ਸੂਹੀ ਮਹਲਾ ੧ ॥
Soohee, First Mehl:
ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥
ਹੇ ਜਿੰਦੇ!) ਪਰਮਾਤਮਾ ਦੇ ਨਾਮ ਨੂੰ ਮਨ ਤੋਂ ਨਾਹ ਭੁਲਾ । ਦਿਨ ਰਾਤ—ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ
Never forget the Naam, the Name of the Lord, from your mind; night and day, meditate on it.
ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥
ਹੇ ਪ੍ਰਭੂ! ਜਿਵੇਂ ਮੇਹਰ ਕਰ ਕੇ ਤੂੰ ਮੈਨੂੰ (ਮਾਇਆ ਦੇ ਮੋਹ ਤੋਂ) ਬਚਾਏ, ਤਿਵੇਂ ਮੈਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।੧।
As You keep me, in Your Merciful Grace, so do I find peace. ||1||
ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥
ਮੈਨੂੰ (ਮਾਇਆ ਦੇ ਮੋਹ ਵਿਚ) ਅੰਨ੍ਹੇ ਨੂੰ ਪਰਮਾਤਮਾ ਦਾ ਨਾਮ ਡੰਗੋਰੀ (ਦਾ ਕੰਮ ਦੇਂਦਾ) ਹੈ, (ਮੇਰੇ ਲਈ) ਟੋਹਣੀ ਹੈ (ਜਿਸ ਨਾਲ ਟੋਹ ਟੋਹ ਕੇ ਮੈਂ ਜੀਵਨ ਦਾ ਸਹੀ ਰਸਤਾ ਲੱਭਦਾ ਹਾਂ)
I am blind, and the Lord's Name is my cane.
ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥
ਜਦੋਂ) ਮੈਂ ਮਾਲਕ-ਪ੍ਰਭੂ ਦੇ ਆਸਰੇ ਰਹਿੰਦਾ ਹਾਂ ਤਾਂ ਮਨ ਨੂੰ ਮੋਹਣ ਵਾਲੀ ਮਾਇਆ ਮੋਹ ਨਹੀਂ ਸਕਦੀ ।੧।ਰਹਾਉ।
I remain under the Sheltering Support of my Lord and Master; I am not enticed by Maya the enticer. ||1||Pause||
ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥
(ਹੇ ਪ੍ਰਭੂ!) ਜਿਧਰ ਮੈਂ ਵੇਖਦਾ ਹਾਂ ਉਧਰ ਹੀ ਗੁਰੂ ਨੇ ਮੈਨੂੰ ਵਿਖਾ ਦਿੱਤਾ ਹੈ ਕਿ ਤੂੰ ਮੇਰੇ ਨਾਲ ਹੀ ਹੈਂ
Wherever I look, there the Guru has shown me that God is always with me.
ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥
ਬਾਹਰ ਲੱਭ ਲੱਭ ਕੇ ਹੁਣ ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਤੈਨੂੰ ਆਪਣੇ ਅੰਦਰ ਵੇਖ ਲਿਆ ਹੈ ।੨।
Searching inwardly and outwardly as well, I came to see Him, through the Word of the Shabad. ||2||
ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥
ਹੇ ਮਾਇਆ-ਰਹਿਤ ਪ੍ਰਭੂ! ਗੁਰੂ ਦੇ ਅਨੁਸਾਰ ਰਹਿ ਕੇ ਮੈਂ ਤੇਰਾ ਨਾਮ ਸਿਮਰਦਾ ਹਾਂ
So serve the True Guru with love, through the Immaculate Naam, the Name of the Lord.
ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥
ਹੇ ਭਰਮ ਤੇ ਭਉ ਨਾਸ ਕਰਨ ਵਾਲੇ ਪ੍ਰਭੂ! ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਮੈਂ ਉਸੇ ਨੂੰ ਤੇਰੀ ਰਜ਼ਾ ਸਮਝਦਾ ਹਾਂ ।੩।
As it pleases You, so by Your Will, You destroy my doubts and fears. ||3||
ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥
(ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ ਤਾਂ) ਜੰਮਦਿਆਂ ਹੀ ਜਗਤ ਵਿਚ ਆਉਂਦਿਆਂ ਹੀ ਆਤਮਕ ਮੌਤ ਦਾ ਦੁੱਖ ਆ ਵਾਪਰਦਾ ਹੈ
At the very moment of birth, he is afflicted with pain, and in the end, he comes only to die.
ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥
ਪਰਮਾਤਮਾ ਦੇ ਗੁਣ ਗਾ ਕੇ ਸਾਰਾ ਹੀ ਜੀਵਨ ਸਫਲਾ ਹੋ ਜਾਂਦਾ ਹੈ ।੪।
Birth and death are validated and approved, singing the Glorious Praises of the Lord. ||4||
ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥
ਹੇ ਪ੍ਰਭੂ! ਤੂੰ ਹੀ (ਸਾਰਾ ਜਗਤ) ਪੈਦਾ ਕੀਤਾ ਹੈ, ਤੂੰ ਆਪ ਹੀ ਪੈਦਾ ਕਰਦਾ ਹੈਂ ਆਪ ਹੀ ਨਾਸ ਕਰਦਾ ਹੈਂ
When there is no ego, there You are; You fashioned all of this.
ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥
ਜਿਸ ਜੀਵ ਨੂੰ ਤੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਨਿਵਾਜਦਾ ਹੈਂ ਜਿਸ ਦੇ ਅੰਦਰ ਤੂੰ (ਪਰਗਟ) ਹੁੰਦਾ ਹੈਂ ਉਸ ਦੇ ਅੰਦਰ ‘ਹਉਮੈ’ ਨਹੀਂ ਰਹਿ ਜਾਂਦੀ ।੫।
You Yourself establish and disestablish; through the Word of Your Shabad, You elevate and exalt. ||5||
ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥
ਜੀਵਾਤਮਾ (ਆਪਣੇ ਸਰੀਰ ਨੂੰ ਛੱਡ ਕੇ) ਸਰੀਰ ਨੂੰ ਮਿੱਟੀ ਵਿਚ ਰੁਲਾ ਕੇ, ਪਤਾ ਨਹੀਂ ਲੱਗਦਾ, ਕਿੱਥੇ ਚਲਾ ਜਾਂਦਾ ਹੈ
When the body rolls in the dust, it is not known where the soul has gone.
ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥
ਅਚਰਜ ਕੌਤਕ ਵਰਤਦਾ ਹੈ । (ਪਰ ਹੇ ਪ੍ਰਭੂ!) ਤੂੰ ਆਪ ਹੀ ਹਰ ਥਾਂ ਮੌਜੂਦ ਹੈਂ ।੬।
He Himself is permeating and pervading; this is wonderful and amazing! ||6||
ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥
ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ ਜਾਣਦੇ ਹਨ ਕਿ ਹੇ ਪ੍ਰਭੂ! ਤੂੰ (ਕਿਸੇ ਭੀ ਥਾਂ ਤੋਂ) ਦੂਰ ਨਹੀਂ ਹੈਂ, ਹਰ ਥਾਂ ਤੂੰ ਹੀ ਤੂੰ ਹੈ
You are not far away, God; You know everything.
ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥
ਅੰਦਰ ਭੀ ਤੁੂੰ ਹੈਂ (ਬਾਹਰ ਭੀ ਤੂੰ ਹੈਂ) ਤੈਨੂੰ ਉਹ ਹਰ ਥਾਂ ਹਾਜ਼ਰ-ਨਾਜ਼ਰ ਵੇਖਦੇ ਹਨ ।੭।
The Gurmukh sees You ever-present; You are deep within the nucleus of our inner self. ||7||
ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥
ਹੇ ਨਾਨਕ! (ਅਰਦਾਸ ਕਰ—ਹੇ ਪ੍ਰਭੂ!) ਮੇਰੇ ਅੰਦਰ ਆਪਣੇ ਨਾਮ ਦਾ ਨਿਵਾਸ ਬਖ਼ਸ਼, ਤਾ ਕਿ ਮੇਰੇ ਅੰਦਰ ਸ਼ਾਂਤੀ ਪੈਦਾ ਹੋਵੇ
Please, bless me with a home in Your Name; may my inner self be at peace.
ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥
(ਤੇਰੀ ਮੇਹਰ ਨਾਲ) ਜਿਸ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ, ਉਹ ਦਾਸ (ਤੇਰੇ) ਗੁਣ ਗਾਂਦਾ ਹੈ ।੮।੩।੫।
May slave Nanak sing Your Glorious Praises; O True Guru, please share the Teachings with me. ||8||3||5||