ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਗੁ ਸੂਹੀ ਮਹਲਾ ੩ ਘਰੁ ੩ ॥
Raag Soohee, Third Mehl, Third House:
ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥
ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ
The Dear Lord protects His humble devotees; throughout the ages, He has protected them.
ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥
ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ ।
Those devotees who become Gurmukh burn away their ego, through the Word of the Shabad.
ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ
Those who burn away their ego through the Shabad, become pleasing to my Lord; their speech becomes True.
ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥
ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ ।
They perform the Lord's true devotional service, day and night, as the Guru has instructed them.
ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ ।
The devotees' lifestyle is true, and absolutely pure; the True Name is pleasing to their minds.
ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥
ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ ।੧।
O Nanak, the those devotees, who practice Truth, and only Truth, look beauteous in the Court of the True Lord. ||1||
ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥
ਹੇ ਭਾਈ! ਪਰਮਾਤਮਾ ਹੀ ਭਗਤਾਂ ਲਈ (ਉੱਚੀ) ਜਾਤਿ ਹੈ, ਪਰਮਾਤਮਾ ਹੀ ਉਹਨਾਂ ਦੀ ਇੱਜ਼ਤ ਹੈ । ਭਗਤ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ ।
The Lord is the social class and honor of His devotees; the Lord's devotees merge in the Naam, the Name of the Lord.
ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥
ਭਗਤ (ਸਦਾ) ਹਰੀ ਦੀ ਭਗਤੀ ਕਰਦੇ ਹਨ, ਆਪਣੇ ਅੰਦਰੋਂ ਆਪਾ-ਭਾਵ (ਭੀ) ਦੂਰ ਕਰ ਲੈਂਦੇ ਹਨ, ਕਿਉਂਕਿ ਉਹਨਾਂ ਨੇ ਗੁਣਾਂ ਤੇ ਅਉਗਣਾਂ ਦੀ ਪਰਖ ਕਰ ਲਈ ਹੁੰਦੀ ਹੈ (ਉਹਨਾਂ ਨੂੰ ਪਤਾ ਹੰੁਦਾ ਹੈ ਕਿ ਹਉਮੈ ਅਉਗਣ ਹੈ) ।
They worship the Lord in devotion, and eradicate self-conceit from within themselves; they understand merits and demerits.
ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥
ਜੇਹੜਾ ਮਨੁੱਖ ਗੁਣ ਤੇ ਅਉਗਣ ਦੀ ਪਰਖ ਕਰ ਲੈਂਦਾ ਹੈ, ਅਤੇ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰਹਿਣ ਕਰ ਕੇ ਪ੍ਰਭੂ ਦੀ ਭਗਤੀ ਪਿਆਰੀ ਲੱਗਦੀ ਹੈ ।
They understand merits and demerits, and chant the Lord's Name; devotional worship is sweet to them.
ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥
ਜੇਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ ਗ੍ਰਿਹਸਤ ਵਿਚ ਹੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨ ।
Night and day, they perform devotional worship, day and night, and in the home of the self, they remain detached.
ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥
ਹੇ ਭਾਈ! ਜੇਹੜੇ ਮਨੁੱਖ ਸਦਾ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ,
Imbued with devotion, their minds remain forever immaculate and pure; they see their Dear Lord always with them.
ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹਾਲੇ ॥੨॥
ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ । ਹੇ ਨਾਨਕ! ਇਹੋ ਜਿਹੇ ਭਗਤ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ ।੨।
O Nanak, those devotees are True in the Court of the Lord; night and day, they dwell upon the Naam. ||2||
ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਆਪਣੇ ਵਲੋਂ) ਪ੍ਰਭੂ ਦੀ ਭਗਤੀ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ ।
The self-willed manmukhs practice devotional rituals without the True Guru, but without the True Guru, there is no devotion.
ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥
ਮਨੁੱਖ ਹਉਮੈ ਵਿਚ, ਮਾਇਆ ਦੇ ਰੋਗ ਵਿਚ, ਫਸੇ ਰਹਿੰਦੇ ਹਨ, ਆਤਮਕ ਮੌਤ ਸਹੇੜ ਕੇ ਉਹ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਦੁੱਖ ਚੰਬੜਿਆ ਰਹਿੰਦਾ ਹੈ ।
They are afflicted with the diseases of egotism and Maya, and they suffer the pains of death and rebirth.
ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥
ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਦੁਨੀਆ ਖ਼ੁਆਰ ਹੁੰਦੀ ਹੈ । ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਭੀ ਅਸਲੀਅਤ ਨੂੰ ਨਹੀਂ ਸਮਝਦਾ ।
The world suffers the pains of death and rebirth, and through the love of duality, it is ruined; without the Guru, the essence of reality is not known.
ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥
ਭਗਤੀ ਤੋਂ ਸੱਖਣਾ ਸਾਰਾ ਜਗਤ ਹੀ ਭਟਕਦਾ ਫਿਰਦਾ ਹੈ, ਤੇ, ਆਖ਼ਰ ਹੱਥ ਮਲਦਾ (ਦੁਨੀਆ ਤੋਂ) ਜਾਂਦਾ ਹੈ ।
Without devotional worship, everyone in the world is deluded and confused, and in the end, they depart with regrets.
ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥
ਕੋ੍ਰੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ ਕਿ ਪਰਮਾਤਮਾ ਦਾ ਨਾਮ ਹੀ ਸਦਾ ਕਾਇਮ ਰਹਿਣ ਵਾਲਾ ਹੈ
Among millions, there is scarcely one who realizes the Name of the True Lord.
ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥
ਹੇ ਨਾਨਕ! ਨਾਮ ਵਿਚ ਜੁੜਿਆਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਅਤੇ, ਮਾਇਆ ਦੇ ਮੋਹ ਵਿਚ ਮਨੁੱਖ ਇੱਜ਼ਤ ਗਵਾ ਲੈਂਦਾ ਹੈ ।੩।
O Nanak, through the Naam, greatness is obtained; in the love of duality, all honor is lost. ||3||
ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥
ਪਰਮਾਤਮਾ ਦੇ ਗੁਣ ਸਦਾ ਗਾਂਦੇ ਰਹਿਣ ਕਰ ਕੇ ਭਗਤਾਂ ਦੇ ਹਿਰਦੇ-ਘਰ ਵਿਚ ਇਹ ਆਹਰ ਸਦਾ ਲਈ ਬਣਿਆ ਰਹਿੰਦਾ ਹੈ ।
In the home of the devotees, is the joy of true marriage; they chant the Glorious Praises of the Lord forever.
ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥
ਭਗਤੀ ਦਾ ਖ਼ਜ਼ਾਨਾ ਪਰਮਾਤਮਾ ਨੇ ਆਪ ਹੀ ਆਪਣੇ ਭਗਤਾਂ ਨੂੰ ਦਿੱਤਾ ਹੋਇਆ ਹੈ, (ਇਸ ਦੀ ਬਰਕਤਿ ਨਾਲ ਉਹ) ਦੁਖਦਾਈ ਮੌਤ ਦੇ ਡਰ ਨੂੰ ਮਾਰ-ਮੁਕਾ ਕੇ (ਪਰਮਾਤਮਾ ਵਿਚ) ਲੀਨ ਰਹਿੰਦੇ ਹਨ ।
He Himself blesses them with the treasure of devotion; conquering the thorny pain of death, they merge in the Lord.
ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥
ਦੁਖਦਾਈ ਮੌਤ ਦੇ ਡਰ ਨੂੰ ਮੁਕਾ ਕੇ ਭਗਤ ਪਰਮਾਤਮਾ ਵਿਚ ਲੀਨ ਰਹਿੰਦੇ ਹਨ, ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਦੇ ਹਨ, (ਪਰਮਾਤਮਾ ਪਾਸੋਂ ਭਗਤ) ਸਦਾ ਕਾਇਮ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰ ਲੈਂਦੇ ਹਨ ।
Conquering the thorny pain of death, they merge in the Lord; they are pleasing to the Lord's Mind, and they obtain the true treasure of the Naam.
ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥
ਇਹ ਖ਼ਜ਼ਾਨਾ ਅਮੁੱਕ ਹੈ, ਕਦੇ ਨਹੀਂ ਮੁੱਕਦਾ । ਪਰਮਾਤਮਾ ਨੇ ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕੇ ਹੋਇਆਂ ਨੂੰ ਇਹ ਖ਼ਜ਼ਾਨਾ ਦੇ ਦਿੱਤਾ ।
This treasure is inexhaustible; it will never be exhausted. The Lord automatically blesses them with it.
ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥
(ਇਸ ਖ਼ਜ਼ਾਨੇ ਦਾ ਸਦਕਾ) ਭਗਤ ਸਦਾ ਹੀ ਉੱਚੇ ਆਤਮਕ ਮੰਡਲ ਵਿਚ ਟਿਕੇ ਰਹਿੰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ ।
The humble servants of the Lord are exalted and elevated, forever on high; they are adorned with the Word of the Guru's Shabad.
ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥
ਹੇ ਨਾਨਕ! ਪਰਮਾਤਮਾ ਆਪ ਹੀ ਮੇਹਰ ਕਰ ਕੇ ਉਹਨਾਂ ਨੂੰ ਚਰਨਾਂ ਵਿਚ ਜੋੜੀ ਰੱਖਦਾ ਹੈ, ਹਰੇਕ ਜੁਗ ਵਿਚ ਉਹ ਸੋਭਾ ਖੱਟਦੇ ਹਨ ।੪।੧।੨।
O Nanak, He Himself forgives them, and merges them with Himself; throughout the ages, they are glorified. ||4||1||2||