ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯
Raag Soohee, Fifth Mehl, Ashtapadees, Ninth House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨ੍ਹ ਸੰਗੁ ਜੀਉ ॥
ਹੇ ਪ੍ਰਭੂ! ਉਹਨਾਂ ਗੁਰਮੁਖਾਂ ਦਾ ਸਾਥ ਕਿਵੇਂ ਪ੍ਰਾਪਤ ਹੋਵੇ, ਜਿਨ੍ਹਾਂ ਦਾ ਦਰਸਨ ਕੀਤਿਆਂ ਮਨ ਖਿੜ ਆਉਂਦਾ ਹੈ?
Gazing upon them, my mind is enraptured. How can I join them and be with them?
 
ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥
ਹੇ ਭਾਈ! ਉਹੀ ਮਨੁੱਖ (ਮੇਰੇ ਵਾਸਤੇ) ਸੱਜਣ ਹਨ, ਸੰਤ ਹਨ, ਮੇਰੇ ਅਸਲ ਮੇਲੀ ਹਨ, ਜੇਹੜੇ ਪਰਮਾਤਮਾ ਨਾਲ ਮੇਰਾ ਪਿਆਰ ਜੋੜ ਦੇਣ ।
They are Saints and friends, good friends of my mind, who inspire me and help me tune in to God's Love.
 
ਤਿਨ੍ਹ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥
ਹੇ ਪ੍ਰਭੂ! (ਮੇਹਰ ਕਰ) ਉਹਨਾਂ ਨਾਲੋਂ ਮੇਰਾ ਪਿਆਰ ਨਾਹ ਟੁੱਟੇ, ਉਹਨਾਂ ਨਾਲ ਮੇਰਾ ਕਦੇ ਅਜੋੜ ਨਾਹ ਹੋਵੇ ।੧।
My love for them shall never die; it shall never, ever be broken. ||1||
 
ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥
ਹੇ ਪਾਰਬ੍ਰਹਮ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ
O Supreme Lord God, please grant me Your Grace, that I might constantly sing Your Glorious Praises.
 
ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥
ਹੇ ਸੰਤ ਜਨੋ! ਹੇ ਸੱਜਣੋ! ਹੇ ਮੇਰੇ ਮਨ ਦੇ ਮੇਲੀਓ! ਆ ਕੇ ਮਿਲੋ (ਇਕੱਠੇ ਬੈਠੀਏ, ਤੇ,) ਪਰਮਾਤਮਾ ਦਾ ਨਾਮ ਜਪੀਏ ।੧।ਰਹਾਉ।
Come, and meet with me, O Saints, and good friends; let us chant and meditate on the Naam, the Name of the Lord, the Best Friend of my mind. ||1||Pause||
 
ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥
ਹੇ ਭਾਈ! ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ (ਆਤਮਕ ਜੀਵਨ ਵਲੋਂ) ਅੰਨ੍ਹਾ ਹੋ ਜਾਂਦਾ ਹੈ, ਉਹ (ਅਸਲੀਅਤ ਨੂੰ) ਨਾਹ ਵੇਖ ਸਕਦਾ ਹੈ, ਨਾਹ ਸੁਣ ਸਕਦਾ ਹੈ, ਨਾਹ ਸਮਝ ਸਕਦਾ ਹੈ ।
He does not see, he does not hear, and he does not understand; he is blind, enticed and bewitched by Maya.
 
ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥
ਉਸ ਨੂੰ ਇਹ ਨਹੀਂ ਸੁੱਝਦਾ ਕਿ) ਕੱਚੇ ਘੜੇ ਵਰਗਾ ਇਹ ਸਰੀਰ ਨਾਸ ਹੋਣ ਵਾਲਾ ਹੈ, ਉਹ ਹਰ ਵੇਲੇ ਨਾਸਵੰਤ ਪਦਾਰਥਾਂ ਦੀ ਖ਼ਾਤਰ ਹੀ ਦੌੜ-ਭੱਜ ਕਰਦਾ ਰਹਿੰਦਾ ਹੈ
His body is false and transitory; it shall perish. And still, he entangles himself in false pursuits.
 
ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥
ਹੇ ਭਾਈ! ਜੇਹੜੇ ਮਨੁੱਖ ਪੂਰੇ ਗੁਰੂ ਦਾ ਮਿਲਾਪ (ਹਾਸਲ ਕਰ ਕੇ) ਪਰਮਾਤਮਾ ਦਾ ਨਾਮ ਜਪਦੇ ਹਨ, ਉਹ (ਮਨੁੱਖਾ ਜੀਵਨ ਦੀ ਬਾਜ਼ੀ) ਜਿੱਤ ਕੇ ਇਥੋਂ ਜਾਂਦੇ ਹਨ ।੨।
They alone depart victorious, who have meditated on the Naam; they stick with the Perfect Guru. ||2||
 
ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥
ਹੇ ਭਾਈ! ਪਰਮਾਤਮਾ ਦੇ ਹੁਕਮ ਅਨੁਸਾਰ ਹੀ (ਜੀਵ) ਜਗਤ ਵਿਚ ਆਉਂਦਾ ਹੈ, ਹੁਕਮ ਅਨੁਸਾਰ ਢੋ ਢੁਕਣ ਨਾਲ (ਜੀਵ ਦਾ ਇਥੋਂ) ਕੂਚ ਹੋ ਜਾਂਦਾ ਹੈ
By the Hukam of God's Will, they come into this world, and they leave upon receipt of His Hukam.
 
ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥
ਪ੍ਰਭੂ ਦੀ ਰਜ਼ਾ ਵਿਚ ਹੀ ਜਗਤ-ਖਿਲਾਰਾ ਖਿਲਰਿਆ ਹੈ, ਰਜ਼ਾ ਵਿਚ ਹੀ ਜੀਵ ਇਥੇ ਰਸਾਂ ਦੇ ਭੋਗ ਭੋਗਦਾ ਹੈ
By His Hukam, the Expanse of the Universe is expanded. By His Hukam, they enjoy pleasures.
 
ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥
(ਇਹਨਾਂ ਰਸਾਂ ਵਿਚ ਫਸ ਕੇ) ਜਿਸ ਮਨੁੱਖ ਨੂੰ ਕਰਤਾਰ ਭੁੱਲ ਜਾਂਦਾ ਹੈ, ਇਹ ਵਿਛੋੜਾ ਉਸ ਦੇ ਅੰਦਰ ਚਿੰਤਾ-ਫ਼ਿਕਰ ਪਾਈ ਰੱਖਦਾ ਹੈ ।੩।
One who forgets the Creator Lord, suffers sorrow and separation. ||3||
 
ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥
ਹੇ ਭਾਈ! ਜੇਹੜਾ ਮਨੁੱਖ ਆਪਣੇ ਪ੍ਰਭੂ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ, ਉਹ ਪ੍ਰਭੂ ਦੀ ਦਰਗਾਹ ਵਿਚ ਇੱਜ਼ਤ ਨਾਲ ਜਾਂਦਾ ਹੈ
One who is pleasing to his God, goes to His Court dressed in robes of honor.
 
ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥
ਉਸ ਨੂੰ ਇਸ ਲੋਕ ਵਿਚ ਸੁਖ ਮਿਲਿਆ ਰਹਿੰਦਾ ਹੈ, ਪਰਲੋਕ ਵਿਚ ਉਹ ਸੁਰਖ਼-ਰੂ ਹੁੰਦਾ ਹੈ (ਕਿਉਂਕਿ ਉਹ) ਪਰਮਾਤਮਾ ਦਾ ਹੀ ਨਾਮ ਸਿਮਰਦਾ ਰਹਿੰਦਾ ਹੈ
One who meditates on the Naam, the One Name, finds peace in this world; his face is radiant and bright.
 
ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥
ਉਸ ਨੇ (ਇਥੇ) ਚੰਗੀ ਭਾਵਨਾ ਨਾਲ ਗੁਰੂ ਦਾ ਆਸਰਾ ਲਈ ਰੱਖਿਆ, (ਇਸ ਵਾਸਤੇ) ਪਰਮਾਤਮਾ ਨੇ ਉਸ ਨੂੰ ਆਦਰ ਬਖ਼ਸ਼ਿਆ ।੪।
The Supreme Lord confers honor and respect on those who serve the Guru with true love. ||4||
 
ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥
ਹੇ ਭਾਈ! ਜੇਹੜਾ ਪਰਮਾਤਮਾ ਹਰੇਕ ਥਾਂ ਵਿਚ ਵਿਆਪਕ ਹੈ, ਜੇਹੜਾ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਹੈ
He is pervading and permeating the spaces and interspaces; He loves and cherishes all beings.
 
ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥
ਜਦੋਂ ਉਹ ਆਪ ਹੀ ਜਿਸ ਜੀਵ ਉਤੇ ਦਇਆਵਾਨ ਹੁੰਦਾ ਹੈ ਉਸ ਦੇ ਮਨ ਤੋਂ ਉਹ ਕਦੇ ਭੀ ਨਹੀਂ ਭੁੱਲਦਾ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਖ਼ਜ਼ਾਨਾ ਇਕੱਠਾ ਕਰਦਾ ਹੈ
I have accumulated the true treasure, the wealth and riches of the One Name.
 
ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥
ਪਰਮਾਤਮਾ ਦੇ ਨਾਮ ਨੂੰ ਹੀ ਉਹ ਆਪਣਾ ਧਨ-ਪਦਾਰਥ ਬਣਾਂਦਾ ਹੈ ।੫।
I shall never forget Him from my mind, since He has been so merciful to me. ||5||
 
ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।
My comings and goings have ended; the Formless Lord now dwells within my mind.
 
ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥
ਹੇ ਭਾਈ! ਉਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਹ ਸਭ ਨਾਲੋਂ ਉੱਚੀ ਹਸਤੀ ਵਾਲਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ ।
His limits cannot be found; He is lofty and exalted, inaccessible and infinite.
 
ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥
ਜਿਸ ਮਨੁੱਖ ਨੂੰ ਪਰਮਾਤਮਾ ਭੱੁਲ ਜਾਂਦਾ ਹੈ, ਉਹ ਲੱਖਾਂ ਵਾਰੀ ਜੰਮਦਾ ਮਰਦਾ ਰਹਿੰਦਾ ਹੈ ।੬।
One who forgets His God, shall die and be reincarnated, hundreds of thousands of times. ||6||
 
ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥
ਹੇ ਭਾਈ! ਜਿਨ੍ਹਾਂ ਗੁਰਮੁਖਾਂ ਸੱਜਣਾਂ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ, ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਜਾਂਦਾ ਹੈ ।
They alone bear true love for their God, within whose minds He Himself dwells.
 
ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥
ਜੇਹੜੇ ਮਨੁੱਖ ਉਹਨਾਂ ਦੀ ਸੰਗਤਿ ਵਿਚ ਵੱਸਦੇ ਹਨ, ਉਹ ਭੀ ਅੱਠੇ ਪਹਰ ਪ੍ਰਭੂ ਦਾ ਨਾਮ ਜਪ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਬਣਾ ਲੈਂਦੈ ਹਨ ।
So dwell only with those who share their virtues; chant and meditate on God, twenty-four hours a day.
 
ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥
ਜੇਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਅੰਦਰੋਂ ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ ।੭।
They are attuned to the Love of the Transcendent Lord; all their sorrows and afflictions are dispelled. ||7||
 
ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥
ਹੇ ਪ੍ਰਭੂ! ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਭ ਕੁਝ ਕਰਨ ਦੇ ਸਮਰਥ ਹੈਂ, ਤੂੰ ਆਪ ਹੀ ਆਪ ਇੱਕ ਹੈਂ, (ਜਗਤ-ਰਚਨਾ ਕਰ ਕੇ) ਅਨੇਕ-ਰੂਪ ਭੀ ਤੂੰ ਆਪ ਹੀ ਹੈਂ ।
You are the Creator, You are the Cause of causes; You are the One and the many.
 
ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥
ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਸਭਨਾਂ ਵਿਚ ਵਿਆਪਕ ਹੈਂ, (ਜੀਵਾਂ, ਨੂੰ ਚੰਗੇ ਮੰਦੇ ਦੀ) ਪਰਖ ਦੀ ਅਕਲ (ਦੇਣ ਵਾਲਾ ਭੀ) ਤੂੰ ਆਪ ਹੀ ਹੈਂ ।
You are All-powerful, You are present everywhere; You are the subtle intellect, the clear wisdom.
 
ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥
ਹੇ ਨਾਨਕ! (ਆਖ—ਹੇ ਪ੍ਰਭੂ! ਜੇ ਤੂੰ ਮੇਹਰ ਕਰੇਂ, ਤਾਂ) ਤੇਰੇ ਭਗਤ ਜਨਾਂ ਦਾ ਆਸਰਾ ਲੈ ਕੇ ਮੈਂ ਸਦਾ ਤੇਰਾ ਨਾਮ ਜਪਦਾ ਰਹਾਂ ।੮।੧।੩।
Nanak chants and meditates forever on the Naam, the Support of the humble devotees. ||8||1||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by