ਸੂਹੀ ਮਹਲਾ ੫ ॥
Soohee, Fifth Mehl:
ਰਾਸਿ ਮੰਡਲੁ ਕੀਨੋ ਆਖਾਰਾ ॥
ਹੇ ਭਾਈ! ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਨੇ ਆਪ ਬਣਾ ਰੱਖਿਆ ਹੈ ।
The Lord has made this world a stage;
ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥
ਇਹ (ਮਾਨੋ) ਉਸ ਨੇ (ਰਾਸਾਂ ਪਾਣ ਲਈ) ਅਖਾੜਾ ਤਿਆਰ ਕੀਤਾ ਹੈ, ਰਾਸਾਂ ਵਾਸਤੇ ਮੰਡੂਆ ਬਣਾ ਦਿੱਤਾ ਹੈ ।੧।ਰਹਾਉ।
He fashioned the expanse of the entire creation. ||1||Pause||
ਬਹੁ ਬਿਧਿ ਰੂਪ ਰੰਗ ਆਪਾਰਾ ॥
ਹੇ ਭਾਈ! (ਇਸ ਜਗਤ-ਅਖਾੜੇ ਵਿਚ) ਕਈ ਕਿਸਮਾਂ ਦੇ ਬੇਅੰਤ ਰੂਪ ਹਨ ਰੰਗ ਹਨ (ਪਰਮਾਤਮਾ ਆਪ ਇਸ ਨੂੰ) ਖ਼ੁਸ਼ੀ ਨਾਲ ਵੇਖਦਾ ਹੈ
He fashioned it in various ways, with limitless colors and forms.
ਪੇਖੈ ਖੁਸੀ ਭੋਗ ਨਹੀ ਹਾਰਾ ॥
ਪਦਾਰਥਾਂ ਦੇ) ਭੋਗ (ਭੋਗਦਾ ਹੈ, ਪਰ ਭੋਗਦਾ) ਥੱਕਦਾ ਨਹੀਂ
He watches over it with joy, and He never tires of enjoying it.
ਸਭਿ ਰਸ ਲੈਤ ਬਸਤ ਨਿਰਾਰਾ ॥੧॥
ਸਾਰੇ ਰਸ ਮਾਣਦਾ ਹੋਇਆ ਭੀ ਉਹ ਪ੍ਰਭੂ ਆਪ ਨਿਰਲੇਪ ਹੀ ਰਹਿੰਦਾ ਹੈ ।੧।
He enjoys all the delights, and yet He remains unattached. ||1||
ਬਰਨੁ ਚਿਹਨੁ ਨਾਹੀ ਮੁਖੁ ਨ ਮਾਸਾਰਾ ॥
ਤੇਰਾ ਨਾਹ ਕੋਈ ਰੰਗ ਹੈ, ਨਾਹ ਕੋਈ ਨਿਸ਼ਾਨ ਹੈ, ਨਾਹ ਤੇਰਾ ਕੋਈ ਮੂੰਹ ਹੈ, ਨਾਹ ਕੋਈ ਦਾੜ੍ਹੀ ਹੈ ।
He has no color, no sign, no mouth and no beard.
ਕਹਨੁ ਨ ਜਾਈ ਖੇਲੁ ਤੁਹਾਰਾ ॥
ਹੇ ਪ੍ਰਭੂ! ਤੇਰਾ ਰਚਿਆ ਜਗਤ-ਖੇਲ ਬਿਆਨ ਨਹੀਂ ਕੀਤਾ ਜਾ ਸਕਦਾ
I cannot describe Your play.
ਨਾਨਕ ਰੇਣ ਸੰਤ ਚਰਨਾਰਾ ॥੨॥੨॥੪੫॥
ਹੇ ਨਾਨਕ! (ਆਖ—ਹੇ ਪ੍ਰਭੂ! ਮੈਂ ਤੇਰੇ ਦਰ ਤੋਂ ਤੇਰੇ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੨।੨।੪੫।
Nanak is the dust of the feet of the Saints. ||2||2||45||