ਸੂਹੀ ਮਹਲਾ ੫ ॥
Soohee, Fifth Mehl:
ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥
ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲਾ ਹੈ (ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ ਮੈਂ) ਆਪਣੇ ਪ੍ਰਾਣ ਆਪਣਾ ਧਨ ਉਸ ਸੰਤ ਦੇ ਹਵਾਲੇ ਕਰ ਦਿਆਂ
The Lord's Saint is my life and wealth. I am his water-carrier.
ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥੧॥ ਰਹਾਉ ॥
ਮੈਂ ਉਸ ਦਾ ਪਾਣੀ ਭਰਨ ਵਾਲਾ ਬਣਿਆ ਰਹਾਂ । ਭਰਾ, ਮਿੱਤਰ, ਪੁੱਤਰਾਂ ਨਾਲੋਂ ਜਿੰਦ ਨਾਲੋਂ ਭੀ, ਮੈਨੂੰ ਉਹ ਪਿਆਰਾ ਲੱਗੇ ।੧।ਰਹਾਉ।
He is dearer to me than all my siblings, friends and children. ||1||Pause||
ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥
(ਹੇ ਭਾਈ! ਜੇ ਪ੍ਰਭੂ ਮੇਹਰ ਕਰੇ ਤਾਂ) ਮੈਂ ਆਪਣੇ ਕੇਸਾਂ ਦਾ ਪੱਖਾ ਬਣਾ ਕੇ ਪ੍ਰਭੂ ਦੇ ਸੰਤ ਨੂੰ ਚੌਰ ਝੁਲਾਂਦਾ ਰਹਾਂ
I make my hair into a fan, and wave it over the Saint.
ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥੧॥
ਮੈਂ ਸੰਤ ਦੇ ਬਚਨਾਂ ਉੱਤੇ ਆਪਣਾ ਸਿਰ ਨਿਵਾਈ ਰੱਖਾਂ, ਉਸ ਦੇ ਚਰਨਾਂ ਦੀ ਧੂੜ ਲੈ ਕੇ ਮੈਂ ਆਪਣੇ ਮੱਥੇ ਉਤੇ ਲਾਂਦਾ ਰਹਾਂ ।੧।
I bow my head low, to touch his feet, and apply his dust to my face. ||1||
ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥
ਹੇ ਭਾਈ! ਜੇ ਪ੍ਰਭੂ ਦਇਆ ਕਰੇ, ਤਾਂ) ਮੈਂ ਨਿਮਾਣਿਆਂ ਵਾਂਗ (ਸੰਤ ਅੱਗੇ) ਮਿੱਠੇ ਬੋਲਾਂ ਨਾਲ ਬੇਨਤੀ ਕਰਦਾ ਰਹਾਂ
I offer my prayer with sweet words, in sincere humility.
ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥੨॥
ਅਹੰਕਾਰ ਛੱਡ ਕੇ ਉਸ ਦੀ ਸਰਨ ਪਿਆ ਰਹਾਂ, ਤੇ, ਉਸ ਸੰਤ ਪਾਸੋਂ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਮਿਲਾਪ ਹਾਸਲ ਕਰਾਂ ।੨।
Renouncing egotism, I enter His Sanctuary. I have found the Lord, the treasure of virtue. ||2||
ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥
ਹੇ ਭਾਈ! ਪ੍ਰਭੂ ਕਿਰਪਾ ਕਰੇ) ਮੈਂ ਉਸ ਦੇ ਸੇਵਕ ਦਾ ਦਰਸ਼ਨ ਮੁੜ ਮੁੜ ਵੇਖਦਾ ਰਹਾਂ
I gaze upon the Blessed Vision of the Lord's humble servant, again and again.
ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥੩॥
ਆਤਮਕ ਜੀਵਨ ਦੇਣ ਵਾਲੇ ਉਸ ਸੰਤ ਦੇ ਬਚਨਾਂ ਦਾ ਜਲ ਮੈਂ ਆਪਣੇ ਮਨ ਵਿਚ ਸਿੰਜਦਾ ਰਹਾਂ, ਤੇ, ਮੁੜ ਮੁੜ ਉਸ ਨੂੰ ਨਮਸਕਾਰ ਕਰਦਾ ਰਹਾਂ ।੩।
I cherish and gather in His Ambrosial Words within my mind; time and time again, I bow to Him. ||3||
ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥
ਹੇ ਪ੍ਰਭੂ! ਨਾਨਕ ਉਤੇ ਮੇਹਰ ਕਰ, ਮੈਂ ਤੇਰੇ ਦਾਸ ਦੇ ਚਰਨੀਂ ਲੱਗਾ ਰਹਾਂ, ਮੈਂ ਹਰ ਵੇਲੇ ਇਹੀ ਚਿਤਾਰਦਾ ਰਹਾਂ,
In my mind, I wish, hope and beg for the Society of the Lord's humble servants.
ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥੪॥੨॥੪੨॥
ਮੈਂ ਆਪਣੇ ਮਨ ਵਿਚ ਇਹੀ ਆਸ ਕਰਦਾ ਰਹਾਂ, ਮੈਂ ਤੇਰੇ ਪਾਸੋਂ ਤੇਰੇ ਸੇਵਕ ਦਾ ਸਾਥ ਮੰਗਦਾ ਰਹਾਂ ।੪।੨।੪੨।
Be Merciful to Nanak, O God, and lead him to the feet of Your slaves. ||4||2||42||