ਸੂਹੀ ਮਹਲਾ ੩ ॥
Shalok, Third Mehl:
ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥
ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ ।
If you long for your Husband Lord, O young and innocent bride, then focus your consciousness on the Guru's feet.
ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥
ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ ।
You shall be a happy soul bride of your Dear Lord forever; He does not die or leave.
ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥
ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ । ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ ।
The Dear Lord does not die, and He does not leave; through the peaceful poise of the Guru, the soul bride becomes the lover of her Husband Lord.
ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥
ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ ।
Through truth and self-control, she is forever immaculate and pure; she is embellished with the Word of the Guru's Shabad.
ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥
ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ ।
My God is True, forever and ever; He Himself created Himself.
ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥
ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ ।੧।
O Nanak, she who focuses her consciousness on the Guru's feet, enjoys her Husband Lord. ||1||
ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥
ਹੇ ਅੰਞਾਣ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ ।
When the young, innocent bride finds her Husband Lord, she is automatically intoxicated with Him, night and day.
ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥
ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, (ਉਸ ਦੇ) ਉਸ ਸਰੀਰ ਵਿਚ (ਵਿਕਾਰਾਂ ਦੀ) ਰਤਾ ਭਰ ਭੀ ਮੈਲ ਨਹੀਂ ਹੁੰਦੀ ।
Through the Word of the Guru's Teachings, her mind becomes blissful, and her body is not tinged with filth at all.
ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥
ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀ ਰਹਿੰਦੀ ਹੈ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।
Her body is not tinged with filth at all, and she is imbued with her Lord God; my God unites her in Union.
ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥
ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ ।
Night and day, she enjoys her Lord God; her egotism is banished from within.
ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥
ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ ।
Through the Guru's Teachings, she easily finds and meets Him. She is imbued with her Beloved.
ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥
ਹੇ ਨਾਨਕ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ ।੨।
O Nanak, through the Naam, the Name of the Lord, she obtains glorious greatness. She ravishes and enjoys her God; she is imbued with His Love. ||2||
ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥
ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ,
Ravishing her Husband Lord, she is imbued with His Love; she obtains the Mansion of His Presence.
ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥
ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿਤ੍ਰ ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ ।
She is utterly immaculate and pure; the Great Giver banishes self-conceit from within her.
ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥
ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈ, ਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ ।
The Lord drives out attachment from within her, when it pleases Him. The soul bride becomes pleasing to the Lord's Mind.
ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥
ਫਿਰ ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।
Night and day, she continually sings the Glorious Praises of the True Lord; she speaks the Unspoken Speech.
ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥
ਹੇ ਸਹੇਲੀਏ! ਚੌਹਾਂ ਜੁਗਾਂ ਵਿਚ ਉਹ ਸਦਾ-ਥਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ ।
Throughout the four ages, the One True Lord is permeating and pervading; without the Guru, no one finds Him.
ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥
ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ ।੩।
O Nanak, she revels in joy, imbued with His Love; she focuses her consciousness on the Lord. ||3||
ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥
ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ ।
The mind of the soul bride is very happy, when she meets her Friend, her Beloved Lord.
ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥
ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ ।
Through the Guru's Teachings, her mind becomes immaculate; she enshrines the Lord within her heart.
ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥
ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ,
Keeping the Lord enshrined within her heart, her affairs are arranged and resolved; through the Guru's Teachings, she knows her Lord.
ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥
ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ । ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ ।
My Beloved has enticed my mind; I have obtained the Lord, the Architect of Destiny.
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥
ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ-ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ ।
Serving the True Guru, she finds lasting peace; the Lord, the Destroyer of pride, dwells in her mind.
ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥
ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ ।੪।੫।੬।
O Nanak, she merges with her Guru, embellished and adorned with the Word of the Guru's Shabad. ||4||5||6||