ਸੂਹੀ ਮਹਲਾ ੫ ਗੁਣਵੰਤੀ ॥
Soohee, Fifth Mehl, Gunvantee ~ The Worthy And Virtuous Bride:
ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥
ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨੀਊਂ ਨੀਊਂ ਕੇ (ਭਾਵ, ਨਿਮ੍ਰਤਾ-ਅਧੀਨਗੀ ਨਾਲ) ਉਸ ਦੀ ਪੈਰੀਂ ਲੱਗਦਾ ਹਾਂ,
When I see a Sikh of the Guru, I humbly bow and fall at his feet.
ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥
ਤੇ ਉਸ ਨੂੰ ਆਪਣੇ ਦਿਲ ਦੀ ਪੀੜਾ (ਤਾਂਘ) ਦੱਸਦਾ ਹਾਂ (ਤੇ ਬੇਨਤੀ ਕਰਦਾ ਹਾਂ—ਹੇ ਗੁਰਸਿੱਖ!) ਮੈਨੂੰ ਸੱਜਣ-ਗੁਰੂ ਮਿਲਾ ਦੇ ।
I tell to him the pain of my soul, and beg him to unite me with the Guru, my Best Friend.
ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥
ਮੈਨੂੰ ਕੋਈ ਅਜੇਹਾ ਸੋਹਣਾ ਉਪਦੇਸ਼ ਦੱਸ (ਜਿਸ ਦੀ ਬਰਕਤਿ ਨਾਲ) ਮੇਰਾ ਮਨ ਕਿਸੇ ਹੋਰ ਪਾਸੇ ਵਲ ਨਾਹ ਜਾਏ ।
I ask that he impart to me such an understanding, that my mind will not go out wandering anywhere else.
ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥
ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ, ਮੈਨੂੰ ਰਸਤਾ ਦੱਸ (ਜਿਸ ਰਾਹੇ ਪੈ ਕੇ ਪ੍ਰਭੂ ਦਾ ਦਰਸਨ ਕਰ ਸਕਾਂ) ।
I dedicate this mind to you. Please, show me the Path to God.
ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥
ਮੈਂ (ਚੌਰਾਸੀ ਲੱਖ ਦੇ) ਦੂਰ ਦੇ ਪੈਂਡੇ ਤੋਂ ਤੁਰ ਕੇ ਆਇਆ ਹਾਂ, ਹੁਣ ਮੈਂ ਤੇਰਾ ਆਸਰਾ ਤੱਕਿਆ ਹੈ ।
I have come so far, seeking the Protection of Your Sanctuary.
ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥
ਮੈਂ ਆਪਣੇ ਚਿੱਤ ਵਿਚ ਇਹ ਆਸ ਰੱਖੀ ਹੋਈ ਹੈ ਕਿ ਤੂੰ ਮੇਰਾ ਸਾਰਾ ਦੁੱਖ ਦੂਰ ਕਰ ਦੇਵੇਂਗਾ ।
Within my mind, I place my hopes in You; please, take my pain and suffering away!
ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥
(ਅੱਗੋਂ ਉੱਤਰ ਮਿਲਦਾ ਹੈ—) ਇਸ ਰਸਤੇ ਉਤੇ ਜੇਹੜੇ ਗੁਰ-ਭਾਈ ਤੁਰਦੇ ਹਨ (ਉਹ ਗੁਰੂ ਦੀ ਦੱਸੀ ਕਾਰ ਕਰਦੇ ਹਨ) ਤੂੰ ਭੀ ਉਹੀ ਕਾਰ ਕਰ ਜੋ ਗੁਰੂ ਦੱਸਦਾ ਹੈ ।
So walk on this Path, O sister soul-brides; do that work which the Guru tells you to do.
ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥
ਜੇ ਤੂੰ ਆਪਣੇ ਮਨ ਦੀ ਕੋਝੀ ਮਤਿ ਛੱਡ ਦੇਵੇਂ, ਜੇ ਤੂੰ ਪ੍ਰਭੂ ਤੋਂ ਬਿਨਾ ਹੋਰ (ਮਾਇਆ ਆਦਿਕ) ਦਾ ਪਿਆਰ ਭੁਲਾ ਦੇਵੇਂ,
Abandon the intellectual pursuits of the mind, and forget the love of duality.
ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥
ਤਾਂ ਇਸ ਤਰ੍ਹਾਂ ਤੂੰ ਪ੍ਰਭੂ ਦਾ ਸੋਹਣਾ ਦਰਸਨ ਕਰ ਲਵੇਂਗਾ, ਤੈਨੂੰ ਕੋਈ ਦੁੱਖ-ਕਲੇਸ਼ ਨਹੀਂ ਵਿਆਪੇਗਾ ।
In this way, you shall obtain the Blessed Vision of the Lord's Darshan; the hot winds shall not even touch you.
ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥
ਮੈਂ ਜੋ ਕੁਝ ਤੈਨੂੰ ਦੱਸਿਆ ਹੈ ਗੁਰੂ ਦਾ ਹੁਕਮ ਹੀ ਦੱਸਿਆ ਹੈ, ਮੈਂ ਆਪਣੀ ਅਕਲ ਦਾ ਆਸਰਾ ਲੈ ਕੇ ਇਹ ਰਸਤਾ ਨਹੀਂ ਦੱਸ ਰਿਹਾ ।
By myself, I do not even know how to speak; I speak all that the Lord commands.
ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥
ਜਿਸ (ਸੁਭਾਗ ਬੰਦੇ) ਉਤੇ ਨਾਨਕ ਨੇ ਕਿਰਪਾ ਕੀਤੀ ਹੈ, ਪਰਮਾਤਮਾ ਨੇ ਉਸ ਨੂੰ ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ ਦਿੱਤਾ ਹੈ ।
I am blessed with the treasure of the Lord's devotional worship; Guru Nanak has been kind and compassionate to me.
ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥
ਗੁਰੂ ਨਾਨਕ ਦੀ ਮੇਹਰ ਦਾ ਸਦਕਾ ਮੈਂ ਪੂਰਨ ਤੌਰ ਤੇ ਰੱਜ ਗਿਆ ਹਾਂ, ਮੈਨੂੰ ਹੁਣ ਮਾਇਆ ਦੀ ਕੋਈ ਭੁੱਖ ਨਹੀਂ ਸਤਾਂਦੀ ।
I shall never again feel hunger or thirst; I am satisfied, satiated and fulfilled.
ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥
ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨਿਮ੍ਰਤਾ-ਅਧੀਨਗੀ ਨਾਲ ਉਸ ਦੀ ਪੈਰੀਂ ਲੱਗਦਾ ਹਾਂ ।੩।
When I see a Sikh of the Guru, I humbly bow and fall at his feet. ||3||