ਸੂਹੀ ਮਹਲਾ ੧ ਕਾਫੀ ਘਰੁ ੧੦
Soohee, First Mehl, Kaafee, Tenth House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥
ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ ।
This human birth is so difficult to obtain; the Gurmukh obtains it.
 
ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥
ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੱੁਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ।੧।
The mind and body are dyed in the deep red color of devotional love, if it pleases the True Guru. ||1||
 
ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥
ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ।
He departs with his life embellished and successful, taking the merchandise of the True Name.
 
ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥
ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ ।੧।ਰਹਾਉ
He is honored in the Darbaar, the Royal Court, of the Lord, through the Shabad, the Word of the True Guru, and the Fear of God. ||1||Pause||
 
ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ।
One who praises the True Lord with his mind and body, pleases the Mind of the True Lord.
 
ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥
ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) ।੨।
Attuned to the Beloved Lord, the mind is appeased, and finds the Perfect Guru. ||2||
 
ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥
ਹੇ ਪ੍ਰਭੂ! ਜੇ ਤੰੰੂ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ,
I live, by cherishing Your Glorious Virtues; You dwell deep within me.
 
ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥
ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ “ਤੂ ਹੀ ਤੂ” ਦੀ ਧੁਨ ਲੱਗ ਪਏ ।੩।
You dwell within my mind, and so it naturally celebrates in joyful delight. ||3||
 
ਮੂਰਖ ਮਨ ਸਮਝਾਇ ਆਖਉ ਕੇਤੜਾ ॥
ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ,
O my foolish mind, how can I teach and instruct you?
 
ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥
ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ) ।੪।
As Gurmukh, sing the Glorious Praises of the Lord, and so become attuned to His Love. ||4||
 
ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥
ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ ।
Continually, continuously, remember and cherish your Beloved Lord in your heart.
 
ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥
ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ ।੫।
For if you depart with virtue, then pain shall never afflict you. ||5||
 
ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ ।
The self-willed manmukh wanders around, deluded by doubt; he does not enshrine love for the Lord.
 
ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥
ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ ।੬।
He dies as a stranger to his own self, and his mind and body are spoiled. ||6||
 
ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥
ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ।
Performing service to the Guru, you shall go home with the profit.
 
ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥
ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ।੭।
Through the Word of the Guru's Bani, and the Shabad, the Word of God, the state of Nirvaanaa is attained. ||7||
 
ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥
ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾੲ।
Nanak makes this one prayer: if it pleases Your Will,
 
ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥
ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ ।੮।੧।੩।
bless me with a home in Your Name, Lord, that I may sing Your Glorious Praises. ||8||1||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by