ਰਾਗੁ ਸੂਹੀ ਛੰਤ ਮਹਲਾ ੫ ਘਰੁ ੨
Raag Soohee, Chhant, Fifth Mehl, Second House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਗੋਬਿੰਦ ਗੁਣ ਗਾਵਣ ਲਾਗੇ ॥
ਹੇ ਭਾਈ! ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ,
I sing the Glorious Praises of the Lord of the Universe.
ਹਰਿ ਰੰਗਿ ਅਨਦਿਨੁ ਜਾਗੇ ॥
ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ,
I am awake, night and day, in the Lord's Love.
ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥
(ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ ।
Awake to the Lord's Love, my sins have left me. I meet with the Beloved Saints.
ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥
ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ ।
Attached to the Guru's Feet, my doubts are dispelled, and all my affairs are resolved.
ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥
ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੰੂਘੀ ਸਾਂਝ ਪਾਂਦਾ ਹੈ,
Listening to the Word of the Guru's Bani with my ears, I know celestial peace. By great good fortune, I meditate on the Lord's Name.
ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥
ਨਾਨਕ ਬੇਨਤੀ ਕਰਦਾ ਹੈ—ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ।੧।
Prays Nanak, I have entered my Lord and Master's Sanctuary. I dedicate my body and soul to God. ||1||
ਅਨਹਤ ਸਬਦੁ ਸੁਹਾਵਾ ॥
ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ
The unstruck melody of the Shabad, the Word of God is so very beautiful.
ਸਚੁ ਮੰਗਲੁ ਹਰਿ ਜਸੁ ਗਾਵਾ ॥
ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਦਿਆਂ ਰਹਣ ਨਾਲ
True joy comes from singing the Lord's Praises.
ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥
ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ ।
Singing the Glorious Praises of the Lord, Har, Har, pain is dispelled, and my mind is filled with tremendous joy.
ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥
ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ ।
My mind and body have become immaculate and pure, gazing upon the Blessed Vision of the Lord's Darshan; I chant the Name of God.
ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥
ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ ।
I am the dust of the feet of the Holy. Worshipping God in adoration, my God is pleased with me.
ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥
ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! (ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ ।੨।
Prays Nanak, please bless me with Your Mercy, that I may sing Your Glorious Praises forever. ||2||
ਗੁਰ ਮਿਲਿ ਸਾਗਰੁ ਤਰਿਆ ॥
ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਜਪਦਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ ।
Meeting with the Guru, I cross over the world-ocean.
ਹਰਿ ਚਰਣ ਜਪਤ ਨਿਸਤਰਿਆ ॥
ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ਉਹ ਸਾਰੀਆਂ ਮੂੰਹ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ
Meditating on the Lord's Feet, I am emancipated.
ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥
ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ਉਸ ਦੇ ਜਨਮ ਮਰਨ ਦੇ ਗੇੜ (ਭੀ) ਮਿਟ ਜਾਂਦੇ ਹਨ ।
Meditating on the Lord's Feet, I have obtained the fruits of all rewards, and my comings and goings have ceased.
ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥
ਪਿਆਰ ਦੀ ਰਾਹੀਂ ਭਗਤੀ ਵਾਲੇ ਸੁਭਾਉ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।
With loving devotional worship, I meditate intuitively on the Lord, and my God is pleased.
ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥
ਹੇ ਭਾਈ! ਅਦ੍ਰਿਸ਼ਟ ਬੇਅੰਤ ਅਤੇ ਸਰਬ-ਵਿਆਪਕ ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।
Meditate on the One, Unseen, Infinite, Perfect Lord; there is no other than Him.
ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥
ਨਾਨਕ ਬੇਨਤੀ ਕਰਦਾ ਹੈ—ਗੁਰੂ ਨੇ (ਮੇਰੀ) ਭਟਕਣਾ ਦੂਰ ਕਰ ਦਿੱਤੀ ਹੈ, (ਹੁਣ) ਮੈਂ ਜਿਧਰ ਵੇਖਦਾ ਹਾਂ, ਉਧਰ ਉਹ (ਪਰਮਾਤਮਾ) ਹੀ (ਦਿੱਸਦਾ ਹੈ) ।੩।
Prays Nanak, the Guru has erased my doubts; wherever I look, there I see Him. ||3||
ਪਤਿਤ ਪਾਵਨ ਹਰਿ ਨਾਮਾ ॥
ਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ
The Lord's Name is the Purifier of sinners.
ਪੂਰਨ ਸੰਤ ਜਨਾ ਕੇ ਕਾਮਾ ॥
ਅਤੇ ਸੰਤ ਜਨਾਂ ਦੇ ਸਾਰੇ ਕੰਮ ਸਿਰੇ ਚੜ੍ਹਾਨ ਵਾਲਾ ਹੈ ।
It resolves the affairs of the humble Saints.
ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥
ਜਿਨ੍ਹਾਂ ਨੂੰ ਸੰਤ-ਗੁਰੂ ਮਿਲ ਪਿਆ, ਉਹਨਾਂ ਨੇ ਪ੍ਰਭੂ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋਣ ਲੱਗ ਪਈਆਂ,
I have found the Saintly Guru, meditating on God. All my desires have been fulfilled.
ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥
(ਉਹਨਾਂ ਦੇ ਅੰਦਰੋਂ) ਹਉਮੈ ਦੇ ਕਲੇਸ਼ ਨਾਸ ਹੋ ਗਏ, ਉਹ ਸਦਾ ਖਿੜੇ-ਮੱਥੇ ਰਹਿਣ ਲੱਗ ਪਏ, ਚਿਰਾਂ ਦੇ ਵਿੱਛੁੜੇ ਹੋਏ ਉਹ ਪ੍ਰਭੂ ਨੂੰ ਮਿਲ ਪਏ ।
The fever of egotism has been dispelled, and I am always happy. I have met God, from whom I was separated for so long.
ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥
ਉਹਨਾਂ ਦੇ ਮਨ ਵਿਚ (ਸਿਮਰਨ ਦੀ ਬਰਕਤਿ ਨਾਲ) ਠੰਢ ਪੈ ਗਈ, ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਪਰਮਾਤਮਾ ਦਾ ਨਾਮ ਉਹਨਾਂ ਨੂੰ ਕਦੇ ਨਹੀਂ ਭੁੱਲਦਾ ।
My mind has found peace and tranquility; congratulations are pouring in. I shall never forget Him from my mind.
ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥
ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਗੁਰੂ ਨੇ (ਇਹ ਗੱਲ ਹਿਰਦੇ ਵਿਚ) ਪੱਕੀ ਕਰ ਦਿੱਤੀ ਹੈ ਕਿ ਸਦਾ ਜਗਤ ਦੇ ਮਾਲਕ ਦਾ ਨਾਮ ਜਪਦੇ ਰਿਹਾ ਕਰੋ ।੪।੧।੩।
Prays Nanak, the True Guru has taught me this, to vibrate and meditate forever on the Lord of the Universe. ||4||1||3||