ਰਾਗੁ ਸੂਹੀ ਮਹਲਾ ੫ ਘਰੁ ੬
Raag Soohee, Fifth Mehl, Sixth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥
ਹੇ ਭਾਈ! ਮੈਂ ਤਾਂ ਗੁਰੂ ਦੇ ਪਾਸ ਹੀ (ਸਦਾ) ਅਰਜ਼ੋਈ ਕਰਦਾ ਹਾਂ ਕਿ ਮੈਨੂੰ ਪਰਮਾਤਮਾ ਦਾ ਨਾਮ ਮਿਲ ਜਾਏ, (ਇਹ ਨਾਮ ਹੀ ਮੇਰੀ ਜ਼ਿੰਦਗੀ ਦਾ) ਸਹਾਰਾ (ਹੈ) ।
I offer this prayer to the True Guru, to bless me with the sustenance of the Naam.
ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ (ਉਸ ਨੂੰ ਉਸ ਦਾ ਨਾਮ ਮਿਲਦਾ ਹੈ, ਤੇ) ਉਸ ਦਾ ਮਾਇਆ ਦੇ ਮੋਹ ਵਾਲਾ ਤਾਪ ਦੂਰ ਹੋ ਜਾਂਦਾ ਹੈ ।੧।
When the True King is pleased, the world is rid of its diseases. ||1||
ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ ॥
ਹੇ ਸਦਾ ਕਾਇਮ ਰਹਿਣ ਵਾਲੇ ਸਿਰਜਣਹਾਰ! ਤੂੰ (ਤੇਰਾ ਨਾਮ) ਤੇਰੇ ਭਗਤਾਂ ਦਾ ਸਹਾਰਾ ਹੈ, ਤੇਰਾ ਨਾਮ ਤੇਰੇ ਸੰਤਾਂ ਦਾ ਆਸਰਾ ਹੈ ।੧।ਰਹਾਉ।
You are the Support of Your devotees, and the Shelter of the Saints, O True Creator Lord. ||1||Pause||
ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥
ਹੇ ਪ੍ਰਭੂ! ਤੇਰਾ ਦਰਬਾਰ ਸਦਾ ਕਾਇਮ ਰਹਿਣ ਵਾਲਾ ਹੈ, ਤੇਰੇ ਖ਼ਜ਼ਾਨੇ ਸਦਾ ਭਰਪੂਰ ਰਹਿਣ ਵਾਲੇ ਹਨ
True are Your devices, and True is Your Court.
ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥
(ਤੇਰੇ ਖ਼ਜ਼ਾਨਿਆਂ ਵਿਚ) ਤੇਰੇ ਪਦਾਰਥ ਸਦਾ-ਥਿਰ ਰਹਿਣ ਵਾਲੇ ਹਨ, ਤੇਰਾ ਰਚਿਆ ਜਗਤ-ਖਿਲਾਰਾ ਅਟੱਲ ਨਿਯਮਾਂ ਵਾਲਾ ਹੈ ।੨।
True are Your treasures, and True is Your expanse. ||2||
ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥
ਹੇ ਪ੍ਰਭੂ! ਤੇਰੀ ਹਸਤੀ ਐਸੀ ਹੈ ਜਿਸ ਤਕ (ਅਸਾਂ ਜੀਵਾਂ ਦੀ) ਪਹੁੰਚ ਨਹੀਂ ਹੋ ਸਕਦੀ, ਤੇਰਾ ਦਰਸਨ ਅਦੱੁਤੀ ਹੈ (ਤੇਰੇ ਵਰਗਾ ਹੋਰ ਕੋਈ ਨਹੀਂ) ।
Your Form is inaccessible, and Your Vision is incomparably beautiful.
ਹਉ ਕੁਰਬਾਣੀ ਤੇਰਿਆ ਸੇਵਕਾ ਜਿਨ੍ਹ ਹਰਿ ਨਾਮੁ ਪਿਆਰਾ ॥੩॥
। ਹੇ ਪ੍ਰਭੂ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੂੰ ਤੇਰਾ ਨਾਮ ਪਿਆਰਾ ਲੱਗਦਾ ਹੈ ।੩।
I am a sacrifice to Your servants; they love Your Name, O Lord. ||3||
ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥
ਹੇ ਅਪਹੁੰਚ ਪ੍ਰਭੂ! ਹੇ ਬੇਅੰਤ ਪ੍ਰਭੂ! ਜਦੋਂ (ਕਿਸੇ ਵਡ-ਭਾਗੀ ਨੂੰ) ਤੂੰ ਮਿਲ ਪੈਂਦਾ ਹੈਂ, ਉਸ ਦੀਆਂ ਸਾਰੀਆਂ ਮਨੋ-ਕਾਮਨਾ ਪੂਰੀਆਂ ਹੋ ਜਾਂਦੀਆਂ ਹਨ (ਉਸ ਨੂੰ ਕੋਈ ਥੁੜ ਨਹੀਂ ਰਹਿ ਜਾਂਦੀ, ਉਸ ਦੀ ਤ੍ਰਿਸਨਾ ਮੁੱਕ ਜਾਂਦੀ ਹੈ) ।
All desires are fulfilled, when the Inaccessible and Infinite Lord is obtained.
ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥
ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਸਦਕੇ ਜਾਂਦਾ ਹਾਂ । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨਾਨਕ ਮਿਲ ਪਿਆ, ਉਸ ਨੂੰ ਪਰਮਾਤਮਾ ਮਿਲ ਪਿਆ ।੪।੧।੪੭।
Guru Nanak has met the Supreme Lord God; I am a sacrifice to Your Feet. ||4||1||47||