ਸੂਹੀ ਮਹਲਾ ੫ ॥
Soohee, Fifth Mehl:
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥
ਹੇ ਮੇਰੇ ਪ੍ਰੀਤਮ! ਹੇ ਮੇਰੇ ਸੁਆਮੀ! ਮਿਹਰ ਕਰ, ਮੇਰੀਆਂ ਅੱਖਾਂ ਤੇਰਾ ਦਰਸਨ ਕਰਦੀਆਂ ਰਹਿਣ ।
Be Merciful, O my Beloved Lord and Master, that I may behold the Blessed Vision of Your Darshan with my eyes.
ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥
ਹੇ ਮੇਰੇ ਪਿਆਰੇ! ਮੈਨੂੰ ਲੱਖ ਜੀਭਾਂ ਦੇਹ (ਮੇਰੀਆਂ ਜੀਭਾਂ ਤੇਰਾ ਨਾਮ ਜਪਦੀਆਂ ਰਹਿਣ ।
Please bless me, O my Beloved, with thousands of tongues, to worship and adore You with my mouth, O Lord.
ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥
(ਮੇਰਾ ਮੂੰਹ) ਤੇਰਾ ਨਾਮ ਜਪਦਾ ਰਹੇ, (ਜਿਸ ਨਾਲ) ਜਮਰਾਜ ਵਾਲਾ ਰਸਤਾ ਜਿੱਤਿਆ ਜਾ ਸਕੇ, ਅਤੇ ਕੋਈ ਭੀ ਦੁੱਖ (ਮੇਰੇ ਉਤੇ ਆਪਣਾ) ਜ਼ੋਰ ਨਾਹ ਪਾ ਸਕੇ ।
Worshipping the Lord in adoration, the Path of Death is overcome, and no pain or suffering will afflict you.
ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥
ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਵਿਆਪਕ ਹੇ ਸੁਆਮੀ! (ਮਿਹਰ ਕਰ) ਮੈਂ ਜਿੱਧਰ ਵੇਖਾਂ ਉਧਰ (ਮੈਨੂੰ) ਉਹ ਤੇਰਾ ਹੀ ਰੂਪ ਦਿੱਸੇ ।
The Lord and Master is pervading and permeating the water, the land and the sky; wherever I look, there He is.
ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥
ਹੇ ਭਾਈ! (ਹਰਿ-ਨਾਮ ਜਪਣ ਦੀ ਬਰਕਤਿ ਨਾਲ) ਸਾਰੇ ਭਰਮ, ਸਾਰੇ ਮੋਹ, ਸਾਰੇ ਵਿਕਾਰ ਨਾਸ ਹੋ ਜਾਂਦੇ ਹਨ, ਪਰਮਾਤਮਾ ਨੇੜੇ ਤੋਂ ਨੇੜੇ ਦਿੱਸਣ ਲੱਗ ਪੈਂਦਾ ਹੈ ।
Doubt, attachment and corruption are gone. God is the nearest of the near.
ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥
ਹੇ ਪ੍ਰਭੂ! ਨਾਨਕ ਉੱਤੇ ਮਿਹਰ ਕਰ, (ਨਾਨਕ ਦੀਆਂ) ਅੱਖਾਂ (ਹਰ ਥਾਂ) ਤੇਰਾ ਹੀ ਦਰਸਨ ਕਰਦੀਆਂ ਰਹਿਣ ।੧।
Please bless Nanak with Your Merciful Grace, O God, that his eyes may behold the Blessed Vision of Your Darshan. ||1||
ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥
ਹੇ (ਮੇਰੇ) ਪ੍ਰੀਤਮ ਪ੍ਰਭੂ! ਹੇ ਅਬਿਨਾਸੀ ਹਰੀ! (ਜੇ ਮੈਨੂੰ) ਕੋ੍ਰੜਾਂ ਕੰਨ ਦਿੱਤੇ ਜਾਣ, ਤਾਂ (ਉਹਨਾਂ ਨਾਲ) ਤੇਰੇ ਗੁਣ ਸੁਣੇ ਜਾ ਸਕਣ ।
Please bless me, O Beloved God, with millions of ears, with which I may hear the Glorious Praises of the Imperishable Lord.
ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥
ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਇਹ ਮਨ ਪਵਿੱਤਰ ਹੋ ਜਾਂਦਾ ਹੈ, ਅਤੇ (ਆਤਮਕ) ਮੌਤ ਦੀ ਫਾਹੀ ਕੱਟੀ ਜਾਂਦੀ ਹੈ ।
Listening, listening to these, this mind becomes spotless and pure, and the noose of Death is cut.
ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥
ਅਬਿਨਾਸੀ ਪ੍ਰਭੂ ਦਾ ਨਾਮ ਸਿਮਰ ਕੇ ਜਮ ਦੀ ਫਾਹੀ ਕੱਟੀ ਜਾਂਦੀ ਹੈ (ਅੰਤਰ ਆਤਮੇ) ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ, ਆਤਮਕ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ ।
The noose of Death is cut, meditating on the Imperishable Lord, and all happiness and wisdom are obtained.
ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥
ਹੇ ਭਾਈ! ਦਿਨ ਰਾਤ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸੁਰਤਿ ਟਿਕੀ ਰਹਿੰਦੀ ਹੈ ।
Chant, and meditate, day and night, on the Lord, Har, Har. Focus your meditation on the Celestial Lord.
ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥
ਪ੍ਰਭੂ ਦਾ ਨਾਮ ਚਿੱਤ ਵਿਚ ਵਸਾਇਆਂ ਸਾਰੇ ਪਾਪ ਸਾਰੇ ਦੁੱਖ ਸੜ ਜਾਂਦੇ ਹਨ, ਮਨ ਦੀ ਖੋਟੀ ਮਤਿ ਨਾਸ ਹੋ ਜਾਂਦੀ ਹੈ ।
The painful sins are burnt away, by keeping God in one's thoughts; evil-mindedness is erased.
ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥
ਹੇ ਨਾਨਕ! ਆਖ—ਹੇ ਪ੍ਰਭੂ! ਜੇ ਤੂੰ ਮਿਹਰ ਕਰੇਂ, ਤਾਂ ਤੇਰੇ ਗੁਣ (ਇਹਨਾਂ ਕੰਨਾਂ ਨਾਲ) ਸੁਣੇ ਜਾਣ ।੨।
Says Nanak, O God, please be Merciful to me, that I may listen to Your Glorious Praises, O Imperishable Lord. ||2||
ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥
ਹੇ ਪ੍ਰਭੂ (ਜਿਨ੍ਹਾਂ ਉਤੇ ਤੇਰੀ ਮਿਹਰ ਹੁੰਦੀ ਹੈ ਉਹਨਾਂ ਜੀਵਾਂ ਦੇ) ਕੋ੍ਰੜਾਂ ਹੱਥ ਤੇਰੀ ਟਹਲ ਕਰ ਰਹੇ ਹਨ, (ਉਹਨਾਂ ਜੀਵਾਂ ਦੇ ਕੋ੍ਰੜਾਂ) ਪੈਰ ਤੇਰੇ ਰਸਤੇ ਉਤੇ ਤੁਰ ਰਹੇ ਹਨ ।
Please give me millions of hands to serve You, God, and let my feet walk on Your Path.
ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥
ਹੇ ਭਾਈ! ਸੰਸਾਰ-ਸਮੁੰਦਰ (ਤੋਂ ਪਾਰ ਲੰਘਣ ਲਈ) ਪਰਮਾਤਮਾ ਦੀ ਭਗਤੀ (ਜੀਵਾਂ ਵਾਸਤੇ) ਬੇੜੀ ਹੈ, ਜਿਹੜਾ ਜੀਵ (ਇਸ ਬੇੜੀ ਵਿਚ) ਸਵਾਰ ਹੁੰਦਾ ਹੈ, ਉਸ ਨੂੰ (ਪ੍ਰਭੂ) ਪਾਰ ਲੰਘਾ ਦੇਂਦਾ ਹੈ ।
Service to the Lord is the boat to carry us across the terrifying world-ocean.
ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥
ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ, ਉਸ ਦੀਆਂ ਸਾਰੀਆਂ ਮੁਰਾਦਾਂ ਪ੍ਰਭੂ ਪੂਰੀਆਂ ਕਰ ਦੇਂਦਾ ਹੈ ।
So cross over the terrifying world-ocean, meditating in remembrance on the Lord, Har, Har; all wishes shall be fulfilled.
ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥
(ਉਸ ਦੇ ਅੰਦਰੋਂ) ਵੱਡੇ ਵੱਡੇ ਵਿਕਾਰ ਦੂਰ ਹੋ ਜਾਂਦੇ ਹਨ (ਉਸ ਦੇ ਅੰਦਰ ਸੁਖ ਪੈਦਾ ਹੋ ਜਾਂਦੇ ਹਨ (ਮਾਨੋ) ਇਕ-ਰਸ ਵਾਜੇ ਵੱਜ ਪੈਂਦੇ ਹਨ ।
Even the worst corruption is taken away; peace wells up, and the unstruck celestial harmony vibrates and resounds.
ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥
(ਉਸ ਮਨੁੱਖ ਨੇ) ਸਾਰੀਆਂ ਮਨ-ਮੰਗੀਆਂ ਮੁਰਾਦਾਂ ਹਾਸਲ ਕਰ ਲਈਆਂ । (ਹੇ ਪ੍ਰਭੂ!) ਤੇਰੀ ਇਸ ਕੁਦਰਤ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।
All the fruits of the mind's desires are obtained; His creative power is infinitely valuable.
ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥
ਹੇ ਨਾਨਕ! ਆਖ—ਹੇ ਪ੍ਰਭੂ! (ਮੇਰੇ ਉਤੇ ਭੀ) ਮਿਹਰ ਕਰ, (ਮੇਰਾ) ਮਨ ਸਦਾ ਤੇਰੇ ਰਸਤੇ ਉੱਤੇ ਤੁਰਦਾ ਰਹੇ ।੩।
Says Nanak, please be Merciful to me, God, that my mind may follow Your Path forever. ||3||
ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥
ਹੇ ਭਾਈ! ਨਾਮ ਵਿਚ ਟਿਕੇ ਰਹਿਣਾ ਹੀ ਉਸ ਮਨੁੱਖ ਦੇ ਵਾਸਤੇ ਬਖ਼ਸ਼ਸ਼ ਹੈ, ਇਹੀ (ਉਸ ਦੇ ਵਾਸਤੇ) ਵਡਿਆਈ ਹੈ, ਇਹੀ ਉਸ ਦੇ ਵਾਸਤੇ ਧਨ ਹੈ, ਇਹੀ ਉਸ ਦੇ ਵਾਸਤੇ ਵੱਡੀ ਕਿਸਮਤ ਹੈ
This opportunity, this glorious greatness, this blessing and wealth, come by great good fortune.
ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥
(ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਚਰਨਾਂ ਵਿਚ ਜੁੜ ਜਾਂਦਾ ਹੈ, ਇਹੀ ਹੈ ਉਸ ਦੇ ਲਈ ਦੁਨੀਆ ਦਾ ਰੰਗ-ਤਮਾਸ਼ਾ ਅਤੇ ਸਾਰੇ ਸੁਆਦਲੇ ਪਦਾਰਥਾਂ ਦਾ ਭੋਗਣਾ ।
These pleasures, these delightful enjoyments, come when my mind is attached to the Lord's Feet.
ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥
(ਜਿਸ ਦਾ) ਮਨ ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ, ਜੋ ਮਨੁੱਖ ਜਗਤ ਦੇ ਮੂਲ ਗੋਪਾਲ ਦੀ ਸਰਨੀਂ ਪਿਆ ਰਹਿੰਦਾ ਹੈ
My mind is attached to God's Feet; I seek His Sanctuary. He is the Creator, the Cause of causes, the Cherisher of the world.
ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥
ਹੇ ਮੇਰੇ ਪ੍ਰਭੂ! ਹੇ ਮੇਰੇ ਠਾਕੁਰ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹਰੇਕ ਦਾਤਿ (ਅਸੀ ਜੀਵਾਂ ਨੂੰ) ਤੇਰੀ ਹੀ ਬਖ਼ਸ਼ੀ ਹੋਈ ਹੈ ।
Everything is Yours; You are my God, O my Lord and Master, Merciful to the meek.
ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥
ਹੇ ਮੇਰੇ ਪ੍ਰੀਤਮ! ਹੇ ਸੁਖਾਂ ਦੇ ਸਮੁੰਦਰ! (ਤੇਰੀ ਹੀ ਮਿਹਰ ਨਾਲ) ਮੈਂ ਗੁਣ-ਹੀਨ ਦਾ ਮਨ ਸੰਤ ਜਨਾਂ ਦੀ ਸੰਗਤਿ ਵਿਚ (ਰਹਿ ਕੇ ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪਿਆ ਹੈ ।
I am worthless, O my Beloved, ocean of peace. In the Saints' Congregation, my mind is awakened.
ਕਹੁ ਨਾਨਕ ਪ੍ਰਭਿ ਕਿਰਪਾ ਕੀਨ੍ਹੀ ਚਰਣ ਕਮਲ ਮਨੁ ਲਾਗਾ ॥੪॥੩॥੬॥
ਹੇ ਨਾਨਕ! ਆਖ—ਹੇ ਪ੍ਰਭੂ! (ਜਦੋਂ) ਤੂੰ ਮਿਹਰ ਕੀਤੀ, ਤਾਂ (ਮੇਰਾ) ਮਨ (ਤੇਰੇ) ਸੋਹਣੇ ਚਰਨਾਂ ਵਿਚ ਲੀਨ ਹੋ ਗਿਆ ।੪।੩।੬।
Says Nanak, God has been Merciful to me; my mind is attached to His Lotus Feet. ||4||3||6||