ਸਲੋਕੁ ਮਃ ੩ ॥
Shalok, Third Mehl:
ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥
ਹੇ ਕਸੰੁਭੇ-ਰੰਗ ਨਾਲ ਪਿਆਰ ਕਰਨ ਵਾਲੀਏ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ, ਤਾਂ ਹੀ ਤੇਰਾ ਆਪਣੇ ਪਤੀ-ਪ੍ਰਭੂ ਨੂੰ ਪਿਆਰ ਬਣੇਗਾ;
O red-robed woman, discard your red dress, and then, you shall come to love your Husband Lord.
ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥
ਇਸ ਚੁਹਚੁਹੇ ਰੰਗ ਵਿਚ (ਮੋਹ ਪਾ ਕੇ) ਕਦੇ ਕਿਸੇ ਨੇ ਖਸਮ-ਪ੍ਰਭੂ ਨਹੀਂ ਪਾਇਆ, (ਅਜੇਹੀ) ਆਪ-ਹੁਦਰੀ ਮੂਰਖ ਇਸਤ੍ਰੀ (ਇਸ ਮੋਹ ਵਿਚ ਹੀ) ਸੜ ਮਰਦੀ ਹੈ ।
By wearing her red dress, no one has found her Husband Lord; the self-willed manmukh is burnt to death.
ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥
ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹਉਮੈ ਦੂਰ ਕੀਤਿਆਂ ਸ਼ੋਖ਼-ਰੰਗ ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ,
Meeting the True Guru, she discards her red dress, and eradicates egotism from within.
ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥
ਮਨ ਤੇ ਸਰੀਰ (ਨਾਮ-ਰੂਪ ਮਜੀਠ ਰੰਗ ਨਾਲ) ਰੱਤਾ ਲਾਲ ਹੋ ਜਾਂਦਾ ਹੈ, ਜੀਭ ਪ੍ਰਭੂ ਦੇ ਗੁਣ ਯਾਦ ਕਰ ਕੇ ਰੰਗੀ ਜਾਂਦੀ ਹੈ ।
Her mind and body are imbued with the deep red color of His Love, and her tongue is imbued, singing His Praises and excellences.
ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥
ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਤੇ ਡਰ ਤੇ ਪਿਆਰ ਦੀ ਰਾਹੀਂ (ਆਪਣੇ ਮਨ ਦਾ) ਸੋਹਜ ਬਣਾਇਆ ਹੈ ਜਿਸ ਦੇ ਮਨ ਵਿਚ ਗੁਰ-ਸ਼ਬਦ ਵੱਸਦਾ ਹੈ ਉਹ ਸਦਾ ਲਈ ਸੁਹਾਗ ਭਾਗ ਵਾਲੀ ਹੋ ਜਾਂਦੀ ਹੈ ।
She becomes His soul-bride forever, with the Word of the Shabad in her mind; she makes the Fear of God and the Love of God her ornaments and decorations.
ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥
ਹੇ ਨਾਨਕ! ਪ੍ਰਭੂ ਦੀ ਮਿਹਰ ਨਾਲ ਪ੍ਰਭੂ ਨੂੰ ਹਿਰਦੇ ਵਿਚ ਟਿਕਾਇਆਂ ਉਸ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ ।੧।
O Nanak, by His Merciful Grace, she obtains the Mansion of the Lord's Presence, and keeps Him enshrined in her heart. ||1||