ਸੂਹੀ ਮਹਲਾ ੫ ॥
Soohee, Fifth Mehl:
 
ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥
ਹੇ ਮੇਰੇ ਰਾਮ! ਤੇਰਾ ਉਹ (ਸਾਧ ਸੰਗਤਿ) ਥਾਂ ਬੜਾ ਹੀ ਅਸਚਰਜ ਹੈ, ਜਿਸ ਵਿਚ ਬੈਠਿਆਂ ਤੂੰ ਕਦੇ ਭੀ ਨਾਹ ਭੁੱਲੇਂ
Where is that place, where You are never forgotten, Lord?
 
ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥
ਜਿਸ ਵਿਚ ਬੈਠ ਕੇ ਮੈਂ ਤੈਨੂੰ ਅੱਠੇ ਪਹਰ ਯਾਦ ਕਰ ਸਕਾਂ, ਤੇ, ਮੇਰਾ ਸਰੀਰ ਪਵਿਤ੍ਰ ਹੋ ਜਾਏ ।੧।
Twenty-four hours a day, they meditate on You, and their bodies become spotless and pure. ||1||
 
ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥
ਹੇ ਮੇਰੇ ਰਾਮ! ਮੈਂ ਉਹ ਥਾਂ ਲੱਭਣ ਤੁਰ ਪਿਆ (ਜਿੱਥੇ ਮੈਂ ਤੇਰਾ ਦਰਸਨ ਕਰ ਸਕਾਂ)
O my Lord, I have come searching for that place.
 
ਖੋਜਤ ਖੋਜਤ ਭਇਆ ਸਾਧਸੰਗੁ ਤਿਨ੍ਹ ਸਰਣਾਈ ਪਾਇਆ ॥੧॥ ਰਹਾਉ ॥
ਲੱਭਦਿਆਂ ਲੱਭਦਿਆਂ ਮੈਨੂੰ ਗੁਰਮੁਖਾਂ ਦਾ ਸਾਥ ਮਿਲ ਗਿਆ, ਉਹਨਾਂ (ਗੁਰਮੁਖਾਂ) ਦੀ ਸਰਨ ਪੈ ਕੇ ਮੈਂ (ਤੈਨੂੰ ਭੀ) ਲੱਭ ਲਿਆ ।੧।ਰਹਾਉ।
After seeking and searching, I found Sanctuary in the Saadh Sangat, the Company of the Holy. ||1||Pause||
 
ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥
ਹੇ ਮੇਰੇ ਰਾਮ! ਬ੍ਰਹਮਾ ਵਰਗੇ ਅਨੇਕਾਂ ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹ ਪੜ੍ਹ ਕੇ ਥੱਕ ਗਏ, ਪਰ ਉਹ ਤੇਰੀ ਰਤਾ ਭੀ ਕਦਰ ਨਾਹ ਸਮਝ ਸਕੇ
Reading and reciting the Vedas, Brahma grew weary, but he did not find even a tiny bit of God's worth.
 
ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥
ਸਾਧਨਾਂ ਕਰਨ ਵਾਲੇ ਜੋਗੀ, ਕਰਾਮਾਤੀ ਜੋਗੀ (ਤੇਰੇ ਦਰਸਨ ਨੂੰ) ਵਿਲਕਦੇ ਫਿਰਦੇ ਹਨ, ਪਰ ਉਹ ਭੀ ਮਾਇਆ ਦੇ ਮੋਹ ਵਿਚ ਹੀ ਫਸੇ ਰਹੇ ।੨।
The seekers and Siddhas wander around bewailing; they too are enticed by Maya. ||2||
 
ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥
ਹੇ ਮੇਰੇ ਰਾਮ! (ਵਿਸ਼ਨੂ ਦੇ) ਦਸ ਅਵਤਾਰ (ਆਪੋ ਆਪਣੇ ਜੁਗ ਵਿਚ) ਸਤਕਾਰ ਪ੍ਰਾਪਤ ਕਰਦੇ ਰਹੇ । ਸ਼ਿਵ ਜੀ ਬੜਾ ਤਿਆਗੀ ਪ੍ਰਸਿੱਧ ਹੋਇਆ
There were ten regal incarnations of Vishnu; and then there was Shiva, the renunciate.
 
ਤਿਨ੍ਹ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥
ਪਰ ਉਹ ਭੀ ਤੇਰੇ ਗੁਣਾਂ ਦਾ ਅੰਤ ਨਾਹ ਪਾ ਸਕੇ । (ਸ਼ਿਵ ਆਦਿਕ ਅਨੇਕਾਂ ਆਪਣੇ ਸਰੀਰ ਉਤੇ) ਸੁਆਹ ਮਲ ਮਲ ਕੇ ਥੱਕ ਗਏ ।੩।
He did not find Your limits either, although he grew weary of smearing his body with ashes. ||3||
 
ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥
ਹੇ ਨਾਨਕ! (ਆਖ—) ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਂਵਿਆ, ਉਹਨਾਂ ਨੇ ਆਤਮਕ ਅਡੋਲਤਾ ਦੇ ਸੁਖ ਆਨੰਦ ਮਾਣੇ, ਉਹਨਾਂ ਨਾਮ ਦਾ ਰਸ ਚੱਖਿਆ
Peace, poise and bliss are found in the subtle essence of the Naam. The Lord's Saints sing the songs of joy.
 
ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥
ਜਦੋਂ ਉਹਨਾਂ ਨੂੰ ਉਹ ਗੁਰੂ ਮਿਲ ਪਿਆ, ਜਿਸ ਦਾ ਦਰਸਨ ਹੀ ਜੀਵਨ-ਮਨੋਰਥ ਪੂਰਾ ਕਰ ਦੇਂਦਾ ਹੈ, ਤਦੋਂ ਉਹਨਾਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਸ਼ੁਰੂ ਕਰ ਦਿੱਤਾ ।੪।੨।੪੯।
I have obtained the Fruitful Vision of Guru Nanak's Darshan, and with my mind and body I meditate on the Lord, Har, Har. ||4||2||49||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by