ਰਾਗੁ ਸੂਹੀ ਮਹਲਾ ੫ ਘਰੁ ੪
Raag Soohee, Fifth Mehl, Fourth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥
ਹੇ ਭਾਈ! ਉਹ ਕੁੱਲੀ ਚੰਗੀ ਹੈ, ਜਿਸ ਵਿਚ (ਰਹਿਣ ਵਾਲਾ ਮਨੁੱਖ) ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ
Even a crude hut is sublime and beautiful, if the Lord's Praises are sung within it.
ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥੧॥ ਰਹਾਉ ॥
ਪਰ) ਉਹ ਪੱਕੇ ਮਹੱਲ ਕਿਸੇ ਕੰਮ ਨਹੀਂ, ਜਿਨ੍ਹਾਂ ਵਿਚ (ਵੱਸਣ ਵਾਲਾ ਮਨੁੱਖ) ਪਰਮਾਤਮਾ ਨੂੰ ਭੁਲਾ ਦੇਂਦਾ ਹੈ ।੧।ਰਹਾਉ।
Those mansions where the Lord is forgotten are useless. ||1||Pause||
ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥
ਹੇ ਭਾਈ! ਸਾਧ ਸੰਗਤਿ ਵਿਚ ਗ਼ਰੀਬੀ (ਸਹਾਰਦਿਆਂ ਭੀ) ਆਨੰਦ ਹੈ ਕਿਉਂਕਿ ਉਸ (ਸਾਧ ਸੰਗਤਿ) ਵਿਚ ਪਰਮਾਤਮਾ ਚਿੱਤ ਵਿਚ ਵੱਸਿਆ ਰਹਿੰਦਾ ਹੈ
Even poverty is bliss, if God comes to mind in the Saadh Sangat, the Company of the Holy.
ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥੧॥
ਇਹੋ ਜਿਹਾ ਵੱਡਾ ਅਖਵਾਣਾ ਸੜ ਜਾਏ (ਜਿਸ ਦੇ ਕਾਰਨ ਮਨੁੱਖ) ਮਾਇਆ ਨਾਲ ਹੀ ਚੰਬੜਿਆ ਰਹੇ ।੧।
This worldly glory might just as well burn; it only traps the mortals in Maya. ||1||
ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥
(ਗਰੀਬੀ ਵਿਚ) ਚੱਕੀ ਪੀਹ ਕੇ, ਕੰਬਲੀ ਪਹਿਨ ਕੇ ਆਨੰਦ (ਪ੍ਰਾਪਤ ਰਹਿੰਦਾ ਹੈ, ਕਿਉਂਕਿ) ਮਨ ਨੂੰ ਸੰਤੋਖ ਮਿਲਿਆ ਰਹਿੰਦਾ ਹੈ
One may have to grind corn, and wear a coarse blanket, but still, one can find peace of mind and contentment.
ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥੨॥
ਪਰ, ਹੇ ਭਾਈ! ਇਹੋ ਜਿਹਾ ਰਾਜ ਕਿਸੇ ਕੰਮ ਨਹੀਂ ਜਿਸ ਵਿਚ (ਮਨੁੱਖ ਮਾਇਆ ਵਲੋਂ ਕਦੇ) ਰੱਜੇ ਹੀ ਨਾਹ ।੨।
Even empires are of no use at all, if they do not bring satisfaction. ||2||
ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥
ਹੇ ਭਾਈ! ਜੇਹੜਾ ਮਨੁੱਖ ਇਕ ਪਰਮਾਤਮਾ ਦੇ ਪ੍ਰੇਮ ਵਿਚ ਨੰਗਾ ਭੀ ਤੁਰਿਆ ਫਿਰਦਾ ਹੈ
Someone may wander around naked, but if he loves the One Lord, he receives honor and respect.
ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥੩॥
ਉਹ ਸੋਭਾ ਖੱਟਦਾ ਹੈ, ਪਰ ਰੇਸ਼ਮੀ ਕੱਪੜੇ ਪਹਿਨਣੇ ਵਿਅਰਥ ਹਨ ਜਿਨ੍ਹਾਂ ਵਿਚ ਮਸਤ ਹੋ ਕੇ ਮਨੁੱਖ (ਮਾਇਆ ਦਾ ਹੋਰ ਹੋਰ) ਲੋਭ ਕਰਦਾ ਰਹਿੰਦਾ ਹੈ ।੩।
Silk and satin clothes are worthless, if they lead to greed. ||3||
ਸਭੁ ਕਿਛੁ ਤੁਮ੍ਹਰੈ ਹਾਥਿ ਪ੍ਰਭ ਆਪਿ ਕਰੇ ਕਰਾਏ ॥
(ਹੇ ਭਾਈ! ਜੀਵਾਂ ਨੂੰ ਕੀਹ ਦੋਸ? ਪ੍ਰਭੂ) ਆਪ ਹੀ ਸਭ ਕੁਝ ਕਰਦਾ ਹੈ (ਜੀਵਾਂ ਪਾਸੋਂ) ਕਰਾਂਦਾ ਹੈ ।
Everything is in Your Hands, God. You Yourself are the Doer, the Cause of causes.
ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥੪॥੧॥੪੧॥
ਹੇ ਨਾਨਕ! (ਆਖ—) ਹੇ ਪ੍ਰਭੂਸਭ ਕੁਝ ਤੇਰੇ ਹੱਥ ਵਿਚ ਹੈ (ਮੇਹਰ ਕਰ, ਤੇਰਾ ਦਾਸ ਤੇਰੇ ਦਰ ਤੋਂ ਇਹ) ਦਾਨ ਹਾਸਲ ਕਰ ਲਏ ਕਿ ਮੈਂ ਹਰੇਕ ਸਾਹ ਦੇ ਨਾਲ ਤੈਨੂੰ ਸਿਮਰਦਾ ਰਹਾਂ ।੪।੧।੪੧।
With each and every breath, may I continue to remember You. Please, bless Nanak with this gift. ||4||1||41||