ਸੂਹੀ ਮਹਲਾ ੫ ॥
Soohee, Fifth Mehl:
 
ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥
ਹੇ ਭਾਈ! ਉਹ ਸੰਤ ਜਨ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ । ਜੋ ਕੁਝ ਪਰਮਾਤਮਾ ਕਰਦਾ ਹੈ, ਉਸ ਨੂੰ ਉਹ ਪਰਮਾਤਮਾ ਦਾ ਕੀਤਾ ਹੀ ਮੰਨਦੇ ਹਨ
Whatever God causes to happen is accepted, by those who are attuned to the Love of the Lord's Name.
 
ਤਿਨ੍ਹ ਕੀ ਸੋਭਾ ਸਭਨੀ ਥਾਈ ਜਿਨ੍ਹ ਪ੍ਰਭ ਕੇ ਚਰਣ ਪਰਾਤੇ ॥੧॥
ਹੇ ਭਾਈ! ਜਿਨ੍ਹਾਂ ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾ ਲਈ, ਉਹਨਾਂ ਦੀ ਵਡਿਆਈ ਸਭ ਥਾਵਾਂ ਵਿਚ (ਖਿੱਲਰ ਜਾਂਦੀ ਹੈ) ।੧।
Those who fall at the Feet of God are respected everywhere. ||1||
 
ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥
ਹੇ ਮੇਰੇ ਪ੍ਰਭੂ! ਤੇਰੇ ਸੰਤਾਂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ
O my Lord, no one is as great as the Lord's Saints.
 
ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥
ਹੇ ਭਾਈ! ਸੰਤ ਜਨਾਂ ਦੀ ਪਰਮਾਤਮਾ ਨਾਲ ਡੂੰਘੀ ਪ੍ਰੀਤਿ ਬਣੀ ਰਹਿੰਦੀ ਹੈ, ਉਹਨਾਂ ਨੂੰ ਪਰਮਾਤਮਾ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ ।੧।ਰਹਾਉ।
The devotees are in harmony with their God; He is in the water, the land, and the sky. ||1||Pause||
 
ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥
ਹੇ ਭਾਈ! ਕ੍ਰੋੜਾਂ ਅਪਰਾਧ ਕਰਨ ਵਾਲਾ ਮਨੁੱਖ ਭੀ ਸੰਤ ਦੀ ਸੰਗਤਿ ਵਿਚ (ਟਿਕ ਕੇ) ਵਿਕਾਰਾਂ ਤੋਂ ਬਚ ਜਾਂਦਾ ਹੈ, (ਫਿਰ) ਜਮ ਉਸ ਦੇ ਨੇੜੇ ਨਹੀਂ ਆਉਂਦਾ ।
Millions of sinners have been saved in the Saadh Sangat, the Company of the Holy; the Messenger of Death does not even approach them.
 
ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨ੍ਹ ਹਰਿ ਸਿਉ ਆਣਿ ਮਿਲਾਵੈ ॥੨॥
ਜੇ ਕੋਈ ਮਨੁੱਖ ਅਨੇਕਾਂ ਜਨਮਾਂ ਤੋਂ ਪਰਮਾਤਮਾ ਨਾਲੋਂ ਵਿਛੁੜਿਆ ਹੋਵੇ—ਸੰਤ ਅਜੇਹੇ ਅਨੇਕਾਂ ਮਨੁੱਖਾਂ ਨੂੰ ਲਿਆ ਕੇ ਪਰਮਾਤਮਾ ਨਾਲ ਮਿਲਾ ਦੇਂਦਾ ਹੈ ।੨।
Those who have been separated from the Lord, for countless incarnations, are reunited with the Lord again. ||2||
 
ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥
ਹੇ ਭਾਈ! ਜੇਹੜਾ ਭੀ ਮਨੁੱਖ ਸੰਤ ਦੀ ਸਰਨ ਆ ਪੈਂਦਾ ਹੈ, ਸੰਤ ਉਸ ਦੇ ਅੰਦਰੋਂ ਮਾਇਆ ਦਾ ਮੋਹ, ਭਟਕਣਾ, ਡਰ ਦੂਰ ਕਰ ਦੇਂਦਾ ਹੈ ।
Attachment to Maya, doubt and fear are eradicated, when one enters the Sanctuary of the Saints.
 
ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥
ਮਨੁੱਖ ਜਿਹੋ ਜਿਹੀ ਵਾਸਨਾ ਧਾਰ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ ਉਹੀ ਫ਼ਲ ਸੰਤ ਜਨਾਂ ਤੋਂ ਪ੍ਰਾਪਤ ਕਰ ਲੈਂਦਾ ਹੈ ।੩।
Whatever wishes one harbors, are obtained from the Saints. ||3||
 
ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥
ਹੇ ਭਾਈ! ਜੇਹੜੇ ਸੇਵਕ ਆਪਣੇ ਪ੍ਰਭੂ ਨੂੰ ਪਿਆਰੇ ਲੱਗ ਚੁਕੇ ਹਨ, ਮੈਂ ਉਹਨਾਂ ਦੀ ਕਿਤਨੀ ਕੁ ਵਡਿਆਈ ਬਿਆਨ ਕਰਾਂ?
How can I describe the glory of the Lord's humble servants? They are pleasing to their God.
 
ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥
ਹੇ ਨਾਨਕ! ਆਖ—ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ, ਉਹ ਸਾਰੀ ਲੁਕਾਈ ਤੋਂ ਬੇ-ਮੁਥਾਜ ਹੋ ਗਏ ।੪।੪।੫੧।
Says Nanak, those who meet the True Guru, become independent of all obligations. ||4||4||51||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by