ਸੂਹੀ ਮਹਲਾ ੩ ॥
Shalok, Third Mehl:
ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥
ਜੇਹੜਾ ਮਨੱੁਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੇ ਨਾਮ ਨੂੰ ਵਿਚਾਰਦਾ ਹੈ, ਉਸ ਦੇ ਅੰਦਰ ਆਨੰਦ ਦੀ ਲਹਿਰ ਚੱਲੀ ਰਹਿੰਦੀ ਹੈ ।
The song of joy is the Naam, the Name of the Lord; contemplate it, through the Word of the Guru's Shabad.
ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਉਸ ਦਾ ਮਨ ਉਸ ਦਾ ਹਿਰਦਾ ਪਰਮਾਤਮਾ (ਦੇ ਪਿਆਰ-ਰਸ) ਵਿਚ ਭਿੱਜ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨੂੰ ਪਿਆਰ ਕਰਦਾ ਹੈ ।
The mind and body of the Gurmukh is drenched with the Lord, the Beloved Lord.
ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥
ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਕਰਦਾ ਹੈ । ਪਰਮਾਤਮਾ ਦਾ ਨਾਮ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਹ ਆਪਣੇ ਮੂੰਹ ਨਾਲ ਉਚਾਰਦਾ ਹੈ, ਤੇ, ਆਪਣੀਆਂ ਸਾਰੀਆਂ ਕੁਲਾਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।
Through the Name of the Beloved Lord, all one's ancestors and generations are redeemed; chant the Lord's Name with your mouth.
ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥
ਉਸ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹ ਆਪਣੇ ਹਿਰਦੇ-ਘਰ ਵਿਚ ਇਕ-ਰਸ ਆਨੰਦ ਮਾਣਦਾ ਰਹਿੰਦਾ ਹੈ, ਉਸ ਦੀ ਸੁਰਤਿ (ਪ੍ਰਭੂ-ਚਰਨਾਂ ਵਿਚ) ਲੀਨ ਰਹਿੰਦੀ ਹੈ ।
Comings and goings cease, peace is obtained, and in the home of the heart, one's awareness is absorbed in the unstruck melody of the sound current.
ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥
ਹੇ ਨਾਨਕ! ਪਰਮਾਤਮਾ ਉਸ ਮਨੁੱਖ ਉਤੇ ਮੇਹਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਮਿਲਾਪ ਹਾਸਲ ਕਰ ਲੈਂਦਾ ਹੈ ।
I have found the One and only Lord, Har, Har. The Lord God has showered His Mercy upon Nanak.
ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥੧॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਨਾਮ ਨੂੰ ਵਿਚਾਰਦਾ ਹੈ, ਉਸ ਦੇ ਅੰਦਰ ਆਤਮਕ ਆਨੰਦ ਦੀ ਰੌ ਚੱਲ ਪੈਂਦੀ ਹੈ ।੧।
The song of joy is the Naam, the Name of the Lord; through the Word of the Guru's Shabad, contemplate it. ||1||
ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥
ਹੇ ਭਾਈ! ਅਸੀ ਜੀਵ-ਇਸਤ੍ਰੀਆਂ (ਆਤਮਕ ਜੀਵਨ ਦੀ) ਨੀਵੀਂ ਪੱਧਰ ਤੇ ਹਾਂ, ਪ੍ਰਭੂ (ਇਸ ਪੱਧਰ ਨਾਲੋਂ) ਬਹੁਤ ਉੱਚਾ ਹੈ, ਫਿਰ ਸਾਡਾ ਉਸ ਨਾਲ ਮਿਲਾਪ ਕਿਵੇਂ ਹੋ ਸਕੇ?
I am lowly, and God is lofty and exalted. How will I ever meet Him?
ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥
(ਉੱਤਰ) ਜਿਸ ਉਤੇ ਗੁਰੂ ਨੇ ਕਿਰਪਾ ਕਰ ਦਿੱਤੀ, ਉਸ ਨੂੰ (ਪ੍ਰਭੂ-ਚਰਨਾਂ ਵਿਚ) ਜੋੜ ਦਿੱਤਾ । ਗੁਰੂ ਦੇ ਸ਼ਬਦ ਦੀ ਰਾਹੀਂ ਉਹ ਜੀਵ-ਇਸਤ੍ਰੀ ਪ੍ਰਭੂ ਦੇ ਪਿਆਰ ਵਿਚ ਲੀਨ ਹੋ ਜਾਂਦੀ ਹੈ ।
The Guru has very mercifully blessed me and united me with the Lord; through the Shabad, the Word of the Lord, I am lovingly embellished.
ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥
ਗੁਰੂ ਦੇ ਸ਼ਬਦ ਦੀ ਰਾਹੀਂ ਉਹ ਜੀਵ-ਇਸਤ੍ਰੀ ਪ੍ਰਭੂ ਵਿਚ ਮਿਲ ਕੇ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦੀ ਹੈ, ਅਤੇ ਪ੍ਰੇਮ ਵਿਚ ਪ੍ਰਭੂ ਦਾ ਮਿਲਾਪ ਮਾਣਦੀ ਹੈ ।
Merging in the Word of the Shabad, I am lovingly embellished; my ego is eradicated, and I revel in joyous love.
ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥
ਜਦੋਂ ਉਸ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਉਸ ਦੇ ਹਿਰਦੇ ਦੀ ਸੇਜ ਆਨੰਦ-ਭਰਪੂਰ ਹੋ ਜਾਂਦੀ ਹੈ, ਉਹ ਪ੍ਰਭੂ ਦੇ ਨਾਮ ਵਿਚ ਹੀ ਲੀਨ ਰਹਿੰਦੀ ਹੈ ।
My bed is so comfortable, since I became pleasing to God; I am absorbed in the Name of the Lord, Har, Har.
ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥
ਹੇ ਨਾਨਕ! ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਜਦੋਂ ਗੁਰੂ ਦੀ ਰਜ਼ਾ ਅਨੁਸਾਰ ਤੁਰਦੀ ਹੈ ਤਾਂ ਉਹ ਵੱਡੀ ਕਿਸਮਤ ਵਾਲੀ ਬਣ ਜਾਂਦੀ ਹੈ ।
O Nanak, that soul bride is so very blessed, who walks in harmony with the True Guru's Will.
ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥
(ਉਂਞ ਤਾਂ) ਅਸੀ ਜੀਵ-ਇਸਤ੍ਰੀਆਂ (ਆਤਮਕ ਜੀਵਨ ਦੀ) ਨੀਵੀਂ ਪੱਧਰ ਤੇ ਹਾਂ ਪ੍ਰਭੂ (ਇਸ ਪੱਧਰ ਨਾਲੋਂ) ਬਹੁਤ ਉੱਚਾ ਹੈ, ਉਸ ਨਾਲ ਸਾਡਾ ਮੇਲ ਨਹੀਂ ਹੋ ਸਕਦਾ ।੨।
I am lowly, and God is lofty and exalted. How will I ever meet Him? ||2||
ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥
ਹੇ ਭਾਈ! ਹਰੇਕ ਸਰੀਰ ਵਿਚ, ਸਭ ਜੀਵਾਂ ਵਿਚ ਇਕ ਪ੍ਰਭੂ-ਖਸਮ ਹੀ ਵੱਸ ਰਿਹਾ ਹੈ ।
In each and every heart, and deep within all, is the One Lord, the Husband Lord of all.
ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥
ਪਰ, ਕਈ ਜੀਵਾਂ ਨੂੰ ਉਹ ਪ੍ਰਭੂ ਕਿਤੇ ਦੂਰ ਵੱਸਦਾ ਜਾਪਦਾ ਹੈ, ਤੇ, ਕਈ ਜੀਵਾਂ ਦੇ ਮਨ ਵਿਚ ਉਸ ਪ੍ਰਭੂ ਦਾ ਹੀ ਆਸਰਾ ਹੈ ।
God dwells far away from some, while for others, He is the Support of the mind.
ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥
ਸਭ ਨੂੰ ਪੈਦਾ ਕਰਨ ਵਾਲਾ ਪ੍ਰਭੂ ਹੀ ਕਈ ਜੀਵਾਂ ਦੇ ਮਨ ਦਾ ਸਹਾਰਾ ਹੈ (ਕਿਉਂਕਿ ਉਹਨਾਂ ਨੇ) ਵੱਡੇ ਭਾਗਾਂ ਨਾਲ ਗੁਰੂ ਲੱਭ ਲਿਆ ਹੈ ।
For some, the Creator Lord is the Support of the mind; He is obtained by great good fortune, through the Guru.
ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥
ਹੇ ਭਾਈ! ਹਰੇਕ ਸਰੀਰ ਵਿਚ ਇਕ ਮਾਲਕ-ਪ੍ਰਭੂ ਹੀ ਵੱਸਦਾ ਹੈ, ਗੁਰੂ ਦੀ ਸਰਨ ਰਹਿਣ ਵਾਲੇ ਮਨੁੱਖ ਨੇ ਉਸ ਅਦ੍ਰਿਸ਼ਟ ਪ੍ਰਭੂ ਨੂੰ (ਹਰੇਕ ਸਰੀਰ ਵਿਚ ਵੱਸਦਾ) ਵੇਖ ਲਿਆ ਹੈ ।
The One Lord God, the Master, is in each and every heart; the Gurmukh sees the unseen.
ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥
ਹੇ ਨਾਨਕ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ, ਉਸ ਦਾ ਮਨ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਵਿਚ ਪਤੀਜਿਆ ਰਹਿੰਦਾ ਹੈ ।
The mind is satisfied, in natural ecstasy, O Nanak, contemplating God.
ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥
ਹਰੇਕ ਸਰੀਰ ਵਿਚ ਸਭ ਜੀਵਾਂ ਵਿਚ ਇਕ ਪ੍ਰਭੂ-ਖਸਮ ਹੀ ਵੱਸ ਰਿਹਾ ਹੈ ।੩।
In each and every heart, and deep within all, is the One Lord, the Husband Lord of all. ||3||
ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥
ਹੇ ਭਾਈ! ਜੇਹੜੇ ਮਨੁੱਖ ਹਰਿ-ਨਾਮ ਦੀ ਦਾਤਿ ਦੇਣ ਵਾਲੇ ਗੁਰੂ ਦੀ ਸਰਨ ਪੈਂਦੇ ਹਨ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ ।
Those who serve the Guru, the True Guru, the Giver, merge in the Name of the Lord, Har, Har.
ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥
ਹੇ ਹਰੀ! ਮੈਨੂੰ ਭੀ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼ ।
O Lord, please bless me with the dust of the feet of the Perfect Guru, so that I, a sinner, may be liberated.
ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥
ਗੁਰੂ ਅਸਾਂ ਪਾਪੀ ਜੀਵਾਂ ਨੂੰ (ਵਿਕਾਰਾਂ ਤੋਂ) ਆਜ਼ਾਦ ਕਰ ਦੇਂਦਾ ਹੈ । ਗੁਰੂ ਵਿਕਾਰੀ ਜੀਵਾਂ ਨੂੰ ਵਿਕਾਰਾਂ ਤੋਂ ਸੁਤੰਤਰ ਕਰ ਦੇਂਦਾ ਹੈ, (ਉਹਨਾਂ ਦੇ ਅੰਦਰੋਂ) ਆਪਾ-ਭਾਵ ਦੂਰ ਕਰ ਦੇਂਦਾ ਹੈ । (ਗੁਰੂ ਦੀ ਸਰਨ ਆਏ ਮਨੁੱਖ) ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦੇ ਹਨ ।
Even sinners are liberated, by eradicating their egotism; they obtain a home within their own heart.
ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥
(ਗੁਰੂ ਪਾਸੋਂ) ਚੰਗੇ ਮੰਦੇ ਕੰਮ ਦੀ ਪਰਖ ਕਰ ਸਕਣ ਵਾਲੀ ਅਕਲ ਪ੍ਰਾਪਤ ਕਰ ਕੇ ਉਹਨਾਂ ਦੀ (ਜ਼ਿੰਦਗੀ ਦੀ) ਰਾਤ ਆਨੰਦ ਵਿਚ ਬੀਤਦੀ ਹੈ । ਗੁਰੂ ਦੀ ਮਤਿ ਦਾ ਸਦਕਾ ਹਰਿ-ਨਾਮ ਦੀ ਰਾਹੀਂ (ਉਹਨਾਂ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ।
With clear unerstanding, the night of their lives passes peacefully; through the Guru's Teachings, the Naam is revealed to them.
ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥
ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਨੂੰ ਹਰਿ-ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਦਿਨ ਰਾਤ ਉਹਨਾਂ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ,
Through the Lord, Har, Har, I am in ecstasy, day and night. O Nanak, the Lord seems sweet.
ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥
ਜੇਹੜੇ ਮਨੁੱਖ ਹਰਿ-ਨਾਮ ਦੀ ਦਾਤਿ ਦੇਣ ਵਾਲੇ ਗੁਰੂ ਦੀ ਸਰਨ ਪੈਂਦੇ ਹਨ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋਏ ਰਹਿੰਦੇ ਹਨ ।੪।੬।੭।੫।੭।੧੨।
Those who serve the Guru, the True Guru, the Giver, merge in the Name of the Lord, Har, Har. ||4||6||7||5||7||12||