ਰਾਗੁ ਸੂਹੀ ਮਹਲਾ ੫ ਘਰੁ ੭
Raag Soohee, Fifth Mehl, Seventh House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥
ਹੇ ਪ੍ਰਭੂ! ਜਿਸ ਮਨੁੱਖ ਉੱਤੇ ਤੂੰ ਦਇਆਵਾਨ ਹੁੰਦਾ ਹੈਂ ਤੂੰ ਆਪ ਹੀ ਉਸ ਨੂੰ ਆਪਣੀ ਰਜ਼ਾ ਵਿਚ ਤੋਰਦਾ ਹੈਂ
He alone obeys Your Will, O Lord, unto whom You are Merciful.
 
ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥
ਅਸਲ ਭਗਤੀ ਉਹੀ ਹੈ ਜੋ ਤੈਨੂੰ ਪਸੰਦ ਆ ਜਾਂਦੀ ਹੈ । ਹੇ ਪ੍ਰਭੂ! ਤੂੰ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਹੈਂ ।੧।
That alone is devotional worship, which is pleasing to Your Will. You are the Cherisher of all beings. ||1||
 
ਮੇਰੇ ਰਾਮ ਰਾਇ ਸੰਤਾ ਟੇਕ ਤੁਮ੍ਹਾਰੀ ॥
ਹੇ ਮੇਰੇ ਪ੍ਰਭੂ ਪਾਤਿਸ਼ਾਹ! ਤੇਰੇ ਸੰਤਾਂ ਨੂੰ (ਸਦਾ) ਤੇਰਾ ਹੀ ਆਸਰਾ ਰਹਿੰਦਾ ਹੈ
O my Sovereign Lord, You are the Support of the Saints.
 
ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥
ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਉਹੀ (ਤੇਰੇ ਸੰਤਾਂ ਨੂੰ) ਪਰਵਾਨ ਹੁੰਦਾ ਹੈ । ਉਹਨਾਂ ਦੇ ਮਨ ਵਿਚ, ਉਹਨਾਂ ਦੇ ਤਨ ਵਿਚ, ਤੂੰ ਹੀ ਆਸਰਾ ਹੈਂ ।੧।ਰਹਾਉ।
Whatever pleases You, they accept. You are the sustenance of their minds and bodies. ||1||Pause||
 
ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥
ਹੇ ਪ੍ਰਭੂ! ਤੂੰ ਦਇਆ ਦਾ ਘਰ ਹੈਂ, ਤੂੰ ਕਿਰਪਾ ਦਾ ਖ਼ਜ਼ਾਨਾ ਹੈਂ, ਤੂੰ (ਆਪਣੇ ਭਗਤਾਂ ਦੀ) ਮਨੋ-ਕਾਮਨਾ ਪੂਰੀ ਕਰਨ ਵਾਲਾ ਹੈਂ
You are kind and compassionate, the treasure of mercy, the fulfiller of our hopes.
 
ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥
ਹੇ ਜਿੰਦ ਦੇ ਮਾਲਕ! ਹੇ ਪ੍ਰੀਤਮ ਪ੍ਰਭੂ! ਤੇਰੇ ਸਾਰੇ ਭਗਤ (ਤੈਨੂੰ ਪਿਆਰੇ ਲੱਗਦੇ ਹਨ), ਤੂੰ ਭਗਤਾਂ ਨੂੰ ਪਿਆਰਾ ਲੱਗਦਾ ਹੈਂ ।੨।
You are the Beloved Lord of life of all Your devotees; You are the Beloved of Your devotees. ||2||
 
ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥
ਹੇ ਪ੍ਰਭੂ! (ਤੇਰੇ ਦਿਲ ਦੀ) ਡੂੰਘਾਈ ਨਹੀਂ ਲੱਭ ਸਕਦੀ, ਤੇਰੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਤੂੰ ਬਹੁਤ ਹੀ ਉੱਚਾ ਹੈਂ, ਕੋਈ ਹੋਰ ਤੇਰੇ ਵਰਗਾ ਨਹੀਂ ਹੈ
You are unfathomable, infinite, lofty and exalted. There is no one else like You.
 
ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥੩॥
ਹੇ ਮਾਲਕ! ਹੇ ਸੁਖਾਂ ਦੇ ਦੇਣ ਵਾਲੇ! ਅਸਾਂ ਜੀਵਾਂ ਦੀ (ਤੇਰੇ ਅੱਗੇ) ਇਹੀ ਅਰਜ਼ੋਈ ਹੈ, ਕਿ ਸਾਨੂੰ ਤੂੰ ਕਦੇ ਭੀ ਨਾਹ ਭੁੱਲ ।੬।
This is my prayer, O my Lord and Master; may I never forget You, O Peace-giving Lord. ||3||
 
ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥
ਹੇ ਸੁਆਮੀ! ਜੇ ਮੈਂ ਤੈਨੂੰ ਚੰਗਾ ਲੱਗਾਂ (ਜੇ ਤੇਰੀ ਮੇਰੇ ਉਤੇ ਮੇਹਰ ਹੋਵੇ) ਮੈਂ ਦਿਨ ਰਾਤ ਹਰੇਕ ਸਾਹ ਦੇ ਨਾਲ ਤੇਰੇ ਗੁਣ ਗਾਂਦਾ ਰਹਾਂ
Day and night, with each and every breath, I sing Your Glorious Praises, if it is pleasing to Your Will.
 
ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥
ਤੇਰਾ ਦਾਸ) ਨਾਨਕ (ਤੈਥੋਂ) ਤੇਰਾ ਨਾਮ ਮੰਗਦਾ ਹੈ (ਇਹੀ ਨਾਨਕ ਵਾਸਤੇ) ਸੁਖ (ਹੈ) । ਹੇ ਮੇਰੇ ਸਾਹਿਬ! ਜੇ ਤੂੰ ਦਇਆਵਾਨ ਹੋਵੇਂ, ਤਾਂ ਮੈਨੂੰ ਇਹ ਦਾਤਿ ਮਿਲ ਜਾਏ
Nanak begs for the peace of Your Name, O Lord and Master; as it is pleasing to Your Will, I shall attain it. ||4||1||48||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by