ਮਾਝ ਮਹਲਾ ੫ ॥
Maajh, Fifth Mehl:
ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥
ਹੇ ਰਜ਼ਾ ਦੇ ਮਾਲਕ-ਪ੍ਰਭੂ ! ਤੇਰਾ ਹੁਕਮ (ਸਿਰ-ਮੱਥੇ ਉੱਤੇ ਮੰਨਣਾ) ਤੇਰੀ ਸਿਫ਼ਤਿ-ਸਾਲਾਹ ਹੀ ਹੈ
To praise You is to follow Your Command and Your Will.
ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥
ਜੋ ਤੈਨੂੰ ਚੰਗਾ ਲੱਗਦਾ ਹੈ (ਉਸ ਨੂੰ ਭਲਾਈ ਜਾਨਣਾ) ਇਹੀ ਅਸਲ ਗਿਆਨ ਹੈ ਇਹੀ ਅਸਲ ਸਮਾਧੀ ਹੈ ।
That which pleases You is spiritual wisdom and meditation.
ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥੧॥
(ਹੇ ਭਾਈ !) ਜੋ ਕੁਝ ਪ੍ਰਭੂ ਜੀ ਨੂੰ ਭਾਉਂਦਾ ਹੈ (ਉਸ ਨੂੰ ਪਰਵਾਨ ਕਰਨਾ ਹੀ) ਅਸਲ ਜਪ ਹੈ, ਪਰਮਾਤਮਾ ਦੇ ਭਾਣੇ ਵਿਚ ਤੁਰਨਾ ਹੀ ਪੂਰਨ ਗਿਆਨ ਹੈ ।੧।
That which pleases God is chanting and meditation; to be in harmony with His Will is perfect spiritual wisdom. ||1||
ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੈ ਮਨਿ ਭਾਵੈ ॥
ਹੇ ਮਾਲਕ-ਪ੍ਰਭੂ ! ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਉਹੀ ਮਨੁੱਖ ਗਾ ਸਕਦਾ ਹੈ, ਜੇਹੜਾ ਤੇਰੇ ਮਨ ਵਿਚ (ਤੈਨੂੰ) ਪਿਆਰਾ ਲੱਗਦਾ ਹੈ
He alone sings Your Ambrosial Naam, who is pleasing to Your Mind, O my Lord and Master.
ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥੨॥
ਹੇ ਸਾਹਿਬ ! ਤੂੰ ਹੀ ਸੰਤਾਂ ਦਾ (ਸਹਾਰਾ) ਹੈਂ, ਸੰਤ ਤੇਰੇ ਆਸਰੇ ਜੀਊੁਂਦੇ ਹਨ, ਤੇਰੇ ਸੰਤਾਂ ਦਾ ਮਨ ਸਦਾ ਤੇਰੇ (ਚਰਨਾਂ ਵਿਚ) ਜੁੜਿਆ ਰਹਿੰਦਾ ਹੈ ।੨।
You belong to the Saints, and the Saints belong to You. The minds of the Saints are attuned to You, O my Lord and Master. ||2||
ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ ॥
ਹੇ ਗੋਪਾਲ-ਪ੍ਰਭੂ ! ਹੇ ਸ੍ਰਿਸ਼ਟੀ ਦੇ ਪਾਲਣਹਾਰ ! ਤੂੰੰ ਆਪਣੇ ਸੰਤਾਂ ਦੀ ਸਦਾ ਰੱਖਿਆ ਕਰਦਾ ਹੈਂ
You cherish and nurture the Saints.
ਸੰਤ ਖੇਲਹਿ ਤੁਮ ਸੰਗਿ ਗੋਪਾਲਾ ॥
ਤੇਰੇ ਚਰਨਾਂ ਵਿਚ ਜੁੜੇ ਰਹਿ ਕੇ ਸੰਤ ਆਤਮਕ ਆਨੰਦ ਮਾਣਦੇ ਹਨ
The Saints play with You, O Sustainer of the World.
ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥੩॥
ਤੈਨੂੰ ਆਪਣੇ ਸੰਤ ਬਹੁਤ ਪਿਆਰੇ ਲੱਗਦੇ ਹਨ, ਤੂੰ ਸੰਤਾਂ ਦੀ ਜਿੰਦ-ਜਾਨ ਹੈਂ ।੩।
Your Saints are very dear to You. You are the breath of life of the Saints. ||3||
ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥
ਮੇਰਾ ਮਨ ਤੇਰੇ ਉਹਨਾਂ ਸੰਤਾਂ ਤੋਂ ਸਦਾ ਸਦਕੇ ਹੈ
My mind is a sacrifice to those Saints who know You,
ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥
ਜਿਨ੍ਹਾਂ ਨੇ ਤੈਨੂੰ ਪਛਾਣਿਆ ਹੈ (ਤੇਰੇ ਨਾਲ ਡੂੰਘੀ ਸਾਂਝ ਪਾਈ ਹੈ) ਜੇਹੜੇ ਤੈਨੂੰ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ
and are pleasing to Your Mind.
ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥੨੦॥
ਹੇ ਨਾਨਕ ! (ਆਖ—ਹੇ ਪ੍ਰਭੂ !) (ਜੇਹੜੇ ਵਡਭਾਗੀ) ਉਹਨਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਉਹ ਪਰਮਾਤਮਾ ਦਾ ਨਾਮ ਰਸ ਪੀ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਸਦਾ ਰੱਜੇ ਰਹਿੰਦੇ ਹਨ ।੪।੧੩।੨੦।
In their company I have found a lasting peace. Nanak is satisfied and fulfilled with the Sublime Essence of the Lord. ||4||13||20||