ਪਉੜੀ ॥
Pauree:
ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥
ਉਸ ਪ੍ਰਭੂ ਨੇ ਇਹ ਸ੍ਰਿਸ਼ਟੀ ਇਹ ਸੰਸਾਰ ਆਪਣੇ ਹੁਕਮ ਅਨੁਸਾਰ ਕਈ ਕਿਸਮਾਂ ਦਾ ਬਣਾਇਆ ਹੈ ।
By His Command, He created the creation, the world with its many species of beings.
ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥
ਹੇ ਸੱਚੇ! ਹੇ ਅਲੱਖ! ਤੇ ਹੇ ਬੇਅੰਤ ਪ੍ਰਭੂ! ਇਹ ਸਮਝ ਨਹੀਂ ਪੈਂਦੀ ਕਿ ਤੇਰਾ ਹੁਕਮ ਕੇਡਾ ਕੁ (ਬਲਵਾਨ) ਹੈ ।
I do not know how great Your Command is, O Unseen and Infinite True Lord.
ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥
ਕਈ ਜੀਵਾਂ ਨੂੰ ਤੂੰ ਗੁਰ-ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈਂ,
You join some with Yourself; they reflect on the Word of the Guru's Shabad.
ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥
ਉਹ ਹਉਮੈ-ਰੂਪ ਵਿਕਾਰ ਤਿਆਗ ਕੇ ਤੇਰੇ ਨਾਮ ਵਿਚ ਰੰਗੇ ਜਾਂਦੇ ਹਨ ਤੇ ਪਵਿਤ੍ਰ ਹੋ ਜਾਂਦੇ ਹਨ ।
Those who are imbued with the True Lord are immaculate and pure; they conquer egotism and corruption.
ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥
ਹੇ ਪ੍ਰਭੂ! ਜਿਸ ਨੂੰ ਤੂੰ ਮਿਲਾਂਦਾ ਹੈਂ ਉਹ ਤੈਨੂੰ ਮਿਲਦਾ ਹੈ ਤੇ ਉਹੀ ਸੱਚ ਦਾ ਵਪਾਰੀ ਹੈ ।੨।
He alone is united with You, whom You unite with Yourself; he alone is true. ||2||