ਸੂਹੀ ਮਹਲਾ ੫ ॥
Soohee, Fifth Mehl:
ਦਰਸਨ ਕਉ ਲੋਚੈ ਸਭੁ ਕੋਈ ॥
ਹੇ ਭਾਈ! ਹਰੇਕ ਜੀਵ (ਭਾਵੇਂ) ਪਰਮਾਤਮਾ ਦੇ ਦਰਸਨ ਨੂੰ ਤਾਂਘਦਾ ਹੋਵ
Everyone longs for the Blessed Vision of the Lord's Darshan.
ਪੂਰੈ ਭਾਗਿ ਪਰਾਪਤਿ ਹੋਈ ॥ ਰਹਾਉ ॥
ਪਰ (ਉਸ ਦਾ ਮਿਲਾਪ) ਵੱਡੀ ਕਿਸਮਤ ਨਾਲ ਹੀ ਮਿਲਦਾ ਹੈ ।੧।ਰਹਾਉ।
By perfect destiny, it is obtained. ||Pause||
ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥
(ਸ਼ੋਕ!) ਮੈਨੂੰ ਕਿਉਂ ਗ਼ਫ਼ਲਤ ਦੀ ਨੀਂਦ ਆ ਗਈ? ਮੈਂ ਕਿਉਂ ਸੋਹਣੇ ਪ੍ਰਭੂ ਨੂੰ ਭੁਲਾ ਦਿੱਤਾ?
Forsaking the Beautiful Lord, how can they go to sleep?
ਮਹਾ ਮੋਹਨੀ ਦੂਤਾ ਲਾਈ ॥੧॥
ਸ਼ੋਕ!) ਇਹਨਾਂ ਕਾਮਾਦਿਕ ਵੈਰੀਆਂ ਨੇ ਮੈਨੂੰ ਇਹ ਵੱਡੀ ਮਨ ਨੂੰ ਮੋਹਣ ਵਾਲੀ ਮਾਇਆ ਚੰਬੋੜ ਦਿੱਤੀ ।੧।
The great enticer Maya has led them down the path of sin. ||1||
ਪ੍ਰੇਮ ਬਿਛੋਹਾ ਕਰਤ ਕਸਾਈ ॥
ਪ੍ਰੇਮ ਦੀ ਅਣਹੋਂਦ (ਮੇਰੇ ਅੰਦਰ) ਕਸਾਈ-ਪੁਣਾ ਕਰ ਰਹੀ ਹੈ
This butcher has separated them from the Beloved Lord.
ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥੨॥
ਇਹ ਵਿਛੋੜਾ (ਮਾਨੋ) ਇਕ ਨਿਰਦਈ ਜੀਵ ਹੈ ਜਿਸ ਦੇ ਅੰਦਰ ਰਤਾ ਭਰ ਦਇਆ ਨਹੀਂ ਹੈ ।੨।
This merciless one shows no mercy at all to the poor beings. ||2||
ਅਨਿਕ ਜਨਮ ਬੀਤੀਅਨ ਭਰਮਾਈ ॥
ਭਟਕਦਿਆਂ ਭਟਕਦਿਆਂ ਅਨੇਕਾਂ ਹੀ ਜਨਮ ਬੀਤ ਗਏ
Countless lifetimes have passed away, wandering aimlessly.
ਘਰਿ ਵਾਸੁ ਨ ਦੇਵੈ ਦੁਤਰ ਮਾਈ ॥੩॥
ਇਹ ਦੁੱਤਰ ਮਾਇਆ ਹਿਰਦੇ-ਘਰ ਵਿਚ (ਮੇਰੇ ਮਨ ਨੂੰ) ਟਿਕਣ ਨਹੀਂ ਦੇਂਦਾ ।੩।
The terrible, treacherous Maya does not even allow them to dwell in their own home. ||3||
ਦਿਨੁ ਰੈਨਿ ਅਪਨਾ ਕੀਆ ਪਾਈ ॥
ਮੈਂ ਦਿਨ ਰਾਤ ਆਪਣੇ ਕਮਾਏ ਦਾ ਫਲ ਭੋਗ ਰਿਹਾ ਹਾਂ
Day and night, they receive the rewards of their own actions.
ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥੪॥
ਪਰ ਕਿਸੇ ਨੂੰ ਦੋਸ ਨਹੀਂ ਦਿੱਤਾ ਜਾ ਸਕਦਾ, ਪਿਛਲੇ ਜਨਮਾਂ ਦਾ ਆਪਣਾ ਹੀ ਕੀਤਾ ਭਟਕਣਾ ਵਿਚ ਪਾ ਰਿਹਾ ਹੈ ।੪।
Don't blame anyone else; your own actions lead you astray. ||4||
ਸੁਣਿ ਸਾਜਨ ਸੰਤ ਜਨ ਭਾਈ ॥
ਹੇ ਨਾਨਕ! (ਆਖ—) ਹੇ ਸੱਜਣੋ! ਹੇ ਭਰਾਵੋ! ਹੇ ਸੰਤ ਜਨੋ! ਸੁਣੋ
Listen, O Friend, O Saint, O humble Sibling of Destiny:
ਚਰਣ ਸਰਣ ਨਾਨਕ ਗਤਿ ਪਾਈ ॥੫॥੩੪॥੪੦॥
ਪਰਮਾਤਮਾ ਦੇ ਸੋਹਣੇ ਚਰਣਾਂ ਦੀ ਸਰਨ ਪਿਆਂ ਹੀ ਉੱਚ ਆਤਮਕ ਅਵਸਥਾ ਪ੍ਰਾਪਤ ਹੋ ਸਕਦੀ ਹੈ ।੫।੩੪।੪੦।
in the Sanctuary of the Lord's Feet, Nanak has found Salvation. ||5||34||40||