ਸੂਹੀ ਮਹਲਾ ੩ ॥
Soohee, Third Mehl:
ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥
ਹੇ ਭਾਈ! (ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ ।
The soul-bride may wander throughout the four ages, but still, without the True Guru, she will not find her True Husband Lord.
ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥
ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) ।
The Kingdom of the Lord is permanent, and forever unchanging; there is no other than Him.
ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥
ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ । ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੰੂਘੀ ਸਾਂਝ ਬਣਾਂਦੀ ਹੈ ।
There is no other than Him - He is True forever; the Gurmukh knows the One Lord.
ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥
ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ ।
That soul-bride, whose mind accepts the Guru's Teachings, meets her Husband Lord.
ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥
ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ ।
Meeting the True Guru, she finds the Lord; without the Lord's Name, there is no liberation.
ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥
ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ ।੧।
O Nanak, the soul-bride ravishes and enjoys her Husband Lord; her mind accepts Him, and she finds peace. ||1||
ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥
ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ ।
Serve the True Guru, O young and innocent bride; thus you shall obtain the Lord as your Husband.
ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥
ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ!
You shall be the virtuous and happy bride of the True Lord forever; and you shall never again wear soiled clothes.
ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥
ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ ।
Your clothes shall never again be soiled; how rare are those few, who, as Gurmukh, recognize this, and conquer their ego.
ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥
ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ ।
So make your practice the practice of good deeds; merge into the Word of the Shabad, and deep within, come to know the One Lord.
ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥
ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ ।
The Gurmukh enjoys God, day and night, and so obtains true glory.
ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥
ਹੇ ਨਾਨਕ! ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ ।੨।
O Nanak, the soul-bride enjoys and ravishes her Beloved; God is pervading and permeating everywhere. ||2||
ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥
ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ । ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ ।
Serve the Guru, O young and innocent soul-bride, and he will lead to you meet your Husband Lord.
ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥
ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ ।
The bride is imbued with the Love of her Lord; meeting with her Beloved, she finds peace.
ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥
ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ ।
Meeting her Beloved, she finds peace, and merges in the True Lord; the True Lord is pervading everywhere.
ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥
ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ ।
The bride makes Truth her decorations, day and night, and remains absorbed in the True Lord.
ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ) ।
The Lord, the Giver of peace, is realized through His Shabad; He hugs His bride close in His embrace.
ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥
ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ।੩।
O Nanak, the bride obtains the Mansion of His Presence; through the Guru's Teachings, she finds her Lord. ||3||
ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥
ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ ।
The Primal Lord, my God, has united His young and innocent bride with Himself.
ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥
ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ । ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ,
Through the Guru's Teachings, her heart is illumined and enlightened; God is permeating and pervading everywhere.
ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥
ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ ।
God is permeating and pervading everywhere; He dwells in her mind, and she realizes her pre-ordained destiny.
ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥
ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ ।
On his cozy bed, she is pleasing to my God; she fashions her decorations of Truth.
ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥
ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ ।
The bride is immaculate and pure; she washes away the filth of egotism, and through the Guru's Teachings, she merges in the True Lord.
ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥
ਹੇ ਨਾਨਕ! (ਆਖ—) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ ।੪।੩।੪।
O Nanak, the Creator Lord blends her into Himself, and she obtains the nine treasure of the Naam. ||4||3||4||