ਮਾਝ ਮਹਲਾ ੫ ॥
Maajh, Fifth Mehl:
ਦੁਖੁ ਤਦੇ ਜਾ ਵਿਸਰਿ ਜਾਵੈ ॥
(ਜੀਵ ਨੂੰ) ਦੁੱਖ ਤਦੋਂ ਹੀ ਵਾਪਰਦਾ ਹੈ ਜਦੋਂ ਉਸ ਨੂੰ (ਪਰਮਾਤਮਾ ਦਾ ਨਾਮ) ਭੁੱਲ ਜਾਂਦਾ ਹੈ
They forget the Lord, and they suffer in pain.
ਭੁਖ ਵਿਆਪੈ ਬਹੁ ਬਿਧਿ ਧਾਵੈ ॥
(ਨਾਮ ਤੋਂ ਖੁੰਝੇ ਹੋਏ ਜੀਵ ਉਤੇ) ਮਾਇਆ ਦੀ ਤ੍ਰਿਸ਼ਨਾ ਜ਼ੋਰ ਪਾ ਲੈਂਦੀ ਹੈ, ਤੇ ਜੀਵ ਕਈ ਢੰਗਾਂ ਨਾਲ (ਮਾਇਆ ਦੀ ਖ਼ਾਤਰ ਭਟਕਦਾ ਫਿਰਦਾ ਹੈ
Afflicted with hunger, they run around in all directions.
ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥
ਦੀਨਾਂ ਉਤੇ ਦਇਆ ਕਰਨ ਵਾਲਾ ਪਰਮਾਤਮਾ ਜਿਸ ਮਨੱਖ ਨੂੰ (ਨਾਮ ਦੀ ਦਾਤਿ) ਦੇਂਦਾ ਹੈ ਉਹ ਸਿਮਰ ਸਿਮਰ ਕੇ ਸਦਾ ਸੌਖਾ ਰਹਿੰਦਾ ਹੈ ।੧।
Meditating in remembrance on the Naam, they are happy forever. The Lord, Merciful to the meek, bestows it upon them. ||1||
ਸਤਿਗੁਰੁ ਮੇਰਾ ਵਡ ਸਮਰਥਾ ॥
ਮੇਰਾ ਸਤਿਗੁਰੂ ਬੜੀ ਤਾਕਤ ਵਾਲਾ ਹੈ
My True Guru is absolutely All-powerful.
ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥
(ਉਸ ਦੀ ਮਿਹਰ ਨਾਲ) ਜਦੋਂ ਮੈਂ (ਪਰਮਾਤਮਾ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦਾ ਹਾਂ ਤਾਂ ਮੇਰਾ ਸਾਰਾ ਦੁੱਖ ਦੂਰ ਹੋ ਜਾਂਦਾ ਹੈ
When I dwell upon Him in my soul, all my sorrows depart.
ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥
(ਮੇਰੇ ਅੰਦਰੋਂ) ਚਿੰਤਾ ਦਾ ਰੋਗ ਦੂਰ ਹੋ ਜਾਂਦਾ ਹੈ, ਮੇਰਾ ਹਉਮੈ ਦਾ ਦੁੱਖ ਦੂਰ ਹੋ ਜਾਂਦਾ ਹੈ (ਚਿੰਤਾ ਹਉਮੈ ਆਦਿਕ ਤੋਂ) ਪਰਮਾਤਮਾ ਆਪ ਮੇਰੀ ਰਾਖੀ ਕਰਦਾ ਹੈ ।੨।
The sickness of anxiety and the disease of ego are cured; He Himself cherishes me. ||2||
ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥
(ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੇ ਦਰ ਤੋਂ) ਮੈਂ ਅੰਞਾਣੇ ਬਾਲ ਵਾਂਗ ਹਰੇਕ ਚੀਜ਼ ਮੰਗਦਾ ਹਾਂ
Like a child, I ask for everything.
ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥
ਉਹ ਸਦਾ ਮੈਨੂੰ (ਮੇਰੀਆਂ ਮੂੰਹ ਮੰਗੀਆਂ ਚੀਜ਼ਾਂ) ਦੇਂਦਾ ਰਹਿੰਦਾ ਹੈ, ਤੇ ਪ੍ਰਭੂ ਦੀਆਂ ਦਿੱਤੀਆਂ ਚੀਜ਼ਾਂ ਵਲੋਂ ਮੈਨੂੰ ਕਦੇ ਟੋਟ ਨਹੀਂ ਆਉਂਦੀ
God is Bountiful and Beautiful; He never comes up empty.
ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥
ਉਹ ਪਰਮਾਤਮਾ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ, ਸ੍ਰਿਸ਼ਟੀ ਦੇ ਜੀਵਾਂ ਦੀ ਪਾਲਨਾ ਕਰਨ ਵਾਲਾ ਹੈ, ਮੈਂ ਉਸ ਦੇ ਚਰਨਾਂ ਤੇ ਢਹਿ ਢਹਿ ਕੇ ਸਦਾ ਉਸ ਨੂੰ ਮਨਾਂਦਾ ਰਹਿੰਦਾ ਹਾਂ ।੩।
Again and again, I fall at His Feet. He is Merciful to the meek, the Sustainer of the World. ||3||
ਹਉ ਬਲਿਹਾਰੀ ਸਤਿਗੁਰ ਪੂਰੇ ॥
ਮੈਂ ਪੂਰੇ ਸਤਿਗੁਰੂ ਤੋਂ ਕੁਰਬਾਨ ਜਾਂਦਾ ਹਾਂ
I am a sacrifice to the Perfect True Guru,
ਜਿਨਿ ਬੰਧਨ ਕਾਟੇ ਸਗਲੇ ਮੇਰੇ ॥
ਉਸ ਨੇ ਮੇਰੇ ਸਾਰੇ ਮਾਇਆ ਦੇ ਬੰਧਨ ਤੋੜ ਦਿੱਤੇ ਹਨ ।
who has shattered all my bonds.
ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥
ਹੇ ਨਾਨਕ ! ਗੁਰੂ ਨੇ ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਹਿਰਦੇ ਵਿਚ ਦੇ ਕੇ ਪਵਿੱਤ੍ਰ ਜੀਵਨ ਵਾਲਾ ਬਣਾ ਦਿੱਤਾ, ਉਹ ਪ੍ਰਭੂ ਦੇ ਪ੍ਰੇਮ ਵਿਚ ਲੀਨ ਹੋ ਕੇ ਆਤਮਕ ਆਨੰਦ ਦਾ ਘਰ ਬਣ ਜਾਂਦੇ ਹਨ ।੪।੮।੧੫।
With the Naam, the Name of the Lord, in my heart, I have been purified. O Nanak, His Love has imbued me with nectar. ||4||8||15||