ਮਃ ੩ ॥
Third Mehl:
ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥
ਹੇ ਜੀਵ-ਇਸਤ੍ਰੀ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ ਤੇ ਪਰਮਾਤਮਾ ਦਾ ਨਾਮ-ਸਿੰਗਾਰ ਬਣਾ ਜੋ (ਮਾਨੋ, ਮਜੀਠ ਦਾ ਪੱਕਾ) ਲਾਲ ਰੰਗ ਹੈ;
O bride, forsake your red dress, and decorate yourself with the crimson color of His Love.
ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥
ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਨਾਮ ਦਾ) ਵਿਚਾਰ ਕਰ, ਜਨਮ ਮਰਨ ਵਾਲਾ ਸਿਲਸਿਲਾ ਮੁੱਕ ਜਾਇਗਾ ।
Your comings and goings shall be forgotten, contemplating the Word of the Guru's Shabad.
ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥
ਉਹ ਜੀਵ-ਇਸਤ੍ਰੀ ਸੋਹਣੀ ਸੁੰਦਰ ਹੈ ਜਿਸ ਦੇ ਹਿਰਦੇ-ਘਰ ਵਿਚ ਅਡੋਲ ਅਵਸਥਾ ਬਣ ਜਾਣ ਕਰਕੇ ਖਸਮ-ਪ੍ਰਭੂ ਆ ਵੱਸਦਾ ਹੈ,
The soul-bride is adorned and beautiful; the Celestial Lord, her Husband, abides in her home.
ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥
ਹੇ ਨਾਨਕ! ਉਸ ਜੀਵ-ਇਸਤ੍ਰੀ ਨੂੰ ਚੋਜੀ ਪ੍ਰਭੂ ਆਪਣੇ ਨਾਲ ਮਿਲਾ ਲੈਂਦਾ ਹੈ ।੨।
O Nanak, the bride ravishes and enjoys Him; and He, the Ravisher, ravishes and enjoys her. ||2||