ਮਾਝ ਮਹਲਾ ੫ ॥
Maajh, Fifth Mehl:
ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥
(ਹੇ ਪ੍ਰਭੂ !) ਤੇਰਾ ਭਜਨ ਕਰਨ ਵਾਲੇ ਸਾਰੇ ਬੰਦਿਆਂ ਤੋਂ ਮੈਂ ਤੇਰਾ ਨਾਮ-ਪਦਾਰਥ ਹੀ ਮੰਗਦਾ ਹਾਂ
I beg of all the Saints: please, give me the merchandise.
ਕਰਉ ਬਿਨੰਤੀ ਮਾਨੁ ਤਿਆਗਉ ॥
ਤੇ (ਉਹਨਾਂ ਅੱਗੇ) ਬੇਨਤੀ ਕਰਦਾ ਹਾਂ (ਕਿ ਕਿਸੇ ਤਰ੍ਹਾਂ) ਮੈਂ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਸਕਾਂ
I offer my prayers-I have forsaken my pride.
ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥
ਹੇ ਪ੍ਰਭੂ ! ਮੈਂ ਲੱਖਾਂ ਵਾਰ (ਤੇਰੇ ਸੰਤਾਂ ਤੋਂ) ਸਦਕੇ ਕੁਰਬਾਨ ਜਾਂਦਾ ਹਾਂ, ਮੈਨੂੰ ਆਪਣੇ ਸੰਤਾਂ ਦੇ ਚਰਨਾਂ ਦੀ ਧੂੜ ਬਖ਼ਸ਼ ।੧।
I am a sacrifice, hundreds of thousands of times a sacrifice, and I pray: please, give me the dust of the feet of the Saints. ||1||
ਤੁਮ ਦਾਤੇ ਤੁਮ ਪੁਰਖ ਬਿਧਾਤੇ ॥
ਹੇ ਪ੍ਰਭੂ ! ਤੂੰ ਸਭ ਜੀਵਾਂ ਨੂੰ ਪੈਦਾ ਕਰਨ ਵਾਲਾ ਹੈਂ, ਤੂੰ ਹੀ ਸਭ ਵਿਚ ਵਿਆਪਕ ਹੈਂ, ਤੇ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ
You are the Giver, You are the Architect of Destiny.
ਤੁਮ ਸਮਰਥ ਸਦਾ ਸੁਖਦਾਤੇ ॥
ਹੇ ਪ੍ਰਭੂ ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਹੀ ਸਾਰੇ ਸੁਖ ਦੇਣ ਵਾਲਾ ਹੈਂ
You are All-powerful, the Giver of Eternal Peace.
ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥
ਹਰੇਕ ਜੀਵ ਤੇਰੇ ਪਾਸੋਂ ਹੀ ਮੁਰਾਦਾਂ ਪਾਂਦਾ ਹੈ (ਮੈਂ ਭੀ ਤੇਰੇ ਪਾਸੋਂ ਇਹ ਮੰਗ ਮੰਗਦਾ ਹਾਂ ਕਿ ਆਪਣੇ ਨਾਮ ਦੀ ਦਾਤਿ ਦੇ ਕੇ) ਮੇਰਾ ਮਨੁੱਖਾ ਜਨਮ ਦਾ ਸਮਾ ਕਾਮਯਾਬ ਕਰ ।੨।
You bless everyone. Please bring my life to fulfillment. ||2||
ਦਰਸਨਿ ਤੇਰੈ ਭਵਨ ਪੁਨੀਤਾ ॥
ਹੇ ਪ੍ਰਭੂ ! (ਜਿਨ੍ਹਾਂ ਬੰਦਿਆਂ ਨੇ) ਤੇਰੇ ਦਰਸਨ (ਦੀ ਬਰਕਤਿ) ਨਾਲ ਆਪਣੇ ਸਰੀਰ-ਨਗਰ ਪਵਿਤ੍ਰ ਕਰ ਲਏ ਹਨ
The body-temple is sanctified by the Blessed Vision of Your Darshan,
ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥
ਉਹਨਾਂ ਨੇ ਹੀ ਇਸ ਔਖੇ ਮਨ-ਕਿਲ੍ਹੇ ਨੂੰ ਵੱਸ ਵਿਚ ਕੀਤਾ ਹੈ
and thus, the impregnable fort of the soul is conquered.
ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥੩॥
ਹੇ ਪ੍ਰਭੂ ! ਤੂੰ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਹੀ ਸਭ ਵਿਚ ਵਿਆਪਕ ਹੈਂ, ਤੂੰ ਹੀ ਸਭ ਦਾ ਪੈਦਾ ਕਰਨ ਵਾਲਾ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਸੂਰਮਾ ਨਹੀਂ ਹੈ ।੩।
You are the Giver, You are the Architect of Destiny. There is no other warrior as great as You. ||3||
ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥
(ਜਦੋਂ ਦੀ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮੱਥੇ ਤੇ ਲੱਗੀ ਹੈ
I applied the dust of the feet of the Saints to my face.
ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥
ਮੇਰੀ ਭੈੜੀ ਮਤਿ ਨਾਸ ਹੋ ਗਈ ਹੈ, ਮੇਰੀ ਕੋਝੀ ਅਕਲ ਦੂਰ ਹੋ ਚੁਕੀ ਹੈ
My evil-mindedness disappeared, along with my misfortune and false-mindedness.
ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮॥
ਹੇ ਨਾਨਕ ! (ਆਖ—) ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ ਤੇ ਪ੍ਰਭੂ ਦੇ ਗੁਣ ਗਾਂਦੇ ਹਨ, ਉਹਨਾਂ ਦੇ (ਅੰਦਰੋਂ ਮਾਇਆ ਦੇ ਮੋਹ ਵਾਲੇ) ਝੂਠੇ ਸੰਸਕਾਰ ਨਾਸ ਹੋ ਜਾਂਦੇ ਹਨ ।੪।੧੧।੧੮।
I sit in the true home of my self; I sing His Glorious Praises. O Nanak, my falsehood has vanished! ||4||11||18||