ਤੇਰੀ ਸਰਨ ਆਇਆ ਹਾਂ, (ਮੈਨੂੰ ਵਿਕਾਰਾਂ ਤੋਂ) ਬਚਾ ਲੈ, ਤੂੰ ਮੇਰਾ ਮਾਲਕ ਹੈਂ, ਤੂੰ ਮੇਰੇ ਦਿਲ ਦੀ ਜਾਣਨ ਵਾਲਾ ਹੈਂ ।੪।੨੭।੩੩।
O God, O Searcher of hearts, please, save Nanak! ||4||27||33||