ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ
Raag Soohee, Fifth Mehl, Fifth House, Partaal:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥
ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤਿ ਮਨ ਨੂੰ ਮੋਹਣ ਵਾਲੇ ਲਾਲ-ਪ੍ਰਭੂ ਦੀ ਹੈ ।
Love of the enticing Beloved Lord is the most glorious love.
ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥
ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ । ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ । ਹੇ ਭਾਈ! ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀ ਦਸ਼ਾ ਦੀ ਪਗਡੰਡੀ ਦੂਰ ਕਰ ।੧।ਰਹਾਉ।
Meditate, O mind, on the One Lord of the Universe - nothing else is of any account. Attach your mind to the Saints, and abandon the path of duality. ||1||Pause||
ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥
ਹੇ ਭਾਈ! ਨਿਰਲੇਪ ਪ੍ਰਭੂ ਨੇ ਤ੍ਰਿਗੁਣੀ ਸੰਸਾਰ ਬਣਾਇਆ, ਇਸ ਵਿਚ ਇਹ ਅਨੇਕਾਂ (ਸਰੀਰ-) ਕੋਠੜੀਆਂ ਉਸ ਨੇ ਵੱਖ ਵੱਖ (ਕਿਸਮ ਦੀਆਂ) ਬਣਾ ਦਿੱਤੀਆਂ ।
The Lord is absolute and unmanifest; He has assumed the most sublime manifestation. He has fashioned countless body chambers of many, varied, different, myriad forms.
ਵਿਚਿ ਮਨ ਕੋਟਵਰੀਆ ॥
ਵਿਚ ਮਨ ਨੂੰ ਕੋਤਵਾਲ ਬਣਾ ਦਿੱਤਾ ।
Within them, the mind is the policeman;
ਨਿਜ ਮੰਦਰਿ ਪਿਰੀਆ ॥
ਪਿਆਰਾ ਪ੍ਰਭੂ (ਹਰੇਕ ਸਰੀਰ-ਕੋਠੜੀ ਵਿਚ) ਆਪਣੇ ਮੰਦਰ ਵਿਚ ਰਹਿੰਦਾ ਹੈ,
my Beloved lives in the temple of my inner self.
ਤਹਾ ਆਨਦ ਕਰੀਆ ॥
ਅਤੇ ਉੱਥੇ ਆਨੰਦ ਮਾਣਦਾ ਹੈ ।
He plays there in ecstasy.
ਨਹ ਮਰੀਆ ਨਹ ਜਰੀਆ ॥੧॥
ਉਸ ਪ੍ਰਭੂ ਨੂੰ ਨਾਹ ਮੌਤ ਆਉਂਦੀ ਹੈ, ਨਾਹ ਬੁਢਾਪਾ ਉਸ ਦੇ ਨੇੜੇ ਢੁੱਕਦਾ ਹੈ ।੧।
He does not die, and he never grows old. ||1||
ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥
ਹੇ ਭਾਈ! ਜੀਵ ਪ੍ਰਭੂ ਦੀ ਰਚੀ ਰਚਨਾ ਵਿਚ ਹੀ ਜੁੜਿਆ ਰਹਿੰਦਾ ਹੈ, ਕਈ ਤਰੀਕਿਆਂ ਨਾਲ ਭਟਕਦਾ ਫਿਰਦਾ ਹੈ, ਪਰਾਏ (ਧਨ ਨੂੰ, ਰੂਪ ਨੂੰ) ਤੱਕਦਾ ਫਿਰਦਾ ਹੈ,
He is engrossed in worldly activities, wandering around in various ways. He steals the property of others,
ਬਿਖਨਾ ਘਿਰੀਆ ॥
ਵਿਸ਼ੇ-ਵਿਕਾਰਾਂ ਵਿਚ ਘਿਰਿਆ ਰਹਿੰਦਾ ਹੈ ।
and is surrounded by corruption and sin.
ਅਬ ਸਾਧੂ ਸੰਗਿ ਪਰੀਆ ॥
ਇਸ ਮਨੁੱਖਾ ਜਨਮ ਵਿਚ ਜਦੋਂ ਜੀਵ ਗੁਰੂ ਦੀ ਸੰਗਤਿ ਵਿਚ ਅੱਪੜਦਾ ਹੈ,
But now, he joins the Saadh Sangat, the Company of the Holy,
ਹਰਿ ਦੁਆਰੈ ਖਰੀਆ ॥
ਪ੍ਰਭੂ ਦੇ ਦਰ ਤੇ ਆ ਖਲੋਂਦਾ ਹੈ,
and stands before the Lord's Gate.
ਦਰਸਨੁ ਕਰੀਆ ॥
(ਪ੍ਰਭੂ ਦਾ) ਦਰਸਨ ਕਰਦਾ ਹੈ ।
He obtains the Blessed Vision of the Lord's Darshan.
ਨਾਨਕ ਗੁਰ ਮਿਰੀਆ ॥
ਹੇ ਨਾਨਕ! (ਜੇਹੜਾ ਭੀ ਮਨੁੱਖ) ਗੁਰੂ ਨੂੰ ਮਿਲਦਾ ਹੈ,
Nanak has met the Guru;
ਬਹੁਰਿ ਨ ਫਿਰੀਆ ॥੨॥੧॥੪੪॥
ਉਹ ਮੁੜ ਜਨਮ-ਮਰਣ ਦੇ ਗੇੜ ਵਿਚ ਨਹੀਂ ਭਟਕਦਾ ।੨।੧।੪੪।
he shall not be reincarnated again. ||2||1||44||