ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ
Raag Soohee, Fifth Mehl, Ashtapadees, Tenth House, Kaafee:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਜੇ ਭੁਲੀ ਜੇ ਚੁਕੀ ਸਾਈਂ ਭੀ ਤਹਿੰਜੀ ਕਾਢੀਆ ॥
ਹੇ ਮੇਰੇ ਖਸਮ-ਪ੍ਰਭੂ! ਜੇ ਮੈਂ ਭੁੱਲਾਂ ਕਰਦੀ ਹਾਂ, ਜੇ ਮੈਂ ਉਕਾਇਆਂ ਕਰਦੀ ਹਾਂ, ਤਾਂ ਭੀ ਮੈਂ ਤੇਰੀ ਹੀ ਅਖਵਾਂਦੀ ਹਾਂ (ਮੈਂ ਤੇਰਾ ਦਰ ਛੱਡ ਕੇ ਹੋਰ ਕਿਧਰੇ ਭੀ ਜਾਣ ਨੂੰ ਤਿਆਰ ਨਹੀਂ ਹਾਂ) ।
Even though I have made mistakes, and even though I have been wrong, I am still called Yours, O my Lord and Master.
 
ਜਿਨ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥
ਜਿਨ੍ਹਾਂ ਦਾ ਪਿਆਰ (ਤੈਥੋਂ ਬਿਨਾ) ਕਿਸੇ ਹੋਰ ਨਾਲ ਬਣਿਆ ਹੋਇਆ ਹੈ, ਉਹ ਛੁੱਟੜਾਂ ਜ਼ਰੂਰ ਝੁਰ ਝੁਰ ਕੇ ਮਰ ਰਹੀਆਂ ਹਨ ।੧।
Those who enshrine love for another, die regretting and repenting. ||1||
 
ਹਉ ਨਾ ਛੋਡਉ ਕੰਤ ਪਾਸਰਾ ॥
ਮੈਂ ਖਸਮ-ਪ੍ਰਭੂ ਦਾ ਸੋਹਣਾ ਪਾਸਾ (ਕਦੇ ਭੀ) ਨਾਹ ਛੱਡਾਂਗੀ ।
I shall never leave my Husband Lord's side.
 
ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥
ਮੇਰਾ ਉਹ ਪਿਆਰਾ ਲਾਲ ਸਦਾ ਆਨੰਦ-ਸਰੂਪ ਹੈ, ਮੇਰਾ ਇਹੀ ਆਸਰਾ ਹੈ ।੧।ਰਹਾਉ।
My Beloved Lover is always and forever beautiful. He is my hope and inspiration. ||1||Pause||
 
ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥
ਹੇ ਖਸਮ-ਪ੍ਰਭੂ! ਮੇਰਾ ਤਾਂ ਤੂੰ ਹੀ ਸੱਜਣ ਹੈਂ, ਤੂੰ ਹੀ ਸਨਬੰਧੀ ਹੈਂ । ਮੈਨੂੰ ਤਾਂ ਤੇਰੇ ਉਤੇ ਹੀ ਮਾਣ ਹੈ ।
You are my Best Friend; You are my relative. I am so proud of You.
 
ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥
ਜਦੋਂ ਤੂੰ ਮੇਰੇ ਹਿਰਦੇ-ਘਰ ਵਿਚ ਵੱਸਦਾ ਹੈਂ, ਤਦੋਂ ਹੀ ਮੈਂ ਸੁਖੀ ਹੁੰਦੀ ਹਾਂ । ਮੈਂ ਨਿਮਾਣੀ ਦਾ ਤੂੰ ਹੀ ਮਾਣ ਹੈਂ ।੨।
And when You dwell within me, I am at peace. I am without honor - You are my honor. ||2||
 
ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥
ਹੇ ਕਿਰਪਾ ਦੇ ਖ਼ਜ਼ਾਨੇ ਖਸਮ-ਪ੍ਰਭੂ! ਜੇ ਤੂੰ ਮੇਰੇ ਉੱਤੇ ਦਇਆਵਾਨ ਹੋਇਆ ਹੈਂ, ਤਾਂ (ਆਪਣੇ ਚਰਨਾਂ ਤੋਂ ਬਿਨਾ) ਕੋਈ ਹੋਰ (ਆਸਰਾ) ਨਾਹ ਵਿਖਾਈਂ ।
And when You are pleased with me, O treasure of mercy, then I do not see any other.
 
ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥
ਮੈਂ ਤਾਂ ਇਹੋ ਸੋਹਣੀ ਦਾਤਿ ਲੱਭੀ ਹੋਈ ਹੈ, ਇਸੇ ਨੂੰ ਮੈਂ ਸਦਾ ਆਪਣੇ ਹਿਰਦੇ ਵਿਚ ਸਾਂਭ ਸਾਂਭ ਰੱਖਦੀ ਹਾਂ ।੩।
Please grant me this blessing, that that I may forever dwell upon You and cherish You within my heart. ||3||
 
ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥
ਮੈਂ ਆਪਣੇ ਪੈਰਾਂ ਨੂੰ ਤੇਰੇ (ਦੇਸ ਲੈ ਜਾਣ ਵਾਲੇ) ਰਸਤੇ ਉਤੇ ਤੋਰਾਂ । ਹੇ ਪਿਆਰੇ! (ਮੇਰੀਆਂ ਇਹਨਾਂ) ਅੱਖਾਂ ਨੂੰ ਆਪਣਾ ਦਰਸਨ ਦਿਖਾਲ ।
Let my feet walk on Your Path, and let my eyes behold the Blessed Vision of Your Darshan.
 
ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥
ਹੇ ਖਸਮ-ਪ੍ਰਭੂ! ਜੇ ਗੁਰੂ (ਮੇਰੇ ਉਤੇ) ਦਇਆਵਾਨ ਹੋਵੇ, ਤਾਂ ਮੈਂ (ਉਸ ਪਾਸੋਂ) ਆਪਣੇ ਕੰਨਾਂ ਨਾਲ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦੀ ਰਹਾਂ।੪।
With my ears, I will listen to Your Sermon, if the Guru becomes merciful to me. ||4||
 
ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥
ਜੇ ਮੈਂ ਕਿਤਨੇ ਹੀ ਲੱਖਾਂ ਤੇ ਕੋ੍ਰੜਾਂ ਤੇਰੇ ਗੁਣ ਦੱਸਾਂ, ਤਾਂ ਭੀ ਉਹ ਸਾਰੇ ਤੇਰੇ ਇਕ ਰੋਮ (ਦੀ ਵਡਿਆਈ) ਤਕ ਨਹੀਂ ਅੱਪੜ ਸਕਦੇ ।
Hundreds of thousands and millions do not equal even one hair of Yours, O my Beloved.
 
ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥
ਹੇ ਪਿਆਰੇ! ਤੂੰ ਸ਼ਾਹਾਂ ਦਾ ਪਾਤਿਸ਼ਾਹ ਹੈਂ । ਮੈਂ ਤੇਰੇ ਸਾਰੇ ਗੁਣ ਬਿਆਨ ਨਹੀਂ ਕਰ ਸਕਦੀ । ੫।
You are the King of kings; I cannot even describe Your Glorious Praises. ||5||
 
ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥
ਹੇ ਪਿਆਰੇ! ਅਣਗਿਣਤ ਹੀ ਸਹੇਲੀਆਂ ਤੇਰੇ (ਦਰ ਦੀਆਂ ਦਾਸੀਆਂ) ਹਨ । ਮੇਰੇ ਨਾਲੋਂ ਉਹ ਸਾਰੀਆਂ ਹੀ ਚੰਗੀਆਂ ਹਨ ।
Your brides are countless; they are all greater than I am.
 
ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥
ਇਕ ਰਤਾ ਭੀ ਸਮੇ ਲਈ ਹੀ ਮੇਰੇ ਵਲ ਭੀ ਮੇਹਰ ਦੀ ਨਿਗਾਹ ਨਾਲ ਵੇਖ । ਮੈਨੂੰ ਭੀ ਦਰਸਨ ਦੇਹ, ਤਾ ਕਿ ਮੈਂ ਭੀ ਆਤਮਕ ਆਨੰਦ ਮਾਣ ਸਕਾਂ ।੬।
Please bless me with Your Glance of Grace, even for an instant; please bless me with Your Darshan, that I may revel in Your Love. ||6||
 
ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹਿ ਦੂਰੇ ॥
ਜਿਸ ਦਾ ਦਰਸਨ ਕੀਤਿਆਂ ਮਨ ਧੀਰਜ ਫੜਦਾ ਹੈ ਅਤੇ ਸਾਰੇ ਪਾਪ ਦੂਰ ਹੋ ਜਾਂਦੇ ਹਨ? ।
Seeing Him, my mind is comforted and consoled, and my sins and mistakes are far removed.
 
ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥
ਹੇ ਮਾਂ! ਮੈਨੂੰ (ਭਲਾ) ਉਹ (ਪਿਆਰਾ) ਕਿਵੇਂ ਵਿਸਰ ਸਕਦਾ ਹੈ, ਜੋ ਸਾਰੇ ਜਗਤ ਵਿਚ ਵਿਆਪਕ ਹੈ।੭।
How could I ever forget Him, O my mother? He is permeating and pervading everywhere. ||7||
 
ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥
ਜਦੋਂ ਮੈਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕ ਕੇ, ਆਜਜ਼ ਹੋ ਕੇ (ਮਾਣ ਛੱਡ ਕੇ ਉਸ ਦੇ ਦਰ ਤੇ) ਢਹਿ ਪਈ, ਤਾਂ ਉਹ ਪਿਆਰਾ ਮੈਨੂੰ ਮਿਲ ਪਿਆ ।
In humility, I bowed down in surrender to Him, and He naturally met me.
 
ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥
ਹੇ ਨਾਨਕ! (ਆਖ—) ਕਿਸੇ ਪੂਰਬਲੇ ਜਨਮ ਵਿਚ ਚੰਗੀ ਕਿਸਮਤ ਦਾ ਲਿਖਿਆ ਲੇਖ ਮੈਨੂੰ ਗੁਰੂ ਦੀ ਸਹਾਇਤਾ ਨਾਲ ਮਿਲ ਪਿਆ ਹੈ ।੮।੧।੪।
I have received what was pre-ordained for me, O Nanak, with the help and assistance of the Saints. ||8||1||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by