ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥
Vaar Of Soohee, With Shaloks Of The Third Mehl:
ਸਲੋਕੁ ਮਃ ੩ ॥
Shalok, Third Mehl:
ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥
ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ,
In her red robes, the discarded bride goes out, seeking enjoyment with another's husband.
ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥
ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ ।
She leaves the husband of her own home, enticed by her love of duality.
ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥
(ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ,
She finds it sweet, and eats it up; her excessive sensuality only makes her disease worse.
ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥
(ਭਾਵ), ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ ।
She forsakes the Lord, her sublime Husband, and then later, she suffers the pain of separation from Him.
ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥
ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ,
But she who becomes Gurmukh, turns away from corruption and adorns herself, attuned to the Love of the Lord.
ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥
ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ ।
She enjoys her celestial Husband Lord, and enshrines the Lord's Name within her heart.
ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥
ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ ।
She is humble and obedient; she is His virtuous bride forever; the Creator unites her with Himself.
ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥
ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ (ਜੀਵ-) ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ ।੧।
O Nanak, she who has obtained the True Lord as her husband, is a happy soul-bride forever. ||1||