ਮਾਝ ਮਹਲਾ ੫ ॥
Maajh, Fifth Mehl:
ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥
(ਮੇਰੇ ਭਾ ਦਾ) ਉਹ ਵੇਲਾ ਭਾਗਾਂ ਵਾਲਾ (ਸਾਬਤ ਹੋਇਆ) ਜਿਸ ਵੇਲੇ ਮੈਨੂੰ ਸਤਿਗੁਰੂ ਮਿਲ ਪਿਆ,
Blessed is that time when I meet the True Guru.
ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥
(ਗੁਰੂ ਦਾ) ਦਰਸਨ (ਮੇਰੇ ਵਾਸਤੇ) ਫਲ-ਦਾਇਕ ਹੋ ਗਿਆ (ਕਿਉਂਕਿ ਇਹਨਾਂ) ਅੱਖਾਂ ਨਾਲ (ਗੁਰੂ ਦਾ) ਦਰਸਨ ਕਰਦਿਆਂ (ਹੀ) ਮੈਂ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਗਿਆ
Gazing upon the Fruitful Vision of His Darshan, I have been saved.
ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥੧॥
(ਸੋ ਮੇਰੇ ਵਾਸਤੇ) ਉਹ ਮੁਹੂਰਤ ਉਹ ਚਸੇ ਉਹ ਪਲ ਘੜੀਆਂ ਉਹ (ਗੁਰੂ-) ਮਿਲਾਪ ਦੇ ਸਮੇ ਸਾਰੇ ਹੀ ਭਾਗਾਂ ਵਾਲੇ ਹਨ ।੧।
Blessed are the hours, the minutes and the seconds-blessed is that Union with Him. ||1||
ਉਦਮੁ ਕਰਤ ਮਨੁ ਨਿਰਮਲੁ ਹੋਆ ॥
(ਗੁਰੂ ਦੀ ਦੱਸੀ ਸਿਮਰਨ-ਕਾਰ ਵਾਸਤੇ) ਉੱਦਮ ਕਰਦਿਆਂ (ਮੇਰਾ) ਮਨ ਪਵਿਤ੍ਰ ਹੋ ਗਿਆ ਹੈ
Making the effort, my mind has become pure.
ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥
(ਗੁਰੂ ਦੀ ਰਾਹੀਂ) ਪ੍ਰਭੂ ਦੇ ਰਸਤੇ ਉੱਤੇ ਤੁਰਦਿਆਂ ਮੇਰੀ ਸਾਰੀ ਭਟਕਣਾ ਮੁੱਕ ਗਈ ਹੈ
Walking on the Lord's Path, my doubts have all been cast out.
ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥੨॥
ਗੁਰੂ ਨੇ ਮੈਨੂੰ (ਸਾਰੇ ਗੁਣਾਂ ਦਾ) ਖ਼ਜ਼ਾਨਾ ਪ੍ਰਭੂ ਦਾ ਨਾਮ ਸੁਣਾ ਦਿੱਤਾ ਹੈ (ਉਸ ਦੀ ਬਰਕਤਿ ਨਾਲ) ਮੇਰੇ ਸਾਰੇ (ਮਾਨਸਿਕ) ਰੋਗ ਦੂਰ ਹੋ ਗਏ ਹਨ ।
The True Guru has inspired me to hear the Treasure of the Naam; all my illness has been dispelled. ||2||
ਅੰਤਰਿ ਬਾਹਰਿ ਤੇਰੀ ਬਾਣੀ ॥
ਅੰਦਰ ਬਾਹਰ (ਸਭ ਜੀਵਾਂ ਵਿਚ) ਤੇਰਾ ਹੀ ਬਾਣੀ ਸੁਣਾਈ ਦੇ ਰਹੀ ਹੈ (ਹਰੇਕ ਵਿਚ ਤੂੰ ਹੀ ਬੋਲਦਾ ਪ੍ਰਤੀਤ ਹੋ ਰਿਹਾ ਹੈਂ
The Word of Your Bani is inside and outside as well.
ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥
ਮੈਨੂੰ ਇਹ ਨਿਸਚਾ ਹੋ ਗਿਆ ਹੈ ਕਿ ਹਰੇਕ ਜੀਵ ਵਿਚ) ਤੂੰ ਆਪ ਹੀ ਕਥਨ ਕਰ ਰਿਹਾ ਹੈਂ, ਤੂੰ ਆਪ ਹੀ ਵਖਿਆਨ ਕਰ ਰਿਹਾ ਹੈਂ
You Yourself chant it, and You Yourself speak it.
ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ ਹੋਇਗਾ ਜੀਉ ॥੩॥
(ਹੇ ਪ੍ਰਭੂ !) ਗੁਰੂ ਨੇ ਮੈਨੂੰ ਦੱਸਿਆ ਹੈ ਕਿ ਹਰ ਥਾਂ ਇਕ ਤੂੰ ਹੀ ਤੂੰ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਭੀ (ਨਾਹ ਹੋਇਆ, ਨਾਹ ਹੈ ਤੇ) ਨਾਹ ਹੋਵੇਗਾ ।੩।
The Guru has said that He is One-All is the One. There shall never be any other. ||3||
ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥
ਪਰਮਾਤਮਾ ਦੇ ਨਾਮ-ਰਸ ਦਾ ਸੁਆਦ ਮੈਨੂੰ ਗੁਰੂ ਪਾਸੋਂ ਪ੍ਰਾਪਤ ਹੋਇਆ ਹੈ
I drink in the Lord's Ambrosial Essence from the Guru;
ਹਰਿ ਪੈਨਣੁ ਨਾਮੁ ਭੋਜਨੁ ਥੀਆ ॥
ਹੁਣ ਪਰਮਾਤਮਾ ਦਾ ਨਾਮ ਹੀ ਮੇਰਾ ਖਾਣ-ਪੀਣ ਹੈ ਤੇ ਨਾਮ ਹੀ ਮੇਰਾ ਹੰਢਾਣ ਹੈ,
the Lord's Name has become my clothing and food.
ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥
ਹੇ ਨਾਨਕ ! (ਆਖ—) ਪ੍ਰਭੂ-ਨਾਮ ਵਿਚ ਜੁੜੇ ਰਹਿਣਾ ਹੀ ਮੇਰੇ ਵਾਸਤੇ ਦੁਨੀਆ ਦੀਆਂ ਖ਼ੁਸ਼ੀਆਂ ਹਨ, ਨਾਮ ਵਿਚ ਜੁੜੇ ਰਹਿਣਾ ਹੀ ਮੇਰੇ ਵਾਸਤੇ ਦੁਨੀਆ ਦੇ ਰੰਗ-ਤਮਾਸ਼ੇ ਹਨ, ਪ੍ਰਭੂ-ਨਾਮ ਹੀ ਮੇਰੇ ਵਾਸਤੇ ਦੁਨੀਆ ਦੇ ਭੋਗ-ਬਿਲਾਸ ਹੈ ।੪।੧੦। ੧੭।
The Name is my delight, the Name is my play and entertainment. O Nanak, I have made the Name my enjoyment. ||4||10||17||