ਪਉੜੀ ॥
Pauree:
ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥
ਪ੍ਰਭੂ ਨੇ ਆਪ ਹੀ (ਸਾਰੇ ਜੀਵ) ਪੈਦਾ ਕੀਤੇ ਹਨ ਉਹ ਆਪ ਹੀ (ਇਹਨਾਂ ਦੀ) ਕਦਰ ਜਾਣਦਾ ਹੈ;
He Himself created Himself, and He Himself evaluates Himself.
ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥
ਉਸ ਪ੍ਰਭੂ ਦਾ ਅੰਤ ਨਹੀਂ ਪੈ ਸਕਦਾ (ਭਾਵ, ਉਸ ਦੀ ਇਸ ਖੇਡ ਦੀ ਸਮਝ ਨਹੀਂ ਪੈ ਸਕਦੀ), ਗੁਰੂ ਦੇ ਸਬਦ ਦੀ ਰਾਹੀਂ ਸਮਝ (ਆਪ ਹੀ) ਬਖ਼ਸ਼ਦਾ ਹੈ ।
His limits cannot be known; through the Word of the Guru's Shabad, He is understood.
ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥
ਮਾਇਆ ਦਾ ਮੋਹ (ਮਾਨੋ) ਘੁੱਪ ਹਨੇਰਾ ਹੈ (ਇਸ ਹਨੇਰੇ ਵਿਚ ਤੁਰ ਕੇ ਜੀਵ ਜ਼ਿੰਦਗੀ ਦਾ ਅਸਲ ਰਾਹ ਭੁੱਲ ਕੇ) ਹੋਰ ਪਾਸੇ ਭਟਕਣ ਲੱਗ ਪੈਂਦਾ ਹੈ ।
In the darkness of attachment to Maya, the world wanders in duality.
ਮਨਮੁਖ ਠਉਰ ਨ ਪਾਇਨ੍ਹੀ ਫਿਰਿ ਆਵੈ ਜਾਈ ॥
ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ (ਜ਼ਿੰਦਗੀ ਦੇ ਸਫ਼ਰ ਦੀ) ਅਸਲ ਮੰਜ਼ਲ ਨਹੀਂ ਲੱਭਦੀ, ਮਨਮੁਖ ਮਨੁੱਖ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ।
The self-willed manmukhs find no place of rest; they continue coming and going.
ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥੩॥
(ਪਰ ਕੁਝ ਕਿਹਾ ਨਹੀਂ ਜਾ ਸਕਦਾ) ਜੋ ਉਸ ਪ੍ਰਭੂ ਨੂੰ ਭਾਂਦਾ ਹੈ ਉਹੀ ਹੁੰਦਾ ਹੈ, ਸਾਰੀ ਸ੍ਰਿਸ਼ਟੀ ਉਸ ਦੀ ਰਜ਼ਾ ਵਿਚ ਤੁਰ ਰਹੀ ਹੈ ।੩।
Whatever pleases Him, that alone happens. All walk according to His Will. ||3||