ਸੂਹੀ ਮਹਲਾ ੫ ॥
Soohee, Fifth Mehl:
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥
ਹੇ ਪ੍ਰ੍ਰਭੂ! ਜੇ ਤੂੰ ਚਿੱਤ ਵਿਚ ਆ ਵੱਸੇਂ, ਤਾਂ ਬੜਾ ਸੁਖ ਮਿਲਦਾ ਹੈ । ਜਿਸ ਮਨੁੱਖ ਨੂੰ ਤੂੰ ਵਿਸਰ ਜਾਂਦਾ ਹੈਂ, ਉਹ ਮਨੁੱਖ ਆਤਮਕ ਮੌਤ ਸਹੇੜ ਲੈਂਦਾ ਹੈ
When You come to mind, I am totally in bliss. One who forgets You might just as well be dead.
ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥
ਹੇ ਕਰਤਾਰ! ਜਿਸ ਮਨੁੱਖ ਉਤੇ ਤੂੰ ਦਇਆਵਾਨ ਹੁੰਦਾ ਹੈਂ, ਉਹ ਸਦਾ ਤੈਨੂੰ ਯਾਦ ਕਰਦਾ ਰਹਿੰਦਾ ਹੈ ।੧।
That being, whom You bless with Your Mercy, O Creator Lord, constantly meditates on You. ||1||
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥
ਹੇ ਮੇਰੇ ਮਾਲਕ-ਪ੍ਰਭੂ! ਮੇਰਾ ਨਿਮਾਣੀ ਦਾ ਤੂੰ ਹੀ ਮਾਣ ਹੈਂ
O my Lord and Master, You are the honor of the dishonored such as me.
ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥
ਹੇ ਪ੍ਰਭੂ! ਮੈਂ ਤੇਰੇ ਅੱਗੇ ਅਰਜ਼ੋਈ ਕਰਦਾ ਹਾਂ, (ਮੇਹਰ ਕਰ) ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਸੁਣ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਰਹਾਂ ।੧।ਰਹਾਉ।
I offer my prayer to You, God; listening, listening to the Word of Your Bani, I live. ||1||Pause||
ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥
ਹੇ ਪ੍ਰਭੂ! ਮੈਂ ਤੇਰੇ ਦਰਸਨ ਤੋਂ ਸਦਕੇ ਜਾਂਦਾ ਹਾਂ, (ਮੇਹਰ ਕਰ) ਮੈਂ ਤੇਰੇ ਸੇਵਕ ਦੇ ਚਰਨਾਂ ਦੀ ਧੂੜ ਬਣਿਆ ਰਹਾਂ
May I become the dust of the feet of Your humble servants. I am a sacrifice to the Blessed Vision of Your Darshan.
ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥
ਤੇਰੇ ਸੇਵਕ ਦੇ) ਆਤਮਕ ਜੀਵਨ ਦੇਣ ਵਾਲੇ ਬਚਨ ਮੈਂ ਆਪਣੇ ਦਿਲ ਵਿਚ ਹਿਰਦੇ ਵਿਚ ਵਸਾਈ ਰੱਖਾਂ, ਤੇਰੀ ਕਿਰਪਾ ਨਾਲ ਮੈਂ (ਤੇਰੇ ਸੇਵਕ ਦੀ) ਸੰਗਤਿ ਪ੍ਰਾਪਤ ਕਰਾਂ ।੨।
I enshrine Your Ambrosial Word within my heart. By Your Grace, I have found the Company of the Holy. ||2||
ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥
ਹੇ ਭਾਈ! ਆਪਣੇ ਦਿਲ ਦੀ ਹਾਲਤ ਤੇਰੇ ਅੱਗੇ ਖੋਲ੍ਹ ਕੇ ਰੱਖ ਦਿੱਤੀ ਹੈ । ਮੈਨੂੰ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ
I place the state of my inner being before You; there is no other as great as You.
ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥
ਜਿਸ ਮਨੁੱਖ ਨੂੰ ਤੂੰ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਹ (ਤੇਰੇ ਚਰਨਾਂ ਵਿਚ) ਜੁੜਿਆ ਰਹਿੰਦਾ ਹੈ । ਉਹੀ ਤੇਰਾ (ਅਸਲ) ਭਗਤ ਹੈ ।੩।
He alone is attached, whom You attach; he alone is Your devotee. ||3||
ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥
ਹੇ ਪ੍ਰਭੂ! ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਤੇਰੇ ਪਾਸੋਂ) ਇਕ ਦਾਨ ਮੰਗਦਾ ਹਾਂ । ਹੇ ਸਾਹਿਬ! ਤੇਰੇ ਤ੍ਰੁੱਠਣ ਨਾਲ ਹੀ ਮੈਂ (ਇਹ ਦਾਨ) ਲੈ ਸਕਦਾ ਹਾਂ
With my palms pressed together, I beg for this one gift; O my Lord and Master, if it pleases You, I shall obtain it.
ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥
(ਮੇਹਰ ਕਰ) ਨਾਨਕ ਹਰੇਕ ਸਾਹ ਦੇ ਨਾਲ ਤੇਰਾ ਅਰਾਧਨ ਕਰਦਾ ਰਹੇ, ਮੈਂ ਅੱਠੇ ਪਹਰ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਾਂ ।੪।੯।੫੬।
With each and every breath, Nanak adores You; twenty-four hours a day, I sing Your Glorious Praises. ||4||9||56||