ਮਾਝ ਮਹਲਾ ੫ ॥
Maajh, Fifth Mehl:
 
ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥
ਹੇ ਮਨ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਐਸਾ ਜਲ ਹੈ ਜੋ ਸਦਾ ਹੀ ਸਾਫ਼ ਰਹਿੰਦਾ ਹੈ ।
The Ambrosial Naam, the Name of the Lord, is eternally pure.
 
ਸੁਖਦਾਈ ਦੂਖ ਬਿਡਾਰਨ ਹਰੀਆ ॥
ਜੇਹੜਾ ਪਰਮਾਤਮਾ (ਜੀਵਾਂ ਨੂੰ) ਸੁੱਖ ਦੇਣ ਵਾਲਾ ਹੈ ਤੇ (ਜੀਵਾਂ ਦੇ) ਦੁੱਖ ਦੂਰ ਕਰਨ ਦੀ ਸਮਰੱਥਾ ਰੱਖਦਾ ਹੈ
The Lord is the Giver of Peace and the Dispeller of sorrow.
 
ਅਵਰਿ ਸਾਦ ਚਖਿ ਸਗਲੇ ਦੇਖੇ ਮਨ ਹਰਿ ਰਸੁ ਸਭ ਤੇ ਮੀਠਾ ਜੀਉ ॥੧॥
ਹੇ ਮਨ ! (ਦੁਨੀਆ ਦੇ ਪਦਾਰਥਾਂ ਦੇ) ਹੋਰ ਸਾਰੇ ਸੁਆਦ ਚੱਖ ਕੇ ਮੈਂ ਵੇਖ ਲਏ ਹਨ, ਪਰਮਾਤਮਾ ਦੇ ਨਾਮ ਦਾ ਸੁਆਦ ਹੋਰ ਸਭਨਾਂ ਤੋਂ ਮਿੱਠਾ ਹੈ ।੧।
I have seen and tasted all other flavors, but to my mind, the Subtle Essence of the Lord is the sweetest of all. ||1||
 
ਜੋ ਜੋ ਪੀਵੈ ਸੋ ਤ੍ਰਿਪਤਾਵੈ ॥
(ਹੇ ਭਾਈ !) ਜੇਹੜਾ ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਉਹ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ
Whoever drinks this in, is satisfied.
 
ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥
ਜੇਹੜਾ ਮਨੁੱਖ ਨਾਮ ਦਾ ਰਸ ਪ੍ਰਾਪਤ ਕਰਦਾ ਹੈ, ਉਸ ਨੂੰ ਆਤਮਕ ਮੌਤ ਕਦੇ ਭੀ ਪੋਹ ਨਹੀਂ ਸਕਦੀ ।
Whoever obtains the Sublime Essence of the Naam becomes immortal.
 
ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥
(ਪਰ ਪ੍ਰਭੂ-) ਨਾਮ ਦੇ ਖ਼ਜ਼ਾਨੇ ਸਿਰਫ਼ ਉਸ ਨੂੰ ਮਿਲਦੇ ਹਨ, ਜਿਸ ਦੇ ਮਨ ਵਿਚ ਗੁਰੂ ਦਾ ਸ਼ਬਦ ਆ ਵੱਸਦਾ ਹੈ ।੨।
The Treasure of the Naam is obtained by one whose mind is filled with the Word of the Guru's Shabad. ||2||
 
ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥
ਜਿਸ ਮਨੱੁਖ ਨੇ ਪਰਮਾਤਮਾ ਦੇ ਨਾਮ ਦਾ ਰਸ ਚੱਖਿਆ ਹੈ, ਉਹ ਪੂਰਨ ਤੌਰ ਤੇ ਰੱਜ ਗਿਆ ਹੈ (ਉਸ ਦੀ ਮਾਇਆ ਵਾਲੀ ਤ੍ਰੇਹ ਭੱੁਖ ਮਿਟ ਗਈ ਹੈ)
One who obtains the Sublime Essence of the Lord is satisfied and fulfilled.
 
ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥
ਜਿਸ ਮਨੱੁਖ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹ (ਮਾਇਆ ਦੇ ਹੱਲਿਆਂ ਵਿਕਾਰਾਂ ਦੇ ਹੱਲਿਆਂ ਦੇ ਸਾਹਮਣੇ) ਕਦੇ ਡੋਲਦਾ ਨਹੀਂ ।
One who obtains this Flavor of the Lord does not waver.
 
ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥
(ਪਰ) ਪਰਮਾਤਮਾ ਦਾ ਇਹ ਨਾਮ ਸਿਰਫ਼ ਉਸ ਮਨੱੁਖ ਨੂੰ ਮਿਲਦਾ ਹੈ; ਜਿਸ ਦੇ ਮੱਥੇ ਉਤੇ ਚੰਗਾ ਭਾਗ (ਜਾਗ ਪਏ) ।੩।
One who has this destiny written on his forehead obtains the Name of the Lord, Har, Har. ||3||
 
ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥
ਹੇ ਨਾਨਕ ! ਆਖ—ਜਦੋਂ ਇਹ ਹਰਿ-ਨਾਮ ਇੱਕ (ਗੁਰੂ) ਦੇ ਹੱਥ ਵਿਚ ਆ ਜਾਂਦਾ ਹੈ ਤਾਂ (ਉਸ ਗੁਰੂ ਪਾਸੋਂ) ਅਨੇਕਾਂ ਬੰਦੇ ਲਾਭ ਉਠਾਂਦੇ ਹਨ,
The Lord has come into the hands of the One, the Guru, who has blessed so many with good fortune.
 
ਤਿਸੁ ਲਗਿ ਮੁਕਤੁ ਭਏ ਘਣੇਰੇ ॥
ਉਸ (ਗੁਰੂ ਦੀ) ਚਰਨੀਂ ਲੱਗ ਕੇ ਅਨੇਕਾਂ ਹੀ ਮਨੱੁਖ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ।
Attached to Him, a great many have been liberated.
 
ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥
ਇਹ ਨਾਮ-ਖ਼ਜ਼ਾਨਾ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਵਿਰਲਿਆਂ ਨੇ (ਇਸ ਨਾਮ ਖ਼ਜ਼ਾਨੇ ਦਾ) ਦਰਸਨ ਕੀਤਾ ਹੈ ।੪।੧੫।੨੨।
The Gurmukh obtains the Treasure of the Naam; says Nanak, those who see the Lord are very rare. ||4||15||22||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by