ਸੂਹੀ ਮਹਲਾ ੫ ॥
Soohee, Fifth Mehl:
 
ਭਾਗਠੜੇ ਹਰਿ ਸੰਤ ਤੁਮ੍ਹਾਰੇ ਜਿਨ੍ਹ ਘਰਿ ਧਨੁ ਹਰਿ ਨਾਮਾ ॥
ਹੇ ਹਰੀ! ਤੇਰੇ ਸੰਤ ਜਨ ਬੜੇ ਭਾਗਾਂ ਵਾਲੇ ਹਨ ਕਿਉਂਕਿ ਉਹਨਾਂ ਦੇ ਹਿਰਦੇ-ਘਰ ਵਿਚ ਤੇਰਾ ਨਾਮ-ਧਨ ਵੱਸਦਾ ਹੈ
Your Saints are very fortunate; their homes are filled with the wealth of the Lord's Name.
 
ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥
ਮੈਂ ਸਮਝਦਾ ਹਾਂ ਕਿ ਉਹਨਾਂ ਦਾ ਹੀ ਜਗਤ ਵਿਚ ਆਉਣਾ ਤੇਰੀਆਂ ਨਜ਼ਰਾਂ ਵਿਚ ਕਬੂਲ ਹੈ, ਉਹਨਾਂ ਸੰਤ ਜਨਾਂ ਦਾ ਸਾਰੇ (ਸੰਸਾਰਕ) ਕੰਮ (ਭੀ) ਸਿਰੇ ਚੜ੍ਹ ਜਾਂਦੇ ਹਨ ।੧।
Their birth is approved, and their actions are fruitful. ||1||
 
ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥
ਹੇ ਮੇਰੇ ਰਾਮ! (ਜੇ ਤੇਰੀ ਮੇਹਰ ਹੋਵੇ, ਤਾਂ) ਮੈਂ ਤੇਰੇ ਸੇਵਕਾਂ ਤੋਂ ਸਦਕੇ ਜਾਵਾਂ (ਆਪਣਾ ਸਭ ਕੁਝ ਵਾਰ ਦਿਆਂ)
O my Lord, I am a sacrifice to the humble servants of the Lord.
 
ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥
ਮੈਂ ਆਪਣੇ ਕੇਸਾਂ ਦਾ ਚੌਰ ਬਣਾ ਕੇ ਉਹਨਾਂ ਉਤੇ ਝੁਲਾਵਾਂ, ਮੈਂ ਉਹਨਾਂ ਦੇ ਚਰਨਾਂ ਦੀ ਧੂੜ ਲੈ ਕੇ ਆਪਣੇ ਮੱਥੇ ਉਤੇ ਲਾਵਾਂ ।੧।ਰਹਾਉ।
I make my hair into a fan, and wave it over them; I apply the dust of their feet to my face. ||1||Pause||
 
ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥
ਹੇ ਭਾਈ! ਸੰਤ ਜਨ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੇ, ਉਹ ਤਾਂ ਜਗਤ ਵਿਚ ਦੂਜਿਆਂ ਦੀ ਭਲਾਈ ਕਰਨ ਵਾਸਤੇ ਆਉਂਦੇ ਹਨ
Those generous, humble beings are above both birth and death.
 
ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥
ਸੰਤ ਜਨ (ਹੋਰਨਾਂ ਨੂੰ) ਆਤਮਕ ਜੀਵਨ ਦੀ ਦਾਤਿ ਦੇ ਕੇ ਪਰਮਾਤਮਾ ਦੀ ਭਗਤੀ ਵਿਚ ਜੋੜਦੇ ਹਨ, ਅਤੇ ਉਹਨਾਂ ਨੂੰ ਪਰਮਾਤਮਾ ਨਾਲ ਮਿਲਾ ਦੇਂਦੇ ਹਨ ।੨।
They give the gift of the soul, and practice devotional worship; they inspire others to meet the Lord. ||2||
 
ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥
ਹੇ ਭਾਈ! ਸੰਤ ਜਨ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਹੁਕਮ ਸਦਾ ਕਾਇਮ ਰਹਿੰਦਾ ਹੈ, ਉਹਨਾਂ ਦੀ ਪਾਤਿਸ਼ਾਹੀ ਭੀ ਅਟੱਲ ਰਹਿੰਦੀ ਹੈ
True are their commands, and true are their empires; they are attuned to the Truth.
 
ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥
ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲਾ ਆਨੰਦ ਪ੍ਰਾਪਤ ਰਹਿੰਦਾ ਹੈ, ਉਹਨਾਂ ਦੀ ਸੋਭਾ ਸਦਾ ਲਈ ਟਿਕੀ ਰਹਿੰਦੀ ਹੈ । ਜਿਸ ਪਰਮਾਤਮਾ ਦੇ ਉਹ ਸੇਵਕ ਬਣੇ ਰਹਿੰਦੇ ਹਨ, ਉਹ ਪਰਮਾਤਮਾ ਹੀ ਉਹਨਾਂ ਦੀ ਕਦਰ ਜਾਣਦਾ ਹੈ ।੩।
True is their happiness, and true is their greatness. They know the Lord, to whom they belong. ||3||
 
ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥
ਹੇ ਭਾਈ! ਮੈਂ ਉਹਨਾਂ ਨੂੰ ਪੱਖਾ ਝੱਲਦਾ ਰਹਾਂ, ਉਹਨਾਂ ਵਾਸਤੇ ਪਾਣੀ ਢੋਂਦਾ ਰਹਾਂ ਤੇ ਉਹਨਾਂ ਦੇ ਦਰ ਤੇ ਚੱਕੀ ਪੀਹ ਕੇ ਸੇਵਾ ਕਰਦਾ ਰਹਾਂ
I wave the fan over them, carry water for them, and grind corn for the humble servants of the Lord.
 
ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥
ਨਾਨਕ ਦੀ ਪਰਮਾਤਮਾ ਅੱਗੇ ਸਦਾ ਇਹੀ ਬੇਨਤੀ ਹੈ ਕਿ—ਹੇ ਪ੍ਰਭੂ! ਮੈਂ ਤੇਰੇ ਸੰਤ ਜਨਾਂ ਦਾ ਦਰਸਨ ਕਰਦਾ ਰਹਾਂ ।੪।੭।੫੪।
Nanak offers this prayer to God - please, grant me the sight of Your humble servants. ||4||7||54||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by