ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
Raag Soohee, Chhant, First Mehl, Fourth House:
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ।
The One who created the world, watches over it; He enjoins the people of the world to their tasks.
ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥
(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ) ।
Your gifts, O Lord, illuminate the heart, and the moon casts its light on the body.
ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥
ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ ।
The moon glows, by the Lord's gift, and the darkness of suffering is taken away.
ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥
ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ । ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ।
The marriage party of virtue looks beautiful with the Groom; He chooses His enticing bride with care.
ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥
ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।
The wedding is performed with glorious splendor; He has arrived, accompanied by the vibrations of the Panch Shabad, the Five Primal Sounds.
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ।੧।
The One who created the world, watches over it; He enjoins the people of the world to their tasks. ||1||
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥
ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ।
I am a sacrifice to my pure friends, the immaculate Saints.
ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥
ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ ।
This body is attached to them, and we have shared our minds.
ਲੀਆ ਤ ਦੀਆ ਮਾਨੁ ਜਿਨ੍ਹ ਸਿਉ ਸੇ ਸਜਨ ਕਿਉ ਵੀਸਰਹਿ ॥
ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ ।
We have shared our minds - how could I forget those friends?
ਜਿਨ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥
ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ।
Seeing them brings joy to my heart; I keep them clasped to my soul.
ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥
ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ ।
They have all virtues and merits, forever and ever; they have no demerits or faults at all.
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥
ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ ।੨।
I am a sacrifice to my pure friends, the immaculate Saints. ||2||
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥
ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ ।
One who has a basket of fragrant virtues, should enjoy its fragrance.
ਜੇ ਗੁਣ ਹੋਵਨ੍ਹਿ ਸਾਜਨਾ ਮਿਲਿ ਸਾਝ ਕਰੀਜੈ ॥
ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ ।
If my friends have virtues, I will share in them.
ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥
ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ,
Let us form a partnership, and share our virtues; let us abandon our faults, and walk on the Path.
ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥
ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ ।
Let us wear our virtues like silk clothes; let us decorate ourselves, and enter the arena.
ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥
ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ ।
Let us speak of goodness, wherever we go and sit; let us skim off the Ambrosial Nectar, and drink it in.
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥
ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ ।੩।
One who has a basket of fragrant virtues, should enjoy its fragrance. ||3||
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥
ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ,
He Himself acts; unto whom should we complain? No one else does anything.
ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥
ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ ।
Go ahead and complain to Him, if He makes a mistake.
ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥
ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ । ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ ।
If He makes a mistake, go ahead and complain to Him; but how can the Creator Himself make a mistake?
ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥
ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ ।
He sees, He hears, and without our asking, without our begging, He gives His gifts.
ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥
ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ । ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ ।
The Great Giver, the Architect of the Universe, gives His gifts. O Nanak, He is the True Lord.
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥
ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ । ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ ।੪।੧।੪।
He Himself acts; unto whom should we complain? No one else does anything. ||4||1||4||