ਸੂਹੀ ਮਹਲਾ ੫ ॥
Soohee, Fifth Mehl:
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥
ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ ।
When You stand over our heads, O Lord and Master, how can we suffer in pain?
ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥
ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ ।੧।
The mortal being does not know how to chant Your Name - he is intoxicated with the wine of Maya, and the thought of death does not even enter his mind. ||1||
ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ) ।
O my Sovereign Lord, You belong to the Saints, and the Saints belong to You.
ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥
ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ ।੧।ਰਹਾਉ।
Your servant is not afraid of anything; the Messenger of Death cannot even approach him. ||1||Pause||
ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ ਕਾ ਜਨਮ ਮਰਣ ਦੁਖੁ ਨਾਸਾ ॥
ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ,
Those who are attuned to Your Love, O my Lord and Master, are released from the pains of birth and death.
ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥
ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ ।੨।
No one can erase Your Blessings; the True Guru has given me this assurance. ||2||
ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥
ਹੇ ਪ੍ਰਭੂ! (ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ ।
Those who meditate on the Naam, the Name of the Lord, obtain the fruits of peace. Twenty-four hours a day, they worship and adore You.
ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥
ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ ।੩।
In Your Sanctuary, with Your Support, they subdue the five villains. ||3||
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥
ਹੇ ਮੇਰੇ ਮਾਲਕ-ਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰੰਮ ਦੀ ਭੀ ਮੈਨੂੰ ਸੂਝ ਨਹੀਂ ਸੀ ।
I know nothing about wisdom, meditation and good deeds; I know nothing about Your excellence.
ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ) ।੪।੧੦।੫੭।
Guru Nanak is the greatest of all; He saved my honor in this Dark Age of Kali Yuga. ||4||10||57||