ਸੂਹੀ ਮਹਲਾ ੫ ॥
Soohee, Fifth Mehl:
ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥
ਹੇ ਭਾਈ! ਜਦੋਂ ਅਜੇ ਸੰਸਾਰ ਹੀ ਨਹੀਂ ਸੀ (ਇਹ ਜੀਵ ਭੀ ਨਹੀਂ ਸੀ, ਤਦੋਂ) ਇਹ ਜੀਵ ਕੀਹ ਕਰਦਾ ਸੀ? ਤੇ, ਕੇਹੜੇ ਕਰਮ ਕਰ ਕੇ ਇਹ ਹੋਂਦ ਵਿਚ ਆਇਆ ਹ
When nothing existed, what deeds were being done? And what karma caused anyone to be born at all?
ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥੧॥
ਅਸਲ ਗੱਲ ਇਹ ਕਿ) ਪਰਮਾਤਮਾ ਨੇ ਆਪ ਹੀ ਜਗਤ-ਰਚਨਾ ਰਚੀ ਹੈ, ਉਹ ਆਪ ਹੀ ਆਪਣਾ ਇਹ ਜਗਤ-ਤਮਾਸ਼ਾ ਰਚ ਕੇ ਆਪ ਹੀ ਇਸ ਤਮਾਸ਼ੇ ਨੂੰ ਵੇਖ ਰਿਹਾ ਹੈ ।੧।
The Lord Himself set His play in motion, and He Himself beholds it. He created the Creation. ||1||
ਮੇਰੇ ਰਾਮ ਰਾਇ ਮੁਝ ਤੇ ਕਛੂ ਨ ਹੋਈ ॥
ਹੇ ਮੇਰੇ ਪ੍ਰਭੂ-ਪਾਤਿਸ਼ਾਹ! (ਤੇਰੀ ਪ੍ਰੇਰਨਾ ਸਹਾਇਤਾ ਤੋਂ ਬਿਨਾ) ਮੈਥੋਂ ਕੋਈ ਕੰਮ ਨਹੀਂ ਹੋ ਸਕਦਾ
O my Sovereign Lord, I cannot do anything at all by myself.
ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥੧॥ ਰਹਾਉ ॥
ਹੇ ਭਾਈ! ਉਹ ਪਰਮਾਤਮਾ ਹੀ ਸਾਰੇ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਉਹ ਆਪ ਹੀ (ਜੀਵਾਂ ਵਿਚ ਬੈਠ ਕੇ) ਸਭ ਕੁਝ ਕਰਦਾ ਹੈ, ਉਹ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ ।੧।ਰਹਾਉ।
He Himself is the Creator, He Himself is the Cause. He is pervading deep within all. ||1||Pause||
ਗਣਤੀ ਗਣੀ ਨ ਛੂਟੈ ਕਤਹੂ ਕਾਚੀ ਦੇਹ ਇਆਣੀ ॥
ਹੇ ਪ੍ਰਭੂ! ਇਹ ਜੀਵ ਅੰਞਾਣ ਅਕਲ ਵਾਲਾ ਤੇ ਨਾਸਵੰਤ ਸਰੀਰ ਵਾਲਾ ਹੈ । ਜੇ ਇਸ ਦੇ ਕੀਤੇ ਕਰਮਾਂ ਦਾ ਲੇਖਾ ਗਿਣਿਆ ਗਿਆ, ਤਾਂ ਇਹ ਕਿਸੇ ਭੀ ਤਰ੍ਹਾਂ ਸੁਰਖ਼ਰੂ ਨਹੀਂ ਹੋ ਸਕਦਾ
If my account were to be judged, I would never be saved. My body is transitory and ignorant.
ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥੨॥
ਹੇ ਸਭ ਕੁਝ ਕਰਨ ਦੇ ਸਮਰਥ ਪ੍ਰਭੂ! ਤੂੰ ਆਪ ਹੀ ਮੇਹਰ ਕਰ (ਤੇ ਬਖ਼ਸ਼) । ਤੇਰੀ ਬਖ਼ਸ਼ਸ਼ ਵੱਖਰੀ ਹੀ ਕਿਸਮ ਦੀ ਹੈ ।੨।
Take pity upon me, O Creator Lord God; Your Forgiving Grace is singular and unique. ||2||
ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥
ਹੇ ਪ੍ਰਭੂ! (ਜਗਤ ਦੇ) ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਹਰੇਕ ਸਰੀਰ ਵਿਚ ਤੇਰਾ ਹੀ ਧਿਆਨ ਧਰਿਆ ਜਾ ਰਿਹਾ ਹੈ
You created all beings and creatures. Each and every heart meditates on You.
ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥੩॥
ਤੂੰ ਕਿਹੋ ਜਿਹਾ ਹੈਂ, ਤੂੰ ਕੇਡਾ ਵੱਡਾ ਹੈਂ—ਇਹ ਭੇਤ ਤੂੰ ਆਪ ਹੀ ਜਾਣਦਾ ਹੈਂ । ਤੇਰੀ ਕੁਦਰਤਿ ਦਾ ਮੁੱਲ ਨਹੀਂ ਪੈ ਸਕਦਾ ।੩।
Your condition and expanse are known only to You; the value of Your creative omnipotence cannot be estimated. ||3||
ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥
ਹੇ ਪ੍ਰਭੂ! ਮੈਂ ਗੁਣ-ਹੀਨ ਹਾਂ, ਮੈਂ ਮੂਰਖ ਹਾਂ, ਮੈਂ ਬੇ-ਸਮਝ ਹਾਂ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੈਂ ਕੋਈ ਧਾਰਮਿਕ ਕੰਮ ਕਰਨੇ ਭੀ ਨਹੀਂ ਜਾਣਦਾ (ਜਿਨ੍ਹਾਂ ਨਾਲ ਤੈਨੂੰ ਖ਼ੁਸ਼ ਕਰ ਸਕਾਂ) ।
I am worthless, foolish, thoughtless and ignorant. I know nothing about good actions and righteous living.
ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥੪॥੬॥੫੩॥
ਹੇ ਪ੍ਰਭੂ! ਮੇਹਰ ਕਰ, (ਤੇਰਾ ਦਾਸ) ਨਾਨਕ ਤੇਰੇ ਗੁਣ ਗਾਂਦਾ ਰਹੇ, ਅਤੇ (ਨਾਨਕ ਨੂੰ) ਤੇਰੀ ਰਜ਼ਾ ਮਿੱਠੀ ਲੱਗਦੀ ਰਹੇ ।੪।੬।੫੩।
Take pity on Nanak, that he may sing Your Glorious Praises; and that Your Will may seem sweet to him. ||4||6||53||