ਸੂਹੀ ਛੰਤ ਮਹਲਾ ੪ ॥
Soohee, Chhant, Fourth Mehl:
 
ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥
ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ ।
Eradicate the poison of egotism, O human being; it is holding you back from meeting your Lord God.
 
ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥
ਹੇ ਭਾਈ! (ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ ।
This golden-colored body has been disfigured and ruined by egotism.
 
ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥
ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ (ਆਪਣੇ ਆਪ ਨੂੰ ਇਸ ਕਾਲਖ ਨਾਲ ਹੀ) ਜੋੜ ਰੱਖਿਆ ਹੈ ।
Attachment to Maya is total darkness; this foolish, self-willed manmukh is attached to it.
 
ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥
ਹੇ ਦਾਸ ਨਾਨਕ! (ਆਖ—ਹੇ ਭਾਈ!) ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ (ਇਸ ਹਉਮੈ ਤੋਂ) ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ ।੧।
O servant Nanak, the Gurmukh is saved; through the Word of the Guru's Shabad, he is released from egotism. ||1||
 
ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥
ਹੇ ਭਾਈ! (ਆਪਣੇ) ਇਸ ਮਨ ਨੂੰ (ਸਦਾ ਆਪਣੇ) ਵੱਸ ਵਿਚ ਰੱਖੋ । (ਮਨੁੱਖ ਦਾ ਇਹ) ਮਨ ਸਦਾ (ਸ਼ਿਕਾਰੀ ਪੰਛੀ) ਬਾਸ਼ੇ ਵਾਂਗ ਭਟਕਦਾ ਹੈ
Overcome and subdue this mind; your mind wanders around continually, like a falcon.
 
ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥
ਸਦਾ ਆਸਾਂ ਹੀ ਆਸਾਂ ਬਣਾਂਦਿਆਂ (ਮਨੁੱਖ ਦੀ ਸਾਰੀ ਜ਼ਿੰਦਗੀ ਦੀ) ਰਾਤ ਦੁੱਖ ਵਿਚ ਹੀ ਬੀਤਦੀ ਹੈ ।
The mortal's life-night passes painfully, in constant hope and desire.
 
ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥
ਹੇ ਸੰਤ ਜਨੋ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ (ਉਹ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈ, ਤੇ) ਨਾਮ ਜਪਦਿਆਂ (ਉਸ ਦੇ) ਮਨ ਵਿਚ (ਉੱਠੀ ਹਰਿਨਾਮ ਸਿਮਰਨ ਦੀ) ਆਸ ਪੂਰੀ ਹੋ ਜਾਂਦੀ ਹੈ ।
I have found the Guru, O humble Saints; my mind's hopes are fulfilled, chanting the Lord's Name.
 
ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥
ਹੇ ਦਾਸ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰਿਆ ਕਰ ਤੇ ਆਖ—) ਹੇ ਪ੍ਰਭੂ! (ਮੈਨੂੰ ਭੀ ਆਪਣਾ ਨਾਮ ਜਪਣ ਦੀ) ਸੂਝ ਬਖ਼ਸ਼ (ਜਿਹੜਾ ਮਨੁੱਖ ਨਾਮ ਜਪਦਾ ਹੈ, ਉਹ ਦੁਨੀਆ ਵਾਲੀਆਂ) ਆਸਾਂ ਛੱਡ ਕੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ ।੨।
Please bless servant Nanak, O God, with such understanding, that abandoning false hopes, he may always sleep in peace. ||2||
 
ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥
ਹੇ ਭਾਈ! (ਗੁਰੂ ਦੀ ਸਰਨ ਪਈ ਰਹਿਣ ਵਾਲੀ) ਜੀਵ-ਇਸਤ੍ਰੀ (ਆਪਣੇ) ਚਿੱਤ ਵਿਚ (ਨਿੱਤ ਪ੍ਰਭੂ-ਪਤੀ ਦੇ ਮਿਲਾਪ ਦੀ) ਆਸ ਕਰਦੀ ਰਹਿੰਦੀ ਹੈ (ਤੇ ਆਖਦੀ ਹੈ—) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਹੇ ਪ੍ਰਭੂ! (ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ ਆ (ਵੱਸ) ।
The bride hopes in her mind, that her Sovereign Lord God will come to her bed.
 
ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥
ਹੇ ਪ੍ਰਭੂ-ਪਾਤਿਸ਼ਾਹ! ਤੂੰ ਮੇਰਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ, (ਪਰ ਤੂੰ ਮੇਰੇ ਲਈ) ਅਪਹੁੰਚ ਹੈਂ (ਤੂੰ ਆਪ ਹੀ) ਮਿਹਰ ਕਰ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾ ਲੈ ।
My Lord and Master is infinitely compassionate; O Sovereign Lord, be merciful, and merge me into Yourself.
 
ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥
ਹੇ ਪ੍ਰਭੂ-ਪਾਤਿਸ਼ਾਹ! ਗੁਰੂ ਦੀ ਸਰਨ ਪੈ ਕੇ ਮੇਰੇ ਮਨ ਵਿਚ, ਮੇਰੇ ਤਨ ਵਿਚ (ਤੇਰੇ ਮਿਲਾਪ ਦੀ) ਤਾਂਘ ਪੈਦਾ ਹੋ ਚੁਕੀ ਹੈ । ਹੇ ਹਰੀ! ਮੈਂ ਸਰਧਾ ਦੀ ਸੇਜ ਵਿਛਾ ਰੱਖੀ ਹੈ ।
My mind and body long to behold the Guru's face. O Sovereign Lord, I have spread out my bed of loving faith.
 
ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥
ਹੇ ਦਾਸ ਨਾਨਕ! (ਆਖ—) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਜਿਹੜੀ ਜੀਵ-ਇਸਤ੍ਰੀ ਤੈਨੂੰ ਪਿਆਰੀ ਲੱਗ ਜਾਂਦੀ ਹੈ, ਤੂੰ ਉਸ ਨੂੰ ਆਤਮਕ ਅਡੋਲਤਾ ਵਿਚ ਟਿਕੀ ਨੂੰ ਪ੍ਰੇਮ ਵਿਚ ਟਿਕੀ ਨੂੰ ਮਿਲ ਪੈਂਦਾ ਹੈਂ ।੩।
O servant Nanak, when the bride pleases her Lord God, her Sovereign Lord meets her with natural ease. ||3||
 
ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥
ਹੇ ਭਾਈ! (ਜੀਵ-ਇਸਤ੍ਰੀ ਦੀ) ਇੱਕੋ ਹੀ (ਹਿਰਦਾ-) ਸੇਜ ਉੱਤੇ ਹਰੀ ਪ੍ਰਭੂ (ਵੱਸਦਾ ਹੈ), (ਜਿਸ ਜੀਵ-ਇਸਤ੍ਰੀ ਨੂੰ) ਗੁਰੂ ਦੱਸ ਪਾਂਦਾ ਹੈ, ਉਸ ਨੂੰ ਹਰੀ ਨਾਲ ਮਿਲਾ ਦੇਂਦਾ ਹੈ ।
My Lord God, my Sovereign Lord, is on the one bed. The Guru has shown me how to meet my Lord.
 
ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥
ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਪ੍ਰਭੂ ਦੇ ਮਿਲਾਪ ਲਈ) ਖਿੱਚ ਹੈ ਤਾਂਘ ਹੈ (ਪਰ ਜਿਸ ਜੀਵ ਇਸਤ੍ਰੀ ਉੱਤੇ) ਗੁਰੂ ਮਿਹਰ ਕਰਦਾ ਹੈ, ਉਸ ਨੂੰ (ਪ੍ਰਭੂ ਨਾਲ) ਮਿਲਾਂਦਾ ਹੈ ।
My mind and body are filled with love and affection for my Sovereign Lord. In His Mercy, the Guru has united me with Him.
 
ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥
ਹੇ ਭਾਈ! ਮੈਂ ਗੁਰੂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਮੈਂ (ਆਪਣੀ) ਜਿੰਦ ਗੁਰੂ ਅੱਗੇ ਭੇਟ ਧਰਦਾ ਹਾਂ ।
I am a sacrifice to my Guru, O my Sovereign Lord; I surrender my soul to the True Guru.
 
ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥
ਹੇ ਦਾਸ ਨਾਨਕ! (ਆਖ—) ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਹਰਿ-ਪ੍ਰਭੂ ਨਾਲ ਮਿਲਾ ਦੇਂਦਾ ਹੈ ।੪।੨।੬।੧੮।
When the Guru is totally pleased, O servant Nanak, he unites the soul with the Lord, the Sovereign Lord. ||4||2||6||5||7||6||18||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by