ਸਲੋਕੁ ਮਃ ੩ ॥
Shalok, Third Mehl:
ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥
ਹੇ ਸੂਹੇ ਵੇਸ ਵਾਲੀਏ! ਜੇ ਤੂੰ ਸਦਾ-ਥਿਰ (ਪ੍ਰਭੂ ਦਾ) ਨਾਮ ਮੰਨ ਲਏਂ ਤਾਂ ਤੂੰ ਸੁਹਾਗ ਭਾਗ ਵਾਲੀ ਹੋ ਜਾਏਂ ।
The red-robed woman becomes a happy soul-bride, only when she accepts the True Name.
ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥
ਆਪਣੇ ਗੁਰੂ ਨੂੰ ਪ੍ਰਸੰਨ ਕਰ ਲੈ, ਬੜੀ (ਨਾਮ-) ਰੰਗਣ ਚੜ੍ਹ ਆਵੇਗੀ (ਪਰ ਇਸ ਰੰਗਣ ਲਈ ਗੁਰੂ ਤੋਂ ਬਿਨਾ) ਕੋਈ ਹੋਰ ਥਾਂ ਨਹੀਂ ਹੈ ।
Become pleasing to your True Guru, and you shall be totally beautified; otherwise, there is no place of rest.
ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥
ਅਜੇਹਾ (ਸੋਹਣਾ ਸਿੰਗਾਰ ਬਣਾ ਜੋ ਕਦੇ ਮੈਲਾ ਨਾਹ ਹੋਵੇ ਤੇ ਦਿਨ ਰਾਤ ਤੇਰਾ ਪਿਆਰ (ਪ੍ਰਭੂ ਨਾਲ) ਬਣਿਆ ਰਹੇ ।
So decorate yourself with the decorations that will never stain, and love the Lord day and night.
ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥
ਹੇ ਨਾਨਕ! (ਇਸ ਤੋਂ ਬਿਨਾ) ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਦਾ ਹੋਰ ਕੀਹ ਲੱਛਣ ਹੋ ਸਕਦਾ ਹੈ? ਉਸ ਦੇ ਅੰਦਰ ਸੱਚਾ ਨਾਮ ਹੋਵੇ, ਮੂੰਹ (ਉਤੇ ਨਾਮ ਦੀ) ਲਾਲੀ ਹੋਵੇ ਤੇ ਉਹ ਖਸਮ-ਪ੍ਰਭੂ ਵਿਚ ਜੁੜੀ ਰਹੇ ।੧।
O Nanak, what is the character of the happy soul-bride? Within her, is Truth; her face is bright and radiant, and she is absorbed in her Lord and Master. ||1||